Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਬਲਾਕ ਦਸੂਹਾ ’ਚ ‘ਪੰਜਾਬ ਨਿਰਮਾਣ ਪ੍ਰੋਗਰਾਮ’ ਤਹਿਤ ਹੋ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਬਲਾਕ ਦਸੂਹਾ ’ਚ ‘ਪੰਜਾਬ ਨਿਰਮਾਣ ਪ੍ਰੋਗਰਾਮ’ ਤਹਿਤ ਹੋ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਦਸੂਹਾ / ਹੁਸ਼ਿਆਰਪੁਰ (ਚੌਧਰੀ / ਯੋਗੇਸ਼ ਗੁਪਤਾ) 

20 ਜੂਨ : ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਕਰਮਜੀਤ ਕੌਰ ਨੇ ‘ਪੰਜਾਬ ਨਿਰਮਾਣ ਪ੍ਰੋਗਰਾਮ’ ਤਹਿਤ ਸਾਲ 2021-22 ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਅੱਜ ਜ਼ਿਲ੍ਹੇ ਦੇ ਬਲਾਕ ਦਸੂਹਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵਲੋਂ ਆਉਣ ਵਾਲੇ ਫੰਡਾਂ ਦੀ ਸਹੀ ਵਰਤੋਂ ਕੀਤੀ ਜਾਵੇ ਅਤੇ ਸਮੇਂ ਸਿਰ ਵਿਕਾਸ ਕਾਰਜਾਂ ਨੂੰ ਪੂਰਾ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਉਨ੍ਹਾਂ ਸਾਈਟਾਂ ਦਾ ਵੀ ਦੌਰਾ ਕੀਤਾ, ਜਿਥੇ ਵਿਕਾਸ ਕਾਰਜ ਪੂਰੇ ਕਰ ਲਏ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਪਿੰਡ ਸੰਗਵਾਲ, ਨਿਊ ਬਡਲਾ ਅਤੇ ਘੋਗਰਾ ਵਿਚ ਹੋ ਰਹੇ ਵਿਕਾਸ ਕਾਰਜਾਂ ਦੀ ਜਾਂਚ ਕੀਤੀ ਅਤੇ ਅਧਿਕਾਰੀਆਂ ਨੂੰ ਕਾਰਜ ਦੀ ਕੁਆਲਟੀ ’ਤੇ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ।
ਕਰਮਜੀਤ ਕੌਰ ਨੇ ਕਿਹਾ ਕਿ ਅਧਿਕਾਰੀ ਇਕਜੁੱਟਤਾ ਤੇ ਤਾਲਮੇਲ ਨਾਲ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਵਿਚ ਆਪਣਾ ਯੋਗਦਾਨ ਦੇਣ, ਤਾਂ ਜੋ ਲੋਕਾਂ ਤੱਕ ਸਹੀ ਅਰਥਾਂ ਵਿਚ ਇਲਾਕੇ ਵਿਚ ਹੋਏ ਵਿਕਾਸ ਦਾ ਲਾਭ ਪਹੁੰਚ ਸਕੇ। ਇਸ ਮੌਕੇ ਜੇ.ਈ. ਸੰਦੀਪ ਕੁਮਾਰ, ਸੁਪਰਡੰਟ ਅਜੇ ਕੁਮਾਰ, ਪੰਚਾਇਤ ਸਕੱਤਰ ਰਿਸ਼ੀ ਰਾਣਾ, ਸਟੈਟਿਕਲ ਐਸਿਸਟੈਂਟ ਯੋਜਨਾ ਕਮੇਟੀ ਧਰਮਿੰਦਰ, ਜੁਨੀਅਰ ਸਹਾਇਕ ਵਿਨੇ ਕੁਮਾਰ ਵੀ ਮੌਜੂਦ ਸਨ।