Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਯੋਗ ਨੂੰ ਰੋਜ਼ਾਨਾ ਦੀ ਜ਼ਿੰਦਗੀ ਦਾ ਬਣਾਓ ਹਿੱਸਾ : ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ

ਯੋਗ ਨੂੰ ਰੋਜ਼ਾਨਾ ਦੀ ਜ਼ਿੰਦਗੀ ਦਾ ਬਣਾਓ ਹਿੱਸਾ : ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ

ਹੁਸ਼ਿਆਰਪੁਰ (ਬਿਊਰੋ) 

–ਅੰਤਰਰਾਸ਼ਟਰੀ ਯੋਗ ਦਿਵਸ ’ਤੇ ਨਵੇਂ ਕੋਰਟ ਕੰਪਲੈਕਸ ’ਚ ਜੱਜ ਸਾਹਿਬਾਨ, ਵਕੀਲਾਂ ਤੇ ਜੁਡੀਸੀਅਲ ਸਟਾਫ਼ ਨੇ ਕੀਤਾ ਯੋਗ

21 ਜੂਨ : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੱਧਰੀ ਅਤੇ ਸਬ-ਡਵੀਜ਼ਨਾਂ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਲਵਿੰਦਰਜੀਤ ਕੌਰ, ਸਿਵਲ ਜੱਜ ਜੂਨੀਅਰ ਡਵੀਜ਼ਨ ਰਿੰਕੀ ਅਗਨੀਹੋਤਰੀ, ਸਿਵਲ ਜੱਜ ਜੂਨੀਅਰ ਡਵੀਜ਼ਨ ਕੇਸ਼ਵ ਅਗਨੀਹੋਤਰੀ ਅਤੇ ਹੋਰ ਜੱਜ ਸਾਹਿਬਾਨ ਵਲੋਂ ਨਵੇਂ ਜ਼ਿਲ੍ਹਾ ਤੇ ਸੈਸ਼ਨ ਕੋਰਟ ਕੰਪਲੈਕਸ ਵਿਚ ਕਰਵਾਏ ਗਏ ਯੋਗ ਦਿਵਸ ਸਮਾਗਮ ਵਿਚ ਹਿੱਸਾ ਲਿਆ ਗਿਆ।

ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਇਸ ਦੌਰਾਨ ਸਾਰਿਆਂ ਨੂੰ ਯੋਗ ਦਾ ਮਹੱਤਵ ਦੱਸਦੇ ਹੋਏ ਕਿਹਾ ਕਿ ਯੋਗ ਨੂੰ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾ ਕੇ ਅਸੀਂ ਮਾਨਸਿਕ ਤੇ ਸਰੀਰਕ ਰੂਪ ਵਿਚ ਕਾਫ਼ੀ ਮਜ਼ਬੂਤ ਹੋ ਸਕਦੇ ਹਾਂ। ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਸਮਾਗਮ ਦੌਰਾਨ ਆਰਟ ਆਫ਼ ਲਿਵਿੰਗ ਹੁਸ਼ਿਆਰਪੁਰ ਤੋਂ ਯੋਗ ਇੰਸਟਰੱਕਟਰ ਬ੍ਰਜੇਸ਼ ਨਾਕੜਾ ਅਤੇ ਮੀਨੂ ਨਾਕੜਾ ਨੇ ਰੋਜ਼ਾਨਾ ਜੀਵਨ ਵਿਚ ਯੋਗ ਕਰਨ ਦੇ ਲਾਭਾਂ ਬਾਰੇ ਜਾਗਰੂਕ ਕੀਤਾ।

ਉਨ੍ਹਾਂ ਸਾਰਿਆਂ ਨੂੰ ਯੋਗ ਕਿਰਿਆਵਾਂ ਤੇ ਉਨ੍ਹਾਂ ਦੇ ਲਾਭਾਂ ਬਾਰੇ ਦੱਸਦੇ ਹੋਏ ਕਿਹਾ ਕਿ ਯੋਗ ਅਭਿਆਸ ਇਕ ਸਿਹਤਮੰਦ ਸਰੀਰ ਅਤੇ ਦਿਮਾਗ ਲਈ ਕੰਮ ਅਤੇ ਤਣਾਅ ਨੂੰ ਘਟਾਉਂਣ ਲਈ ਨਿਰੰਤਰ ਲਾਭ ਪਹੁੰਚਾਉਂਦੇ ਹਨ। ਉਨ੍ਹਾਂ ਹਿੱਸਾ ਲੈਣ ਵਾਲਿਆਂ ਨੂੰ ਯੋਗ ਆਸਣ, ਕਪਾਲਭਾਤੀ, ਪ੍ਰਾਣਿਆਮ, ਅਨੁਲੋਮ-ਵਿਲੋਮ, ਧਿਆਨ ਅਤੇ ਸੰਕਲਪ ਤੋਂ ਜਾਣੂ ਕਰਵਾਇਆ।ਇਸ ਮੌਕੇ ਜੱਜ ਸਾਹਿਬਾਨ ਤੋਂ ਇਲਾਵਾ ਐਡਵੋਕੇਟ ਵਿਸ਼ਾਲ ਨੰਦਾ, ਮਲਕੀਤ ਸਿੰਘ ਸੀਕਰੀ, ਸਮੂਹ ਜੁਡੀਸ਼ੀਅਲ ਸਟਾਫ਼ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨ (ਦਸੂਹਾ, ਮੁਕੇਰੀਆਂ ਤੇ ਗੜ੍ਹਸ਼ੰਕਰ) ਪੱਧਰ ’ਤੇ 7 ਜੱਜ ਸਾਹਿਬਾਨ ਅਤੇ 149 ਸਟਾਫ਼ ਮੈਂਬਰਾਂ ਅਤੇ ਐਡਵੋਕੇਟਾਂ ਨੇ ਹਿੱਸਾ ਲਿਆ।