Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 125 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

125 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਦਸੂਹਾ (ਚੌਧਰੀ) 

15 ਜੂਨ : 125 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਨੌਜਵਾਨ ਨੂੰ ਦਸੂਹਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਅਨਵਰ ਅਲੀ ਉਰਫ ਅਨਵਰ ਪੁੱਤਰ ਗਾਮਾਦੀਨ ਵਾਸੀ ਮੰਡ ਮਾਜਵਾ ਥਾਣਾ ਇੰਦੋਰਾ ਜਿਲਾ ਕਾਂਗੜਾ ਸਟੇਟ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ।

ਜਿਲ੍ਹਾ ਹੁਸ਼ਿਆਰਪੁਰ ਦੇ ਸੀਨੀਅਰ ਪੁਲਿਸ ਕਪਤਾਨ  ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਜੀ ਨੇ ਜਿਲ੍ਹੇ ਅੰਦਰ ਨਸ਼ਾ ਵੇਚਣ ਵਾਲੇ ਮਾੜੇ ਅੰਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਬੀਰ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ, ਇੰਸ, ਬਲਵਿੰਦਰ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ। ਜਦੋਂ ਏ.ਐਸ.ਆਈ ਭੁਪਿੰਦਰ ਸਿੰਘ ਥਾਣਾ ਦਸੂਹਾ ਵਲੋਂ ਨਸ਼ਾ ਵੇਚਣ ਵਾਲੇ ਅਨਵਰ ਅਲੀ ਉਰਫ ਅਨਵਰ ਪੁੱਤਰ ਗਾਮਾਦੀਨ ਵਾਸੀ ਮੰਡ ਮਾਜਵਾ ਥਾਣਾ ਇੰਦੋਰਾ ਜਿਲਾ ਕਾਂਗੜਾ ਸਟੇਟ ਹਿਮਾਚਲ ਪ੍ਰਦੇਸ਼ ਨੂੰ ਕਾਬੂ ਕਰਕੇ ਉਸ ਪਾਸੋਂ 125 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ। ਜਿਸਦੇ ਖਿਲਾਫ NDPS Act ਤਹਿਤ ਮੁੱਕਦਮਾ ਦਰਜ ਰਜਿਸਟਰ ਕਰਕੇ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ।