Prime Punjab Times

Latest news
ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ 9ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗਾ ਕੈਂਪ ਲਗਾਇਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ 9ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗਾ ਕੈਂਪ ਲਗਾਇਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

21 ਜੂਨ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ 9ਵੇਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਯੋਗਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਅਗਵਾਈ ਚੇਅਰਮੈਨ ਚੌਧਰੀ ਕੁਮਾਰ ਸੈਣੀ ਵੱਲੋਂ ਕੀਤੀ ਗਈ। ਇਸ ਕੈਂਪ ਵਿੱਚ ਆਚਾਰਿਆ ਕੁਲਮ ਹਰਿਦੁਆਰ ਵਿਖੇ ਪੜ੍ਹਾਈ ਕਰ ਰਹੇ ਇਨਾਇਤ ਕੌਰ ਅਤੇ ਤੋਸ਼ਾਂਤ ਸੈਣੀ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵੱਖ ਵੱਖ ਆਸਣਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਯੋਗ ਦੀ ਮੱਹਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਯੋਗਾ ਸਾਡੇ ਜੀਵਨ ਨੂੰ ਨਿਰੋਗ ਅਤੇ ਤੰਦਰੁਸਤ ਰੱਖਦਾ ਹੈ। ਉਹਨਾਂ ਕਿਹਾ ਕਿ ਯੋਗਾ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਗ ਨੂੰ ਆਪਣੇ ਜੀਵਨ ਦਾ ਜਰੂਰੀ ਹਿੱਸਾ ਬਣਾਉਣਾ ਚਾਹੀਦਾ ਹੈ ਅਤੇ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਵੀ ਯੋਗ ਦੇ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਸਾਡਾ ਸਮਾਜ ਨਿਰੋਗੀ ਜੀਵਨ ਬਤੀਤ ਕਰ ਸਕੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਮਾਸਟਰ ਰਾਜਿੰਦਰ ਸਿੰਘ ਟਿੱਲੂਵਾਲ, ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਗੁਰਿੰਦਰਜੀਤ ਕੌਰ, ਰੂਮਾਨੀ ਗੋਸਵਾਮੀ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਰਜਨੀਤ ਕੌਰ, ਮਨਜੀਤ, ਕਿਰਨਦੀਪ ਕੌਰ, ਜਗਰੂਪ ਕੌਰ, ਸੋਨਮ ਸਲਾਰੀਆ, ਮਹਿਕ ਸੈਣੀ, ਜਸਵਿੰਦਰ ਕੌਰ, ਗੌਰਵ ਕੁਮਾਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਵਿਦਿਆਰਥੀਆਂ ਨੂੰ ਯੋਗ ਆਸਣਾਂ ਦੀ ਜਾਣਕਾਰੀ ਦਿੰਦੇ ਇਨਾਇਤ ਕੌਰ ਅਤੇ ਤੋਸ਼ਾਂਤ ਸੈਣੀ, ਯੋਗਾ ਕੈਂਪ ਦੌਰਾਨ ਯੋਗਾ ਕਰਦੇ ਹੋਏ ਵਿਦਿਆਰਥੀ।