Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ 11 ਵਿਅਕਤੀਆਂ ਦੇ ਕੱਟੇ ਚਲਾਨ 

ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ 11 ਵਿਅਕਤੀਆਂ ਦੇ ਕੱਟੇ ਚਲਾਨ 

ਸੁਜਾਨਪੁਰ / ਬਟਾਲਾ  (ਅਵਿਨਾਸ਼ ਸ਼ਰਮਾ) 

ਤੰਬਾਕੂ ਦੀ ਵਰਤੋਂ ਕਰਨ ਨਾਲ ਕੈਂਸਰ ਵਰਗੀਆਂ ਖਤਰਨਾਕ ਬੀਮਾਰੀਆਂ ਹੁੰਦੀਆਂ ਹਨ : ਇੰਸਪੈਕਟਰ ਗੁਰਮੁੱਖ ਸਿੰਘ

22 ਜੂਨ  : ਸੀਨੀਅਰ ਮੈਡੀਕਲ ਅਫ਼ਸਰ ਡਾ ਸ਼ੈਲੀ ਬਾਜਵਾ ਕਮਿਊਨਿਟੀ ਹੈਲਥ ਸੈਂਟਰ ਘਰੋਟਾ ਦੇ ਹੁਕਮਾਂ ਅਨੁਸਾਰ ਅੱਜ ਹੈਲਥ ਇੰਸਪੈਕਟਰ ਗੁਰਮੁੱਖ ਸਿੰਘ ਦੀ ਅਗਵਾਈ ਹੇਠ ਘਾਹ ਮੰਡੀ ਸੁਜਾਨਪੁਰ ਕੋਟਪਾ ਐਕਟ ਦੀ ‌ਉਲੰਘਣਾ ਕਰਨ ਵਾਲੇ 11 ਵਿਅਕਤੀਆਂ ਦੇ ਚਲਾਨ ਕੱਟੇ ਅਤੇ ਮੌਕੇ ਤੇ 740 ਰੁਪਏ ਵਸੂਲ ਕੀਤੇ ਅਤੇ ਰਸ਼ੀਦ ਹਵਾਲੇ ਕਰ ਦਿੱਤੀ। ਇਹ ਦੁਕਾਨਦਾਰ ਸ਼ਰੇਆਮ ਤੰਬਾਕੂ ਪਦਾਰਥ , ਸਿਗਰਟਾਂ ਅਤੇ ਖਾਣ ਪੀਣ ਵਾਲੀਆਂ ਵਸਤੂਆਂ ਦੋਵੇਂ ਵੇਚ ਰਹੇ ਸਨ ਜੋ ਕਿ ਕੋਟਪਾ ਐਕਟ ਦੀ ‌ਉਲੰਘਣਾ ਹੈ। ਕਿਉਂਕਿ ਖਾਣ ਪੀਣ ਦਾ ਸਮਾਨ ਵੇਚਣ ਵਾਲੇ ਕਿਸੇ ਵੀ ਤਰ੍ਹਾਂ ਦਾ ਤੰਬਾਕੂ ਨਹੀਂ ਵੇਚ ਸਕਦੇ । ਹੈਲਥ ਇੰਸਪੈਕਟਰ ਗੁਰਮੁੱਖ ਸਿੰਘ ਨੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਡਾ ਮੁੱਖ ਮੰਤਵ ਲੋਕਾਂ ਨੂੰ ਤੰਬਾਕੂ ਦੀ ਭੈੜੀ ਅਲਾਮਤ ਤੋਂ ਰੋਕਣਾ ਹੈ ਨਾਂ ਕਿ ਕਿਸੇ ਨੂੰ ਪ੍ਰੇਸ਼ਾਨ ਕਰਨਾ ਅਤੇ ਪੈਸਾ ਇਕੱਠਾ ਕਰਨਾ । ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਵਰਤੋਂ ਕਰਨ ਨਾਲ ਕੈਂਸਰ ਵਰਗੀਆਂ ਕਈ ਭਿਆਨਕ ਬਿਮਾਰੀਆਂ ਹੋ ਜਾਂਦੀਆਂ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਕਦੇ ਵੀ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਪਦਾਰਥ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਦੋਸਤਾਂ ਮਿੱਤਰਾਂ ਰਿਸ਼ਤੇਦਾਰਾਂ ਨੂੰ ਵੀ ਇਸਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨਾ ਚਾਹੀਦਾ ਹੈ ।ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਰੋਕਥਾਮ ਲਈ ਸਰਕਾਰ ਵਲੋਂ ਕੋਟਪਾ ਐਕਟ 2003 ਵੀ ਲਾਗੂ ਕੀਤਾ ਗਿਆ ਹੈ ਜਿਸ ਦੇ ਤਹਿਤ ਧਾਰਾ ਨੰ 4 ਅਨੁਸਾਰ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਤੇ ਧਾਰਾ ਨੰਬਰ 5 ਤਹਿਤ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਤੇ ਸਿੱਧੇ ਅਸਿੱਧੇ ਇਸ਼ਤਿਹਾਰ ਬਾਜ਼ੀ ਤੇ ਰੋਕ , ਧਾਰਾ ਨੰ 6 ਏ ਤਹਿਤ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ, ਧਾਰਾ 6 ਬੀ ਕਿਸੇ ਵੀ ਸਿੱਖਿਅਕ ਅਦਾਰੇ ਦੀ ਬਾਹਰਲੀ ਦੀਵਾਰ ਤੋਂ 100 ਗਜ਼ ਦੇ ਘੇਰੇ ਅੰਦਰ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ, ਧਾਰਾ ਨੰ 7 ਬਿਨਾਂ ਸਿਹਤ ਚਿਤਾਵਨੀ ਦੇ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ ਸਬੰਧੀ ਜਾਗਰੂਕ ਵੀ ਕੀਤਾ ਗਿਆ । ਇਸ ਮੋਕੇ ਤੇ ਪ੍ਰਦੀਪ ਭਗਤ, ਮਲਕੀਅਤ ਸਿੰਘ , ਰਵਿੰਦਰ ਪਾਲ, ਗੁਲਾਬ ਸਿੰਘ, ਗੁਰਪਿੰਦਰ ਸਿੰਘ ਸਿਹਤ ਵਰਕਰ ਆਦਿ ਹਾਜ਼ਰ ਸਨ ।