Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਖੇਤੀ ਮਸ਼ੀਨਾਂ ’ਤੇ ਸਬਸਿਡੀ ਪ੍ਰਾਪਤ ਕਰਨ ਹਿੱਤ ਅਰਜ਼ੀਆਂ ਦੇਣ ਕਿਸਾਨ : ਡਿਪਟੀ ਕਮਿਸ਼ਨਰ

ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਖੇਤੀ ਮਸ਼ੀਨਾਂ ’ਤੇ ਸਬਸਿਡੀ ਪ੍ਰਾਪਤ ਕਰਨ ਹਿੱਤ ਅਰਜ਼ੀਆਂ ਦੇਣ ਕਿਸਾਨ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਬਿਊਰੋ) 

27 ਜੂਨ : ਪੰਜਾਬ ਸਰਕਾਰ ਵਲੋਂ ਰਾਜ ਵਿੱਚ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਮਸ਼ੀਨਾਂ ਉੱਤੇ ਉਪਦਾਨ/ਸਬਸਿਡੀ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸੁਵਿਧਾ ਦਾ ਲਾਭ ਪ੍ਰਾਪਤ ਕਰਨ, ਤਾਂ ਜੋ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਖੇਤੀਬਾੜੀ ਮਸ਼ੀਨੀਕਰਨ ਰਾਹੀਂ ਦਿਨੋਂ ਦਿਨ ਘੱਟਦੀ ਜਾ ਰਹੀ ਲੇਬਰ ਦੀ ਸਮੱਸਿਆ ਤੋਂ ਨਿਜਾਤ ਪਾਉਂਦੇ ਹੋਏ ਕਿਸਾਨਾਂ ਦੀ ਆਮਦਨੀ ਵਿੱਚ ਵਾਧਾ ਕੀਤਾ ਜਾ ਸਕੇ। ਕਿਸਾਨ ਇਹ ਬਿਨੈ-ਪੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਐਗਰੀ ਮਸ਼ੀਨਰੀ ਪੋਰਟਲ (https://agrimachinerypb.com) ’ਤੇ ਮਿਤੀ 20 ਜੁਲਾਈ 2023 ਤੱਕ ਆਨਲਾਈਨ ਕਰ ਸਕਦੇ ਹਨ।
ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ  ਹੁਸ਼ਿਆਰਪੁਰ ਡਾ. ਗੁਰਦੇਵ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕੇਨਾਈਜੇਸ਼ਨ (ਸਮੈਮ) ਸਕੀਮ ਅਧੀਨ ਪੈਡੀ ਟਰਾਂਸਪਲਾਂਟਰ (ਝੋਨੇ ਦੀ ਮਸ਼ੀਨੀ ਲੁਆਈ ਕਰਨ ਵਾਲੀ ਮਸ਼ੀਨ), ਡੀ.ਐਸ.ਆਰ ਡਰਿੱਲ (ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੀ ਮਸ਼ੀਨ), ਪਟੈਟੋ ਪਲਾਂਟਰ-ਆਟੋਮੈਟਿਕ/ਸੈਮੀ ਆਟੋਮੈਟਿਕ (ਆਲੂ ਬੀਜਣ ਵਾਲੀ ਮਸ਼ੀਨ), ਟਰੈਕਟਰ ਆਪਰੇਟਿਡ ਬੂਮ ਸਪਰੇਅਰ (ਟਰੈਕਟਰ ਨਾਲ ਚੱਲਣ ਵਾਲੀ ਬੂਮ ਟਾਈਪ ਸਪਰੇਅਰ ਮਸ਼ੀਨ), ਪੀ.ਟੀ.ਓ ਆਪਰੇਟਿਡ ਬੰਡ ਫਾਰਮਰ (ਟਰੈਕਟਰ ਪੀ.ਟੀ.ਓ ਨਾਲ ਖੇਤ ਵਿੱਚ ਵੱਟਾਂ ਪਾਉਣ ਵਾਲੀ ਮਸ਼ੀਨ), ਆਇਲ ਮਿਲ (ਤੇਲ ਕੱਢਣ ਵਾਲੀ ਮਿੱਲ), ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ (ਝੋਨੇ ਦੀ ਪਨੀਰੀ ਬੀਜਣ ਵਾਲੀ ਮਸ਼ੀਨ) ਅਤੇ ਸਕੀਮ ਅਧੀਨ ਪੋਰਟਲ ਤੇ ਉਪਲਬਧ ਹੋਰ ਮਸ਼ੀਨਾਂ ਦੀ ਖਰੀਦ ਤੇ ਸਬਸਿਡੀ ਪ੍ਰਾਪਤ ਕਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ ਤੇ ਉਪਲਬਧ ਹੋਣਗੀਆਂ। ਅਰਜ਼ੀ ਭਰਨ ਸਮੇ ਕਿਸਾਨ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ, ਸਵੈ-ਘੋਸ਼ਣਾ ਪੱਤਰ ਅਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ (ਜੇਕਰ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ) ਆਦਿ ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਹੋਰ ਸੰਸਥਾਵਾਂ ਦੇ ਮੁੱਖੀ ਅਤੇ ਮੈਂਬਰਾਂ ਦੇ ਆਧਾਰ ਕਾਰਡ ਅਤੇ ਰਜਿਸਟਰੇਸ਼ਨ ਸਰਟੀਫਿਕੇਟ ਹੋਣਾ ਜ਼ਰੂਰੀ ਹੈ। ਉਨ੍ਹਾਂ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਯੋਗ ਬਿਨੈਕਾਰਾਂ ਨੂੰ ਮਸ਼ੀਨਾਂ ਦੀ ਖਰੀਦ ਕਰਨ ਲਈ ਮਨਜੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵੱਲੋਂ ਪ੍ਰਵਾਨਤ ਅਤੇ ਪੋਰਟਲ ਵਿੱਚ ਦਰਜ਼ ਆਪਣੇ ਮਨਪਸੰਦ ਕਿਸੇ ਵੀ ਮਸ਼ੀਨਰੀ ਨਿਰਮਾਤਾ/ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ। ਉਨ੍ਹਾਂਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਕਿਸੇ ਵੀ ਕਿਸਮ ਦੀ ਧੋਖਾਧੜੀ ਤੋਂ ਬਚਣ ਲਈ ਵਿਭਾਗ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ। ਉਨ੍ਹਾਂ ੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫਸਰ/ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ) ਜਾਂ ਮੁੱਖ ਖੇਤੀਬਾੜੀ ਅਫਸਰ ਦੇ ਦਫਤਰਾਂ ਵਿੱਚ ਜਾ ਕੇ ਸੰਪਰਕ ਕਰ ਸਕਦੇ ਹਨ।

error: copy content is like crime its probhihated