Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਟਰੈਕਟਰ ਸਵਾਰ ਤੇ ਗੋਲੀਆਂ ਚਲਾਉਣ ਦੇ ਮਾਮਲੇ ‘ਚ ਇੱਕ ਦੋਸ਼ੀ ਨੂੰ ਪੁਲਿਸ ਨੇ ਮੋਟਰਸਾਈਕਲ ਸਮੇਤ ਕੀਤਾ ਕਾਬੂ

ਟਰੈਕਟਰ ਸਵਾਰ ਤੇ ਗੋਲੀਆਂ ਚਲਾਉਣ ਦੇ ਮਾਮਲੇ ‘ਚ ਇੱਕ ਦੋਸ਼ੀ ਨੂੰ ਪੁਲਿਸ ਨੇ ਮੋਟਰਸਾਈਕਲ ਸਮੇਤ ਕੀਤਾ ਕਾਬੂ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ /ਪ੍ਰਦੀਪ ਕੁਮਾਰ) 

26 ਜੂਨ : ਬੀਤੇ ਦਿਨੀਂ ਬਰਾਲਾ ਰੋੜ ਗੜ੍ਹਦੀਵਾਲਾ ਵਿਖੇ ਦਿਨ ਦਿਹਾੜੇ ਟਰੈਕਟਰ ਸਵਾਰ ਰਾਹੁਲ ਠਾਕੁਰ ਤੇ ਗੋਲੀਆਂ ਚਲਾਉਣ ਵਾਲੇ ਇੱਕ ਦੋਸ਼ੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ ਮੁਲਾਜ਼ਮ ਦੀ ਪਛਾਣ ਸੰਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਘੁਣ ਖੁਣ ਸਰਕੀ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਮਾਨਯੋਗ ਐਸ.ਐਸ.ਪੀ ਸ ਸਰਤਾਜ ਸਿੰਘ ਚਾਹਲ ਆਈ. ਪੀ. ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਇਲਾਕਾ ਥਾਣਾ ਵਿਚ ਲੁੱਟ ਖੋਹ ਦੀਆਂ ਵਾਰਦਾਤਾ ਰੋਕਣ ਲਈ ਅਤੇ ਨਸ਼ਿਆਂ ਦੀ ਰੋਕ ਥਾਮ ਲਈ ਚਲ  ਰਹੀ ਮੁਹਿੰਮ ਸਬੰਧੀ ਸ ਕੁਲਵੰਤ ਸਿੰਘ ਪੀਪੀਐਸ ਡੀ.ਐਸ.ਪੀ ਸਰ ਡਵੀਜ਼ਨ ਜੀ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਐਸ. ਆਈ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਗੜਦੀਵਾਲਾ ਵਿੱਚ ਚਲ ਰਹੀ ਚੈਕਿੰਗ ਦੌਰਾਨ ਸਥਾਨਿਕ ਪੁਲਿਸ ਵੱਲੋਂ ਬੀਤੇ ਦਿਨੀਂ ਪਿੰਡ ਬਲਾਲਾ ਨਜਦੀਕ ਟਰੈਕਟਰ ਤੇ ਜਾ ਰਹੇ ਵਿਅਕਤੀ ਤੋਂ ਗੋਲੀ ਚਰਾਉਣ ਦੇ ਸਬੰਧ ਇੱਕ ਵਿਆਕਤੀ ਨੂੰ ਵਾਰਦਾਤ ਕਰਨ ਸਮੇਂ ਵਰਤੇ ਮੋਟਰ ਸਾਈਕਲ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਮੌਕੇ ਥਾਣਾ ਮੁਖੀ ਐਸ.ਆਈ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਨੇ ਦੱਸਿਆ ਰਾਹੁਲ ਠਾਕੁਰ ਪੁੱਤਰ ਵਿਨੋਦ ਕੁਮਾਰ ਵਾਸੀ ਸ਼ੀਹ ਚਠਿਆਲ ਥਾਣਾ ਗਤੀਵਾਲਾ ਜਦੋਂ ਕਿਸੇ ਨਿੱਜੀ ਕੰਮ ਦੇ ਸਬੰਧ ਵਿੱਚ ਟਰੈਕਟਰ ‘ਤੇ ਸਵਾਰ ਹੋ ਕੇ ਪਿੰਡ ‘ਚਠਿਆਲੀਆਂ ਨੂੰ ਜਾ ਰਹੇ ਸੀ ਜਦੋਂ ਬਰਾਲਾ ਮਜਦੀਕ ਪੁੱਜੇ ਤਾਂ ਮੋਟਰ ਸਾਈਕਲ ਸਵਾਰ ਵਿਅਕਤੀਆਂ ਵੱਲੋਂ ਉਸ ਤੋਂ ਮਾਰਨ ਦੀ ਨੀਅਤ ਨਾਲ ਫਾਇਰ ਕਰ ਦਿੱਤੇ ਸਨ। ਜਿਸ ਦੇ ਸਬੰਧ ਵਿੱਚ ਗੜਦੀਵਾਲਾ ਪੁਲਿਸ ਵੇਲੇ 55 ਮਿਤੀ 21-06-2023 ਅਧੀ 341,336,506 IPC,25-54-59 ਆਰਮਜ ਐਕਟ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਸੀ।ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆ ਏ.ਐਸ.ਆਈ ਨਾਮਦੇਵ ਵੱਲੋਂ ਖੁਫੀਆਂ ਸੋਰਸ ਲਗਾ ਕੇ ਦੋਸ਼ੀ ਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਖੂਣ ਖੁਣ ਸਰਕੀ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਵਾਰਦਾਤ ਸਮੇਂ ਵਰਤਿਆ ਮੋਟਰ ਸਾਇਕਲ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।