ਗੜਸ਼ੰਕਰ (PPT NEWS)
20 ਜੂਨ : 13 ਟੀਕੇ ਤੇ 50 ਗ੍ਰਾਮ ਨਸ਼ੀਲੇ ਪਦਾਰਥ ਸਮੇਤ 2 ਲੋਕਾਂ ਨੂੰ ਗੜਸ਼ੰਕਰ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਦੀਸ਼ੋ ਪਤਨੀ ਸੰਤੋਖ ਵਾਸੀ ਦੇਨੋਵਾਲ ਖੁਰਦ ਥਾਣਾ ਗੜ੍ਹਸ਼ੰਕਰ ਅਤੇ ਮੱਖਣ ਪੁੱਤਰ ਫਕੀਰ ਚੰਦ ਵਾਸੀ ਕਰਿਆਮ ਥਾਣਾ ਸਦਰ ਨਵਾਸ਼ਹਿਰ ਵਜੋਂ ਹੋਈ ਹੈ।
ਸ.ਸਰਤਾਜ ਸਿੰਘ ਚਾਹਲ ਆਈ.ਪੀ.ਐਸ.ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਨਸ਼ੇ ਦੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆਂ ਐਸ.ਪੀ (ਇੰਨਵੈਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ ਦੀ ਯੋਗ ਰਹਿਨੁਮਾਈ ਹੇਠ ਐਸ.ਆਈ. ਹਰਪ੍ਰੇਮ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਮਿਤੀ 20-06-23 ਨੂੰ ਉਸ ਸਮੇ ਵੱਡੀ ਕਾਮਯਾਬੀ ਮਿਲੀ ਜਦੋਂ ਇੰਨਸਪੈਕਟਰ ਕੁਲਦੀਪ ਸਿੰਘ ਥਾਣਾ ਗੜ੍ਹਸ਼ੰਕਰ ਵੱਲੋ ਸਮੇਤ ਪੁਲਿਸ ਪਾਰਟੀ ਦੋਰਾਨੇ ਗਸ਼ਤ ਵਾ ਚੈਕਿੰਗ ਸੱਕੀ ਪੁਰਸ਼ਾ ਦੇ ਸਬੰਧ ਵਿਚ ਪਿੰਡ ਦੇਨੋਵਾਲ ਖੁਰਦ ਸਾਈਡ ਮੌਜੂਦ ਸੀ ਕਿ ਮੁਖਬਰ ਖਾਸ ਨੇ ਇਤਲਾਹ ਦਿਤੀ ਕਿ ਦੀਸ਼ੋ ਪਤਨੀ ਸੰਤੋਖ ਵਾਸੀ ਦੇਨੋਵਾਲ ਖੁਰਦ ਥਾਣਾ ਗੜ੍ਹਸ਼ੰਕਰ ਅਤੇ ਮੱਖਣ ਪੁੱਤਰ ਫਕੀਰ ਚੰਦ ਵਾਸੀ ਕਰਿਆਮ ਥਾਣਾ ਸਦਰ ਨਵਾਸ਼ਹਿਰ ਦੋਨੋਂ ਮਿਲਕੇ ਦੀਸ਼ੋ ਦੇ ਘਰ ਬੈਠੇ ਨਸ਼ੀਲਾ ਪਦਾਰਥ ਅਤੇ ਨਸ਼ੀਲੇ ਟੀਕੇ ਵੇਚਦੇ ਹਨ।ਜਿਸ ਤੇ ਮੌਕਾ ਤੇ ਪੁੱਜ ਕੇ ਦੀਸ਼ੋ ਪਤਨੀ ਸੰਤੋਖ ਵਾਸੀ ਦੇਨੋਵਾਲ ਖੁਰਦ ਥਾਣਾ ਗੜ੍ਹਸ਼ੰਕਰ ਨੂੰ ਕਾਬੂ ਕਰਕੇ ਤਲਾਸ਼ੀ ਕਰਨ ਤੇ 13 ਟੀਕੇ Buporenorphine ਦੇ ਬਰਾਮਦ ਹੋਏ, ਦੂਜੇ ਵਿਅਕਤੀ ਮੱਖਣ ਪੁੱਤਰ ਫਕੀਰ ਚੰਦ ਵਾਸ਼ੀ ਕਰਿਆਮ ਥਾਣਾ ਸਦਰ ਨਵਾਸ਼ਹਿਰ ਦੀ ਤਲਾਸ਼ੀ ਕਰਨ ਤੇ 50 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਣ ਤੇ ਮੁੱਕਦਮਾ ਨੰਬਰ 96 ਮਿਤੀ 20-06-2023 ਅਧ 22-61-85 NDPS ACT ਥਾਣਾ ਗੜਸ਼ੰਕਰ ਦਰਜ ਰਜਿਸਟਰ ਕਰਵਾ ਕੇ ਗ੍ਰਿਫਤਾਰ ਕੀਤਾ ਗਿਆ।ਦੋਸ਼ੀਆਂ ਪਾਸੋਂ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਉਕਤ ਦੋਸ਼ੀ ਇਹ ਟੀਕੇ ਅਤੇ ਨਸ਼ੀਲਾ ਪਦਾਰਥ ਕਿਸ ਪਾਸੋਂ ਖਰੀਦ ਕਰਦੇ ਹਨ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆਂ ਨੂੰ ਵੇਚਦੇ ਹਨ ।








