Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਨਸ਼ਿਆਂ ਕਾਰਨ ਅਪਰਾਧਿਕ ਘਟਨਾਵਾਂ ਲਗਾਤਾਰ ਵੱਧ ਰਹੀਆਂ : ਰਾਜਾ ਵਾਲੀਆ

ਨਸ਼ਿਆਂ ਕਾਰਨ ਅਪਰਾਧਿਕ ਘਟਨਾਵਾਂ ਲਗਾਤਾਰ ਵੱਧ ਰਹੀਆਂ : ਰਾਜਾ ਵਾਲੀਆ

ਬਟਾਲਾ, (ਅਵਿਨਾਸ਼ ਸ਼ਰਮਾ) 

ਸ਼ਹਿਰ ਦੇ ਸਾਰੇ ਰਾਜਨੀਤਿਕ ਅਤੇ ਹੋਰ ਸੰਗਠਨਾਂ ਨੂੰ ਨਾਲ ਲੈ ਕੇ ਸ਼ਹਿਰ ਦੇ ਮੌਜੂਦਾ ਹਲਾਤਾਂ ਬਾਰੇ ਕੀਤੀ ਜਾਵੇਗੀ ਵਿਚਾਰ ਚਰਚਾ

28 ਜੂਨ  – ਸ਼ਿਵ ਸੈਨਾ ਹਿੰਦੋਸਤਾਨ ਦੇ ਸੰਗਠਨ ਮੰਤਰੀ ਰਾਜਾ ਵਾਲੀਆ ਵਲੋਂ ਸਥਾਨਕ ਬਟਾਲਾ ਕਲੱਬ ਵਿਖੇ ਇਕ ਪੈ੍ਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਬਟਾਲਾ ਅੰਦਰ ਪਿਛਲੇ ਦਿਨਾਂ ਵਿੱਚ ਅਪਰਾਧਿਕ ਘਟਨਾਵਾਂ ਵਾਪਰੀਆਂ ਹਨ ਉਸ ਕਾਰਨ ਆਮ ਸ਼ਹਿਰੀ, ਦੁਕਾਨਦਾਰ ਅਤੇ ਵਪਾਰੀਆਂ ਵਿੱਚ ਡਰ ਦਾ ਮਾਹੌਲ ਹੈ। ਉਹਨਾਂ ਕਿਹਾ ਕਿ ਜਲਦ ਹੀ ਉਹ ਸ਼ਹਿਰ ਦੀਆਂ ਰਾਜਨੀਤਿਕ ਅਤੇ ਹੋਰ ਸੰਗਠਨਾਂ ਨੂੰ ਨਾਲ ਲੈ ਕੇ ਇਕ ਸਾਂਝਾ ਮੰਚ ਤਿਆਰ ਕਰਨਗੇ ਤਾਂ ਜੋ ਮੌਜੂਦਾ ਹਲਾਤਾਂ ਬਾਰੇ ਵਿਚਾਰ ਚਰਚਾ ਕੀਤਾ ਜਾ ਸਕੇ। ਰਾਜਾ ਵਾਲੀਆ ਨੇ ਅੱਗੇ ਕਿਹਾ ਕਿ ਅਪਰਾਧ ਦੀ ਸਭ ਤੋਂ ਵੱਡੀ ਜੜ ਨਸ਼ਾ ਹੈ ਕਿਉਂਕਿ ਬਟਾਲਾ ਅੰਦਰ ਲਗਾਤਾਰ ਨਸ਼ਿਆਂ ਦਾ ਕਾਰੋਬਾਰ ਵੱਧਦਾ ਜਾ ਰਿਹਾ ਹੈ। ਸ਼ਹਿਰ ਦੇ ਕਈ ਇਲਾਕਿਆਂ ਵਿੱਚ ਨਸ਼ੇ ਵਿਕ ਰਹੇ ਹਨ, ਜੋ ਕਿਬਹੁਤ ਹੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਹਨਾਂ ਕਿਹਾ ਕਿ ਪਿਛਲੇ ਦਿਨੀਂ ਸ਼ਿਵ ਸੈਨਾ ਲੀਡਰ ਰਾਜੀਵ ਮਹਾਜਨ ’ਤੇ ਜੋ ਹਮਲਾ ਹੋਇਆ ਸੀ ਉਸ ਦੀ ਮੈਂ ਕੜਰੇ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ ਉਹਨਾਂ ਕਿਹਾ ਕਿ ਅਜਿਹੇ ਹਮਲੇ ਸਮਾਜ ਲਈ ਬਹੁਤ ਵੱਡੀ ਚੁਣੌਤੀ ਹਨ। ਰਾਜਾ ਵਾਲੀਆ ਨੇ ਅੱਗੇ ਕਿਹਾ ਪੁਲਿਸ ਵਲੋਂ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਰਾਜੀਵ ਮਹਾਜਨ ’ਤੇ ਹੋਏ ਹਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਚੱਲ ਰਹੀ ਹੈ ਅਤੇ ਜਲਦ ਹੀ ਦੋਸ਼ੀ ਪੁਲਿਸ ਦੀ ਗਿ੍ਰਫਤ ਵਿੱਚ ਹੋਣਗੇ। ਰਾਜਾ ਵਾਲੀਆ ਨੇ ਕਿਹਾ ਕਿ ਨਸ਼ਿਆਂ ਅਤੇ ਅਪਰਾਧਿਕ ਘਟਨਾਵਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਉਸ ਤੋਂ ਬਾਅਦ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।