Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਚੇਅਰਮੈਨ ਨਗਰ ਸੁਧਾਰ ਟਰੱਸਟ ਨੇ ਈ-ਆਕਸ਼ਨ ਦੇ ਉਮੀਦਵਾਰਾਂ ਨੂੰ ਸੰਪਤੀ ਦੇ ਅਲਾਟਮੈਂਟ ਪੱਤਰ ਸੌਂਪੇ

ਚੇਅਰਮੈਨ ਨਗਰ ਸੁਧਾਰ ਟਰੱਸਟ ਨੇ ਈ-ਆਕਸ਼ਨ ਦੇ ਉਮੀਦਵਾਰਾਂ ਨੂੰ ਸੰਪਤੀ ਦੇ ਅਲਾਟਮੈਂਟ ਪੱਤਰ ਸੌਂਪੇ

ਹੁਸ਼ਿਆਰਪੁਰ, 15 ਜੂਨ : (ਯੋਗੇਸ਼ ਗੁਪਤਾ)
ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਵਲੋਂ ਆਪਣੀ ਵਿਕਾਸ ਯੋਜਨਾਵਾਂ ਤਹਿਤ ਰਿਹਾਇਸ਼ੀ ਅਤੇ ਵਪਾਰਕ ਸੰਪਤੀ (ਦੁਕਾਨਾਂ ਅਤੇ ਪਲਾਟਾਂ) ਦੀ ਖੁੱਲ੍ਹੀ ਬੋਲੀ ਰਾਹੀਂ ਆਨਲਾਈਨ ਢੰਗ ਨਾਲ 4 ਜਨਵਰੀ 2023 ਤੋਂ 6 ਜਨਵਰੀ 2023 ਤੱਕ ਈ-ਆਕਸ਼ਨ ਰੱਖੀ ਗਈ ਸੀ। ਅੱਜ ਇਸ ਈ-ਆਕਸ਼ਨ ਵਿਚ ਸਫ਼ਲ ਉਮੀਦਵਾਰਾਂ ਨੂੰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ ਨੇ ਕਾਰਜਸਾਧਕ ਅਫ਼ਸਰ ਸੁਰਿੰਦਰ ਕੁਮਾਰ, ਐਸ.ਡੀ.ਓ. ਮਨਦੀਪ ਅਤੇ ਸਮੂਹ ਸਟਾਫ਼ ਮੈਂਬਰਾਂ ਦੀ ਮੌਜੂਦਗੀ ਵਿਚ ਸੰਪਤੀ ਦੇ ਅਲਾਟਮੈਂਟ ਪੱਤਰ ਸੌਂਪੇ। ਇਸ ਮੌਕੇ ਚੇਅਰਮੈਨ ਹਰਮੀਤ ਸਿੰਘ ਔਲਖ ਨੇ ਸੰਪਤੀ ਦੇ ਸਫ਼ਲ ਉਮੀਦਵਾਰਾਂ ਨੂੰ ਦੱਸਿਆ ਕਿ ਜੇਕਰ ਉਨ੍ਹਾਂ ਵਲੋਂ ਸੰਪਤੀ ਦੀ ਪੂਰੀ ਰਕਮ ਅਲਾਟਮੈਂਟ ਪੱਤਰ ਦੇ ਜਾਰੀ ਹੋਣ ਦੇ 30 ਦਿਨ ਦੇ ਅੰਦਰ-ਅੰਦਰ ਜਮ੍ਹਾਂ ਕਰਵਾਈ ਜਾਂਦੀ ਹੈ, ਤਾਂ ਉਮੀਦਵਾਰ ਨੂੰ ਅਲਾਟ ਕੀਤੀ ਗਈ ਸੰਪਤੀ ਦੀ ਕੀਮਤ ’ਤੇ ਸਰਕਾਰ ਦੀ ਹਦਾਇਤ ਅਨੁਸਾਰ 5 ਫੀਸਦੀ ਛੋਟ ਦਿੱਤੀ ਜਾਵੇਗੀ। ਉਨ੍ਹਾਂ ਇਸ ਦੌਰਾਨ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਨਗਰ ਸੁਧਾਰ ਟਰੱਸਟ ਦਫ਼ਤਰ ਹੁਸ਼ਿਆਰਪੁਰ ਵਲੋਂ ਭਵਿੱਖ ਵਿਚ ਵੀ ਰੱਖੀ ਗਈ ਈ-ਆਕਸ਼ਨ ਵਿਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਸਰਕਾਰ ਦੀਆਂ ਸੇਵਾਵਾਂ ਦਾ ਲਾਭ ਲੈਣ।