Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਡੇਰਾ ਬਾਬਾ ਭੋਲਾ ਗਿਰ ਜੀ ਰਾਜਪੁਰ ਕੰਡੀ ਵਿਖੇ ਮੌਜੂਦਾ ਗੱਦੀ ਨਸ਼ੀਨ ਮੰਹਤ ਰਾਮ ਗਿਰ ਜੀ ਨੇ ਟਮਕ ਦੀ ਰਸਮ ਨਿਭਾਈ

ਡੇਰਾ ਬਾਬਾ ਭੋਲਾ ਗਿਰ ਜੀ ਰਾਜਪੁਰ ਕੰਡੀ ਵਿਖੇ ਮੌਜੂਦਾ ਗੱਦੀ ਨਸ਼ੀਨ ਮੰਹਤ ਰਾਮ ਗਿਰ ਜੀ ਨੇ ਟਮਕ ਦੀ ਰਸਮ ਨਿਭਾਈ

ਗੜ੍ਹਦੀਵਾਲਾ (ਚੌਧਰੀ) 

15 ਜੂਨ : ਰਾਜਪੁਰ ਕੰਢੀ ਵਿਖੇ ਸ਼੍ਰੀ 108 ਮੰਹਤ ਰਾਮ ਗਿਰ ਜੀ ਦੀ ਅਗਵਾਈ ਹੇਠ ਸਾਲਾਨਾ ਛਿੰਞ ਮੇਲਾ ਡੇਰਾ ਸੇਵਾ ਕਮੇਟੀ ਬਾਬਾ ਭੋਲਾ ਗਿਰ ਜੀ ਅਤੇ ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਵੱਡੇ ਪੱਧਰ ਤੇ ਕਰਵਾਇਆ ਜਾ ਰਿਹਾ ਮੇਲਾ ਸ਼ਰਧਾਪੂਰਵਕ ਕਰਵਾਇਆ ਜਾ ਰਿਹਾ ਹੈ। ਅੱਜ ਸ਼ਾਮ ਨੂੰ 6 ਵਜੇ  ਡੇਰੇ ਦੀ ਗੱਦੀ ਨਸ਼ੀਨ ਮੰਹਤ ਰਾਮ ਗਿਰ ਜੀ ਵਲੋਂ ਟਮਕ ਦੀ ਰਸਮ ਨਿਭਾਈ ਗਈ। ਇਸ ਮੌਕੇ ਡੇਰੇ ਦੀ ਗੱਦੀ ਨਸ਼ੀਨ ਮੰਹਤ ਰਾਮ ਗਿਰ ਜੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ 14 ਜੂਨ ਨੂੰ ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਸੀ। ਉਪਰੰਤ ਵੱਖ ਵੱਖ ਰਾਗੀ ਜਥਿਆਂ ਨੇ ਰਸ ਭਿਨਾ ਕੀਰਤਨ ਕੀਤਾ ਗਿਆ ਸੀ ।ਉਨ੍ਹਾਂ ਦੱਸਿਆ ਕਿ 16 ਜੂਨ ਨੂੰ ਸਵੇਰੇ 11 ਵਜੇ ਤੋਂ ਲੈ ਕੇ 2 ਵਜੇ ਤੱਕ ਸੰਤਾਂ ਦੇ ਪ੍ਰਵਚਨ ਸ਼ਬਦ ਕੀਰਤਨ ਹੋਵੇਗਾ ਅਤੇ 17 ਜੂਨ ਨੂੰ ਛਿੰਝ ਮੇਲਾ 3 ਵਜੇ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਦੇ ਨਾਮੀ ਪਹਿਲਵਾਨਾਂ ਦੇ ਘੋਲ ਹੋਣਗੇ।ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਤਿੰਨ ਦਿਨ ਚਾਹ ਪਕੌੜੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਹਾਜਰ ਸਨ।

ਫੋਟੋ : ਟਮਕ ਵਜਾਉਣ ਦੀ ਰਸਮ ਨਿਭਾਉਂਦੇ ਹੋਏ ਮੌਜੂਦਾ ਗੱਦੀ ਨਸ਼ੀਨ ਮੰਹਤ ਰਾਮ ਗਿਰ ਜੀ ਤੇ ਹੋਰ ਸੰਗਤਾਂ।

error: copy content is like crime its probhihated