Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਹੈਰੋਇਨ,ਦੇਸੀ ਪਿਸਟਲ ਸਮੇਤ ਮੈਗਜ਼ੀਨ,ਮੋਬਾਇਲ ਅਤੇ ਮੋਟਰ-ਸਾਈਕਲ ਸਮੇਤ 3 ਕਾਬੂ

ਹੈਰੋਇਨ,ਦੇਸੀ ਪਿਸਟਲ ਸਮੇਤ ਮੈਗਜ਼ੀਨ,ਮੋਬਾਇਲ ਅਤੇ ਮੋਟਰ-ਸਾਈਕਲ ਸਮੇਤ 3 ਕਾਬੂ

ਗੁਰਦਾਸਪੁਰ ( ਅਸ਼ਵਨੀ )

14  ਜੂਨ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਧਾਰੀਵਾਲ ਦੀ ਪੁਲੀਸ ਵਲੋ 3 ਵਿਅਕਤੀਆ ਨੂੰ 5 ਗ੍ਰਾਮ ਹੈਰੋਇਨ , ਇਕ ਦੇਸੀ ਪਿਸਟਲ ਸਮੇਤ ਮੈਗਜੀਨ , ਦੋ ਮੋਬਾਇਲ ਅਤੇ ਮੋਟਰ-ਸਾਈਕਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਸਹਾਇਕ ਸਬ ਇੰਸਪੈਕਟਰ ਗੁਰਵਿੰਦਰਪਾਲ ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨੇੜੇ ਕਬਰਿਸਤਾਨ ਪੁਰਾਣਾ ਧਾਰੀਵਾਲ ਤੋਂ ਜਾਂਜਬੀਰ ਸਿੰਘ ਪੁੱਤਰ ਭੁਪਿੰਦਰ ਸਿੰਘ , ਸੁਖਰਾਜ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀਆਨ ਡੇਰਾ ਕਲਾਂ ( ਅੰਮ੍ਰਿਤਸਰ ) ਅਤੇ ਗੁਰਜਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਖੁੰਡਾ ਨੂੰ ਸ਼ੱਕ ਪੈਣ ਉੱਪਰ ਮੋਟਰ-ਸਾਈਕਲ ਨੰਬਰ ਪੀ ਬੀ 6 ਡਬਲਯੂ 7846 ਸਮੇਤ ਕਾਬੂ ਕਰਕੇ ਪੁਲਿਸ ਸਟੇਸ਼ਨ ਧਾਰੀਵਾਲ ਸੂਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਗੁਰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਉਕਤ ਪਾਸੋਂ ਬ੍ਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 5 ਗ੍ਰਾਮ ਹੈਰੋਇਨ , ਇਕ ਛੋਟਾ ਕੰਪਿਊਟਰ ਕੰਡਾ , ਇਕ ਦੇਸੀ ਪਿਸਟਲ ਸਮੇਤ ਮੈਗਜੀਨ , ਦੋ ਮੋਬਾਇਲ ਅਤੇ ਇੱਕ ਮੋਟਰ-ਸਾਈਕਲ ਬਰਾਮਦ ਕੀਤਾ ।