Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਹਰ ਘਰ ਹਰ ਆਂਗਣ ਯੋਗ ਥੀਮ ਦੇ ਅਧੀਨ ਜ਼ਿਲ੍ਹਾ ਪੱਧਰੀ ਨੋਵਾਂ ਅੰਤਰਰਾਸਟਰੀ ਯੋਗ ਦਿਵਸ 21 ਜੂਨ ਨੂੰ ਸਵੇਰੇ 6 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਜਾਵੇਗਾ

ਹਰ ਘਰ ਹਰ ਆਂਗਣ ਯੋਗ ਥੀਮ ਦੇ ਅਧੀਨ ਜ਼ਿਲ੍ਹਾ ਪੱਧਰੀ ਨੋਵਾਂ ਅੰਤਰਰਾਸਟਰੀ ਯੋਗ ਦਿਵਸ 21 ਜੂਨ ਨੂੰ ਸਵੇਰੇ 6 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਜਾਵੇਗਾ

ਪਠਾਨਕੋਟ (ਤਰੁਣ ਸਣਹੋਤਰਾ)

20 ਜੂਨ : ਪੰਜਾਬ ਸਰਕਾਰ ਅਤੇ ਆਯੂਰਵੈਦਿਕ ਵਿਭਾਗ ਪੰਜਾਬ ਵੱਲੋਂ ਜਾਰੀ ਦਿਸਾ ਨਿਰਦੇਸਾਂ ਅਨੁਸਾਰ ਹਰ ਘਰ ਹਰ ਆਂਗਣ ਯੋਗ ਥੀਮ ਦੇ ਅਧੀਨ ਜ਼ਿਲ੍ਹਾ ਪੱਧਰੀ ਨੋਵਾਂ ਅੰਤਰਰਾਸਟਰੀ ਯੌਗ ਦਿਵਸ 21 ਜੂਨ ਨੂੰ ਸਵੇਰੇ 6 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਠਾਨਕੋਟ (ਕਮਰਾ ਨੰ: 218) ਵਿਖੇ ਮਨਾਇਆ ਜਾਵੈਗਾ।ਇਹ ਪ੍ਰਗਟਾਵਾ ਜਿਲ੍ਹਾ ਆਯੂਰਵੈਦਿਕ ਅਤੇ ਜੂਨਾਨੀ ਅਫਸਰ ਪਠਾਨਕੋਟ ਡਾ. ਮਲਕੀਤ ਸਿੰਘ ਵੱਲੋਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ ਦੀ ਜਿਮੇਵਾਰੀ ਬਣਦੀ ਹੈ ਕਿ ਉਹ ਵੀ ਇਸ ਯੋਗ ਦਿਵਸ ਦੇ ਮੋਕੇ ਤੇ ਆਯੋਜਿਤ ਕੀਤੇ ਪ੍ਰੋਗਰਾਮ ਵਿੱਚ ਜਰੂਰ ਹਾਜਰ ਹੋਣ।ਜਿਲ੍ਹਾ ਆਯੂਰਵੈਦਿਕ ਅਤੇ ਜੂਨਾਨੀ ਅਫਸਰ ਪਠਾਨਕੋਟ ਡਾ. ਮਲਕੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤਰਰਾਸਟਰੀ ਯੋਗਾ ਦਿਵਸ ਦੇ ਮੋਕੇ ਤੇ ਜੋ ਕਿ ਪੂਰੇ ਵਿਸਵ ਅੰਦਰ 21 ਜੂਨ ਨੂੰ ਮਨਾਇਆ ਜਾਂਦਾ ਹੈ ਅਤੇ ਇਸ ਸਾਲ ਵੀ ਜਿਲ੍ਹਾ ਪਠਾਨਕੋਟ ਵਿਖੇ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ 2023 ਨੂੰ ਮਨਾਇਆ ਜਾਣਾ ਹੈ।
ਉਨ੍ਹਾਂ ਜਿਲ੍ਹਾ ਪਠਾਨਕੋਟ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਸਭ ਤੋਂ ਵੱਡਾ ਧੰਨ ਹੈ ਅਤੇ ਸਾਨੂੰ ਆਪਣੀ ਸਿਹਤ ਨੂੰ ਬਰਕਰਾਰ ਰੱਖਣ ਦੇ ਲਈ ਪ੍ਰਤੀ ਦਿਨ ਯੋਗ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਆਓ ਸਾਰੇ ਜਿਲ੍ਹਾ ਨਿਵਾਸੀ ਇਹ ਪ੍ਰਣ ਕਰਦੇ ਹਾਂ ਕਿ 21 ਜੂਨ ਨੂੰ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਆਪਣੇ ਸਿਹਤ ਪ੍ਰਤੀ ਜਾਗਰੂਕ ਹੁੰਦਿਆਂ ਅਪਣੀ ਜਿੰਦਗੀ ਵਿੱਚ ਯੋਗ ਲਈ ਸਮਾਂ ਜਰੂਰ ਕੱਢੋਗੇ।ਉਨ੍ਹਾਂ ਕਿਹਾ ਕਿ ਜਿਲ੍ਹਾ ਪੱਧਰੀ ਯੋਗਾ ਦਿਵਸ ਮਨਾਉਂਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਜਿਕਰਯੋਗ ਹੈ ਕਿ 21 ਸਬ ਏਰੀਆਂ ਪਠਾਨਕੋਟ ਵੱਲੋਂ ਅੰਤਰਰਾਸਟਰੀ ਯੋਗ ਦਿਵਸ ਧਰੂਵ ਪਾਰਕ ਨਜਦੀਕ ਟੈਂਕ ਚੋਂਕ ਵਿਖੇ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਸਾਮਲ ਹੋਣ ਲਈ ਵੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ।