Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਚੈਰੀਟੇਬਲ ਹਸਪਤਾਲ ਪਿੰਡ ਬਾਹਗਾ ਵਿਖੇ ਡਾ ਹਰਪ੍ਰੀਤ ਸਿੰਘ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ

ਚੈਰੀਟੇਬਲ ਹਸਪਤਾਲ ਪਿੰਡ ਬਾਹਗਾ ਵਿਖੇ ਡਾ ਹਰਪ੍ਰੀਤ ਸਿੰਘ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ )

21 ਜੂਨ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਜੋ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਚੈਰੀਟੇਬਲ ਹਸਪਤਾਲ ਦੀ ਸ਼ੁਰੂਆਤ ਕੀਤੀ ਗਈ ਹੈ ।ਜਿਸ ਵਿੱਚ ਤੀਜੇ ਮੰਗਲਵਾਰ ਦੀ ਓ ਪੀ ਡੀ ਕਰਨ ਲਈ ਡਾ ਹਰਪ੍ਰੀਤ ਸਿੰਘ ਧੂਤ ਸ਼ੂਗਰ ਤੇ ਡਾਈਬਿਟੀਜ ਦੇ ਮਾਹਿਰ ਵਲੋਂ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ। ਜਿਸ ਵਿਚ 30 ਮਰੀਜ਼ਾਂ ਦਾ ਫ੍ਰੀ ਚੈਕਅੱਪ ਕੀਤਾ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਸ਼ੂਗਰ ਤੇ ਡਾਈਬਿਟੀਜ ਦੇ ਮਾਹਿਰ ਡਾ ਹਰ ਮਹੀਨੇ ਤੀਜੇ ਮੰਗਲਵਾਰ ਨੂੰ ਸ਼ਾਮ 3 ਵਜੇ ਤੋਂ 5 ਵਜੇ ਤੱਕ ਮਰੀਜ਼ਾਂ ਦਾ ਚੈੱਕਅਪ ਕਰਿਆ ਕਰਨਗੇ ਤੇ ਕੋਈ ਵੀ ਲੋੜਵੰਦ ਮਰੀਜ਼ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਪਹੁੰਚ ਕੇ ਆਪਣਾ ਚੈਕਅੱਪ ਕਰਵਾ ਸਕਦੇ ਹਨ। ਇਸੇ ਤਰਾਂ ਮਹੀਨੇ ਦੇ ਚੌਥੇ ਮੰਗਲਵਾਰ ਡਾ ਲਵਪ੍ਰੀਤ ਹੱਡੀਆਂ ਤੇ ਜੋੜਾਂ ਦੇ ਮਾਹਿਰ ਡਾ ਸ਼ਾਮ 4 ਵਜੇ ਤੋਂ ਸ਼ਾਮ 5 ਵਜੇ ਤੱਕ ਓ ਪੀ ਡੀ ਕਰਨਗੇ। ਕੋਈ ਵੀ ਮਰੀਜ਼ਾਂ ਇੱਥੇ ਪਹੁੰਚ ਕੇ ਇਸ ਓ ਪੀ ਡੀ ਦਾ ਫਾਇਦਾ ਲੈ ਸਕਦਾ ਹੈ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਜੋਗਾ ਸਿੰਘ ਬਾਹਗਾ, ਜਸਵਿੰਦਰ ਸਿੰਘ ਆਦਿ ਹਾਜਰ ਸਨ।