Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਹੈਰੋਇਨ,ਪਾਬੰਦੀ ਸ਼ੂਦਾ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

ਹੈਰੋਇਨ,ਪਾਬੰਦੀ ਸ਼ੂਦਾ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

ਗੁਰਦਾਸਪੁਰ  ( ਅਸ਼ਵਨੀ )

29 ਜੂਨ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਵੱਖ-ਵੱਖ ਸਟੇਸ਼ਨਾ ਦੀ ਪੁਲੀਸ ਵਲੋ 4 ਵਿਅਕਤੀਆ ਨੂੰ 5 ਗ੍ਰਾਮ ਹੈਰੋਇਨ , 2 ਹਜ਼ਾਰ ਪਾਬੰਦੀ ਸ਼ੂਦਾ ਗੋਲੀਆ ਅਤੇ 14 ਹਜ਼ਾਰ 2 ਸੋ 50 ਮਿਲੀ ਲੀਟਰ ਨਾਜਾਇਜ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਸਬ ਇੰਸਪੈਕਟਰ ਮੋਹਨ ਲਾਲ ਪੁਲਿਸ ਸਟੇਸ਼ਨ ਭੈਣੀ ਮੀਆਂ ਖਾਂ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪੁੱਲ ਡਰੇਨ ਬਲਵੰਡਾ ਤੋਂ ਫਤਿਹ ਸਿੰਘ ਉਰਫ ਬੰਗ ਪੁੱਤਰ ਗੁਰਦੀਪ ਸਿੰਘ ਵਾਸੀ ਬਜਾੜ ਨੂੰ ਸ਼ੱਕ ਪੈਣ ਉਪਰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ 5 ਗ੍ਰਾਮ ਹੈਰੋਇਨ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਸਤਿੰਦਰਪਾਲ ਸਿੰਘ ਪੁਲਿਸ ਸਟੇਸ਼ਨ ਕਾਹਨੂੰਵਾਨ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਅੱਡਾ ਤੁਗਲਵਾਲ ਵਿਖੇ ਨਾਕਾਬੰਦੀ ਕਰਕੇ ਗਗਨਦੀਪ ਕੁਮਾਰ ਉਰਫ ਗੱਗੀ ਪੁੱਤਰ ਬੂਆ ਦਾਸ ਵਾਸੀ ਬਟਾਲਾ ਨੂੰ ਕਾਰ ਨੰਬਰ ਪੀ ਬੀ 08 ਸੀ ਸੀ 8024 ਸਮੇਤ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਕਾਰ ਦੇ ਡੈਸ਼ ਬੋਰਡ ਵਿੱਚੋ ਇੱਕ ਮੋਮੀ ਲਿਫਾਫਾ ਬਰਾਮਦ ਹੋਇਆ ਇਸ ਲਿਫਾਫੇ ਵਿੱਚ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਣ ਤੇ ਇਸ ਬਾਰੇ ਪੁਲਿਸ ਸਟੇਸ਼ਨ ਕਾਹਨੂੰਵਾਨ ਸੂਚਨਾ ਦਿੱਤੀ ਜਿਸ ਤੇ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਤਰਲੋਕ ਚੰਦ ਤਫਤੀਸ਼ੀ ਅਫਸਰ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਰਾਜਬੀਰ ਸਿੰਘ ਉਪ ਪੁਲਿਸ ਕਪਤਾਨ ਦਿਹਾਤੀ ਗੁਰਦਾਸਪੁਰ ਦੀ ਨਿਗਰਾਨੀ ਵਿੱਚ ਡੈਸ਼ ਬੋਰਡ ਵਿੱਚੋ ਬ੍ਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 2 ਹਜ਼ਾਰ ਪਾਬੰਦੀ ਸ਼ੂਦਾ ਗੋਲੀਆਂ ਬਰਾਮਦ ਹੋਈਆਂ ।
ਸਹਾਇਕ ਸਬ ਇੰਸਪੈਕਟਰ ਬਲਬੀਰ ਸਿੰਘ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਕੇਵਲ ਸਿੰਘ ਉਰਫ ਮਾਣਾਂ ਪੁੱਤਰ ਜਸਵੰਤ ਸਿੰਘ ਵਾਸੀ ਹੇਮਰਾਜਪੁਰ ਦੇ ਘਰ ਰੇਡ ਕਰਕੇ 6750 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।
ਸਹਾਇਕ ਸਬ ਇੰਸਪੈਕਟਰ ਮਹਿੰਦਰ ਪਾਲ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨੇੜੇ ਪਿੰਡ ਚੂਚੀਆਂ ਛੋੜੀਆ ਤੋਂ ਵਿਜੇ ਕੁਮਾਰ ਪੁੱਤਰ ਤਾਰਾ ਚੰਦ ਵਾਸੀ ਚੈਚੀਆ ਛੋੜੀਆ ਨੂੰ 75 ਸੋ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।

error: copy content is like crime its probhihated