Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਕੋਬਰਾ ਸੱਪ ਦੇ ਡੱਸੇ ਮਰੀਜ਼ ਦੀ ਸਿਵਲ ਹਸਪਤਾਲ ਦਸੂਹਾ ਦੇ ਡਾਕਟਰਾਂ ਨੇ ਬਚਾਈ ਜਾਨ 

ਕੋਬਰਾ ਸੱਪ ਦੇ ਡੱਸੇ ਮਰੀਜ਼ ਦੀ ਸਿਵਲ ਹਸਪਤਾਲ ਦਸੂਹਾ ਦੇ ਡਾਕਟਰਾਂ ਨੇ ਬਚਾਈ ਜਾਨ 

ਦਸੂਹਾ (ਚੌਧਰੀ) 

26 ਜੂਨ : ਦਸੂਹਾ ਸਿਵਲ ਹਸਪਤਾਲ ਵਿਚ ਕਮਲੇਸ਼ ਪੁੱਤਰ ਲੋਚਨ ਹਾਲ ਵਾਸੀ ਪਿੰਡ ਓਡਰਾ ਜਿਸ ਨੂੰ ਐਮਰਜੰਸੀ ਵਿਭਾਗ ਵਿਚ ਨੀਮ ਬੇਹੋਸ਼ੀ ਦੀ ਹਾਲਤ ਵਿੱਚ ‌ ਦਾਖਲ ਕਰਵਾਇਆ ਗਿਆ। ਵਾਰਿਸਾਂ ਮੁਤਾਬਕ ਮਰੀਜ਼ ਨੂੰ ਜ਼ਹਿਰੀਲੇ ਕੋਬਰਾ ਵੱਲੋਂ ਡੱਸਣ ਬਾਰੇ ਦੱਸਿਆ ਗਿਆ। ਮਰੀਜ਼ ਨੂੰ ਹਸਪਤਾਲ ਪਹੁੰਚਾਉਣ ਉਪਰੰਤ ਡਿਊਟੀ ਤੇ ਮੌਜੂਦ ਡਾਕਟਰ ਸਿਮਰਪ੍ਰੀਤ ਸਿੰਘ ਅਤੇ ਸਟਾਫ ਨਰਸ ਨਵਦੀਪ ਕੌਰ ਵੱਲੋਂ ਇਲਾਜ ਸ਼ੁਰੂ ਕੀਤਾ ਗਿਆ। ਇਲਾਜ ਦੌਰਾਨ ਸੱਪ ਦਾ ਜ਼ਹਿਰ ਫੈਲਣ ਕਾਰਨ ਮਰੀਜ਼ ਦੀਆਂ ਅੱਖਾਂ ਦੀਆਂ ਉਪਰਲੀਆਂ ਪਲਕਾਂ ਗਿਰੀਆਂ ਹੋਈਆਂ ਸਨ ਅਤੇ ਛਾਤੀ ਦੀਆਂ ਮਾਂਸਪੇਸ਼ੀਆਂ ਉੱਤੇ ਅਸਰ ਹੋਣ ਕਾਰਨ ਸਾਹ ਲੈਣ ਵਿਚ ਤਕਲੀਫ ਆ ਰਹੀ ਸੀ। ਡਾਕਟਰਾਂ ਮੁਤਾਬਕ ਲੱਤਾਂ ਅਤੇ ਬਾਹਾਂ ਦੀਆਂ ਮਾਸਪੇਸ਼ੀਆਂ ਉਪਰ ਵੀ ਅਸਰ ਦਿਖਾਈ ਦੇ ਰਿਹਾ ਸੀ। ਐਮਰਜੈਂਸੀ ਸਟਾਫ਼ ਵੱਲੋਂ ਇਲਾਜ ਸ਼ੁਰੂ ਕਰਨ ਉਪਰੰਤ ਡਾਕਟਰ ਕੁਲਵਿੰਦਰ ਸਿੰਘ ਨੂੰ ਬੁਲਾਇਆ ਗਿਆ। ਡਾਕਟਰੀ ਟੀਮ ਦੀ ਮਿਹਨਤ ਸਦਕਾ ਮਰੀਜ਼ ਦੀ ਹਾਲਤ ਵਿਚ ਸੁਧਾਰ ਆਉਣਾ ਸ਼ੁਰੂ ਹੋ ਗਿਆ। ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਜਸਵਿੰਦਰ ਸਿੰਘ ਵੱਲੋਂ ਮਰੀਜ਼ ਦੀ ਜਾਨ ਬਚਾਉਣ ਤੇ ਡਾਕਟਰੀ ਟੀਮ ਵੱਲੋਂ ਕੀਤੀ ਗਈ ਅਣਥੱਕ ਮਿਹਨਤ ਦੀ ਪ੍ਰਸ਼ੰਸਾ ਕੀਤੀ ਗਈ।