Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing 256 ਗ੍ਰਾਮ ਨਸੀਲੇ ਪਦਾਰਥ ਸਮੇਤ  ਪੁਲਿਸ ਵਲੋਂ ਇੱਕ ਕਾਬੂ

256 ਗ੍ਰਾਮ ਨਸੀਲੇ ਪਦਾਰਥ ਸਮੇਤ  ਪੁਲਿਸ ਵਲੋਂ ਇੱਕ ਕਾਬੂ

ਟਾਂਡਾ / ਦਸੂਹਾ (ਚੌਧਰੀ) 

22 ਜੂਨ : 256 ਗ੍ਰਾਮ ਨਸੀਲੇ ਪਦਾਰਥ ਸਮੇਤ ਟਾਂਡਾ ਪੁਲਿਸ ਵਲੋਂ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਰੋਹਿਤ ਪੁੱਤਰ ਮੰਗਤ ਰਾਮ ਵਾਸੀ ਘੋੜੇਵਾਹਾ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ।

ਇੰਸਪੈਕਟਰ ਉਕਾਂਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਨੇ ਦੱਸਿਆ ਕਿ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਨੇ ਜਿਲੇ ਅੰਦਰ ਮਾੜੇ ਅਨਸਰਾ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ ਸਰਬਜੀਤ ਸਿੰਘ ਬਾਹੀਆਂ ਐਸ.ਪੀ. ਇਨਵੈਸਟੀਗੇਸ਼ਨ , ਨਵਨੀਤ ਕੌਰ ਐਸ.ਪੀ. ਉਪਰੇਸ਼ਨ ਅਤੇ ਕੁਲਵੰਤ ਸਿੰਘ ਡੀ. ਐਸ.ਪੀ ਸਬ ਡਵੀਜਨ ਟਾਂਡਾ ਦੀ ਅਗਵਾਹੀ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਨਸ਼ਾ ਸਪਲਾਈ ਕਰਨ ਵਾਲੇ ਮਾੜੇ ਅਨਸਰਾ ਨੂੰ ਗ੍ਰਿਫਤਾਰ ਕਰਨ ਲਈ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ।ਜੋ ਮਿਤੀ 21.06.23 ਨੂੰ ਏ.ਐਸ.ਆਈ ਨਰਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਗਸ਼ਤ ਕਰਦੇ ਹੋਏ ਪੁਲਿਸ ਪਾਰਟੀ ਰੇਲਵੇ ਪੁੱਲ ਟਾਂਡਾ ਹੇਠਾ ਪੁੱਜੀ ਤਾਂ ਇਕ ਮੋਟਰਸਾਇਕਲ ਮਾਰਕਾ ਪੈਸ਼ਨ ਰੰਗ ਕਾਲਾ ਨੰਬਰੀ PB-21-B-9844 ਪਰ ਸਵਾਰ ਨੂੰ ਕਾਬੂ ਕਰਕੇ ਉਸ ਪਾਸੋ 256 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਜਿਸ ਤੇ ਤੁਰੰਤ ਮੁਕੱਦਮਾ ਦਰਜ ਰਜਿਸਟਰ ਕਰਕੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਵੀ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਕਿ ਇਹ ਨਸ਼ੀਲਾ ਪਦਾਰਥ ਕਿਥੋ ਲੈ ਕੇ ਆਇਆ ਹੈ ਅਤੇ ਕਿਥੇ ਸਪਲਾਈ ਕਰਨਾ ਸੀ ।