Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਬਾਬਾ ਜਾਹਿਰ ਪੀਰ ਦਰਬਾਰ ਦਾਰਾਪੁਰ ਵਿਖੇ ਸਾਲਾਨਾ ਜੋੜ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪਨ

ਬਾਬਾ ਜਾਹਿਰ ਪੀਰ ਦਰਬਾਰ ਦਾਰਾਪੁਰ ਵਿਖੇ ਸਾਲਾਨਾ ਜੋੜ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪਨ

ਗੜ੍ਹਦੀਵਾਲਾ (ਚੌਧਰੀ) 

ਸਭਿਆਚਾਰ ਮੇਲੇ ਹਮੇਸ਼ਾ ਆਪਸੀ ਭਾਈਚਾਰੇ ਦੀ ਸਾਂਝ ਨੂੰ ਬਰਕਰਾਰ ਰਖਦੇ ਹਨ : ਚੌਧਰੀ ਰਾਜਵਿੰਦਰ ਸਿੰਘ ਰਾਜਾ

22 ਜੂਨ : ਗੜਦੀਵਾਲਾ ਪਿੰਡ ਦਾਰਾਪੁਰ ਵਿੱਖੇ ਧੰਨ ਧੰਨ ਬਾਬਾ ਜਾਹਿਰਾ ਪੀਰ ਦੇ ਦਰਬਾਰ ਤੇ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਡੇਰਾ ਮੁਖੀ ਬਾਬਾ ਬਲਵੰਤ ਜੀ ਦੀ ਅਗਵਾਈ ਵਿੱਚ ਮਨਾਇਆ ਗਿਆ। ਇਸ ਮੌਕੇ ਤੇ ਸਭ ਤੋਂ ਪਹਿਲਾਂ ਸੰਗਤਾਂ ਦੀ ਹਾਜ਼ਰੀ ਵਿੱਚ ਚਾਦਰ ਤੇ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ ਗਈ। ਉਸਦੇ ਉਪਰੰਤ ਪੀਰਾਂ ਦੇ ਦਰਬਾਰ ਚਰਾਗ ਰੌਸ਼ਨ ਕੀਤੇ ਗਏ। ਉਸ ਉਪਰੰਤ ਇਸ ਮੇਲੇ ਵਿਚ ਪੰਜਾਬੀ ਗਾਇਕ ਮਲਕੀਤ ਬੁੱਲ੍ਹਾ, ਪ੍ਰਿੰਸ ਸਿਸਟਰ ਨਵਾਂ ਸ਼ਹਿਰ ਵਲੋਂ ਪੀਰਾਂ ਦੀ ਮਹਿਮਾ ਦਾ ਗੁਣਗਾਨ ਕੀਤਾ। ਅਜਮੇਰ ਐਂਡ ਪਾਰਟੀ ਸੂਫੀਆ ਕਲਾਮ ਪੇਸ਼ ਕਰਕੇ ਸੰਗਤਾਂ ਨੂੰ ਕੀਲ ਕੇ ਰੱਖ ਦਿੱਤਾ। ਉਸਤੋਂ ਬਾਅਦ ਰਾਜਨ ਐਂਡ ਪਾਰਟੀ ਨੇ ਨਕਲਾਂ ਦਾ ਪ੍ਰੋਗਗ੍ਰਾਮ ਪੈਸ਼ ਕੀਤਾ ਗਿਆ ।ਇਸ ਮੌਕੇ ਜਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਦਰਬਾਰ ਤੇ ਵਿਸ਼ੇਸ਼ ਤੌਰ ਤੇ ਹਾਜਰ ਹੋ ਕੇ ਪੀਰਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਕਿਹਾ ਇਸ ਤਰਾਂ ਦੇ ਸਭਿਆਚਾਰਕ ਮੇਲੇ ਆਪਸੀ ਭਾਈਚਾਰੇ ਦੀ ਸਾਂਝ ਨੂੰ ਬਰਕਰਾਰ ਰਖਦੇ ਹਨ। ਇਸ ਮੌਕੇ ਆਏ ਹੋਏ ਮਹਿਮਾਨਾਂ ਨੂੰ ਬਾਬਾ ਜੀ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ ਗਿਆ। ਇਸ ਮੌਕੇ ਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ ਜਾਵੇਗਾ । ਇਸ ਮੌਕੇ ਤੇ ਸਰਪੰਚ ਬਲਵਿੰਦਰ ਸਿੰਘ, ਸੰਦੀਪ, ਕਸ਼ਮੀਰ ਸਿੰਘ, ਬਿੰਦੋ ਨਰੇਸ਼, ਭਗਵਾਨ ਦਾਸ, ਮਲਕੀਅਤ ਸਿੰਘ, ਹਰਪ੍ਰੀਤ ਸਿੰਘ, ਭਗਵੰਤ ਸਿੰਘ, ਕੁਨਾਲ, ਰਾਜਾ, ਕਰਨਵੀਰ, ਜਸ਼ਨਦੀਪ, ਬਚਨ ਸਿੰਘ, ਅਮਰਜੀਤ ਸਿੰਘ, ਨਰੇਸ਼, ਦਿਲਬਾਗ ਸਿੰਘ, ਗੁਰਮੀਤ ਕੌਰ, ਸੁਰਿੰਦਰ ਕੌਰ, ਰਾਣੋ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਫੋਟੋ : ਡੇਰੇ ਦੇ ਮੁਖੀ ਬਾਬਾ ਬਲਵੰਤ ਸਿੰਘ ਜੀ ਰਾਜਵਿੰਦਰ ਸਿੰਘ ਰਾਜਾ ਨੂੰ ਸਨਮਾਨ ਚਿੰਨ ਭੇਟ ਕਰਦੇ ਹੋਏ, ਦਰਬਾਰ ਚ ਹਾਜਰ ਸੰਗਤਾਂ।

error: copy content is like crime its probhihated