Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਚੋਰੀ ਦੇ ਮੋਟਰ-ਸਾਈਕਲ ਸਮੇਤ 2 ਨੌਜਵਾਨ ਆਏ ਪੁਲਿਸ ਅੜਿੱਕੇ

ਚੋਰੀ ਦੇ ਮੋਟਰ-ਸਾਈਕਲ ਸਮੇਤ 2 ਨੌਜਵਾਨ ਆਏ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ)

22 ਜੂਨ :  ਚੋਰੀ ਦੇ ਮੋਟਰਸਾਈਕਲ ਸਮੇਤ 2 ਨੌਜਵਾਨਾਂ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਰਾਜਨ ਪੁੱਤਰ ਧਰਮ ਸਿੰਘ ਵਾਸੀ ਵਾਰਡ ਨੰ.4 ਕੋਈ ਰੋਡ ਗੜਦੀਵਾਲਾ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਅਤੇ ਪਰਮਿੰਦਰ ਸਿੰਘ ਉਰਫ ਬਿੱਲੂ ਪੁੱਤਰ ਅਸ਼ੋਕ ਕੁਮਾਰ ਵਾਸੀ ਭੰਬੋਵਾਲ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਸ: ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪੁਰ ਦੇ ਦਿਸ਼ਾ ਨਿਰਦੇਸਾ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆ ਵਾਰਦਾਤਾ ਰੋਕਣ ਲਈ ਅਤੇ ਨਸ਼ਿਆਂ ਦੀ ਰੋਕ ਥਾਮ ਲਈ ਚਲ ਰਹੀ ਸਪੈਸਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ ਪੀਪੀਐਸ ਡੀਐਸਪੀ ਸਬ ਡਵੀਜਨ ਟਾਂਡਾ  ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਗੜਦੀਵਾਲਾ ਵਿੱਚ ਚਲ ਰਹੀ ਚੈਕਿੰਗ ਦੌਰਾਨ ਸਬ ਇੰਸਪੈਕਟਰ ਅਜੀਤ ਸਿੰਘ ਸਮੇਤ ਪੁਲਿਸ ਪਾਰਟੀ ਹਰਪ੍ਰੀਤ ਸਿੰਘ ਉਰਫ ਰਾਜਨ ਪੁੱਤਰ ਧਰਮ ਸਿੰਘ ਵਾਸੀ ਵਾਰਡ ਨੰ.4 ਕੋਈ ਰੋਡ ਗੜਦੀਵਾਲਾ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਅਤੇ ਪਰਮਿੰਦਰ ਸਿੰਘ ਉਰਫ ਬਿੱਲੂ ਪੁੱਤਰ ਅਸ਼ੋਕ ਕੁਮਾਰ ਵਾਸੀ ਭੰਬੋਵਾਲ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਚੋਰੀ ਹੋਇਆ ਮੋਟਰਸਾਇਕਲ CT-100 ਬਰਾਮਦ ਕੀਤਾ ਗਿਆ |