Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਫਾਈਨਲ ਸਮੈਸਟਰ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ ਕਰਵਾਈ ਗਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਫਾਈਨਲ ਸਮੈਸਟਰ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ ਕਰਵਾਈ ਗਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

22 ਜੂਨ : ਇਸ ਆਧੁਨਿਕ ਯੁੱਗ ਵਿੱਚ, ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ, ਵਿਦਿਆਰਥੀਆਂ ਨੂੰ ਰੁਜ਼ਗਾਰ ਪ੍ਰਾਪਤ ਕਰਨ ਵਿੱਚ ਸਹਾਇਤਾ ਅਤੇ ਮਾਰਗ ਦਰਸ਼ਨ ਪ੍ਰਦਾਨ ਕਰਨ ਲਈ ਹਮੇਸ਼ਾ ਸਮਰਪਿਤ ਹੈ। ਕਾਲਜ ਦਾ ਪਲੇਸਮੈਂਟ ਸੈੱਲ ਵੱਖ-ਵੱਖ ਸੰਸਥਾਵਾਂ ਨਾਲ ਨਿਯਮਿਤ ਤੌਰ ‘ਤੇ ਗੱਲਬਾਤ ਕਰਦਾ ਹੈ ਅਤੇ ਕਾਰਪੋਰੇਟ ਜਗਤ ਨਾਲ ਜੁੜ ਕੇ ਵਿਦਿਆਰਥੀਆਂ ਨੂੰ ਉਚਿਤ ਨੌਕਰੀ ਦੇ ਮੌਕਿਆਂ ਲਈ ਸਹਾਇਤਾ ਦੇ ਰਿਹਾ ਹੈ। ਇਸ ਸੰਬੰਧੀ ਪਿਛਲੇ ਸਮੇਂ ਵਿੱਚ ਵੱਖ ਵੱਖ ਬਹੁ-ਰਾਸ਼ਟਰੀ ਕੰਪਨੀਆਂ, ਕਾਰਪੋਰੇਟ ਬੈਂਕਾਂ ਅਤੇ ਇੰਡਸਟਰੀਆਂ ਸ਼ਾਮਲ ਹੋਈਆਂ, ਜਿਹਨਾਂ ਵਿੱਚ ਮੁੱਖ ਤੌਰ ਤੇ ਹੁਸ਼ਿਆਰਪੁਰ ਆਟੋਮੋਬਾਈਲਜ਼, ਬਿਮਭ ਨਿਟਫੈਬ, ਬਾਦਸ਼ਾਹ ਐਨਰਜੀਜ਼ ਅਤੇ ਸਜੇਂਟਾ ਆਦਿ ਸ਼ਾਮਲ ਹੋਏ। ਇਸ ਸਿਲਸਿਲੇ ਨੂੰ ਜਾਰੀ ਰੱਖਦੇ ਹੋਏ ਅੱਜ ਕੇ.ਐਮ.ਐਸ ਕਾਲਜ ਵਿਖੇ ਫਾਈਨਲ ਸਮੈਸਟਰ ਦੇ ਵਿਦਿਆਰਥੀਆਂ ਲਈ ਐਚ.ਡੀ.ਐਫ਼.ਸੀ ਬੈਂਕ ਵਲੋਂ ਪਲੇਸਮੈਂਟ ਡਰਾਈਵ ਕਰਵਾਈ ਗਈ | ਇਸ ਪਲੇਸਮੈਂਟ ਡਰਾਈਵ ਵਿੱਚ ਪਹੁੰਚੀ ਐਚ.ਡੀ.ਐਫ਼.ਸੀ ਬੈਂਕ ਦੀ ਸੇਲੈਕਸ਼ਨ ਟੀਮ ਵਿੱਚ ਸ਼੍ਰੀ ਬ੍ਰਜੇਸ਼ ਸਿੰਘ ਅਤੇ ਸ਼੍ਰੀ ਨਵਯੁੱਗ ਸਿੰਘ ਸ਼ਾਮਲ ਸਨ। ਇਸ ਪਲੇਸਮੈਂਟ ਡਰਾਈਵ ਦੌਰਾਨ ਕਾਲਜ ਦੇ ਐਗਰੀਕਲਚਰ ਵਿਭਾਗ, ਆਈ ਟੀ ਵਿਭਾਗ, ਕਾਮਰਸ ਵਿਭਾਗ ਅਤੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਕਰੀਬ 80 ਤੋਂ 90 ਵਿਦਿਆਰਥੀਆਂ ਨੇ ਭਾਗ ਲਿਆ। ਉਸ ਤੋਂ ਬਾਅਦ 18 ਵਿਦਿਆਰਥੀਆਂ ਨੂੰ ਸ਼ਾਰਟਲਿਸ੍ਟ ਕਰਨ ਤੌਂ ਬਾਅਦ 5 ਵਿਦਿਆਰਥੀਆਂ ਨੂੰ ਜੁਆਇਨਿੰਗ ਲੈਟਰ ਦਿੱਤੇ ਗਏ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕੇ.ਐਮ.ਐਸ ਕਾਲਜ ਵਿਦਿਆਰਥੀਆਂ ਦਾ ਵਧੀਆ ਭਵਿੱਖ ਬਣਾਉਣ ਲਈ ਅਤੇ ਉਹਨਾ ਦੀ ਪਲੇਸਮੈਂਟ ਲਈ ਹੋਰ ਵੀ ਕਦਮ ਚੁੱਕਦਾ ਰਹੇਗਾ। ਇਸ ਤੋਂ ਇਲਾਵਾ ਉਹਨਾ ਕਾਲਜ ਦੇ ਪਲੇਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਹਨਾ ਦੇ ਵਧੀਆ ਭਵਿੱਖ ਲਈ ਸ਼ੁਭਕਾਮਨਾਵਾ ਦਿੱਤੀਆਂ।