Prime Punjab Times

Latest news
DAV ਪਬਲਿਕ ਸਕੂਲ ਵਿਖੇ ‘ਫਾਇਰਲੈੱਸ ਕੁਕਿੰਗ ਦੀ ਗਤੀਵਿਧੀ ਕਰਵਾਈ ਖਾਲਸਾ ਕਾਲਜ ਵਿਖੇ ਸੱਤ ਦਿਨਾਂ ਫੈਕਲਟੀ ਡਿਪਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ ਨਗਰ ਕੌਂਸਲ ਚੋਣਾਂ 'ਚ ਝਾੜੂ ਤੇ ਪੰਜੇ 'ਚ ਹੋਵੇਗੀ ਕੜੀ ਟੱਕਰ,ਅਕਾਲੀ ਤੇ ਫੁੱਲ ਨੇ 50 ਪ੍ਰਤੀਸ਼ਤ ਉਮੀਦਵਾਰ ਚੋਣ ਮੈਦਾਨ ਚ ... ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਤੰਬਾਕੂ ਨਿਸ਼ੇਧ ਦਿਵਸ ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਸਕੂਲ ਵਿਦਿਆਰਥੀਆਂ ਦੀ ਬੱਸ ਅਤੇ ਟਿੱਪਰ ਵਿਚਾਲੇ ਵਾਪਰਿਆ ਹਾਦਸਾ, ਸਾਰੇ ਬੱਚੇ ਸੁਰੱਖਿਅਤ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ KMS ਕਾਲਜ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ - ਪ੍ਰ... ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਭਲਕੇ
ADVERTISEMENT
You are currently viewing ਚੋਰੀ ਸ਼ੁਦਾ ਮੋਟਰਸਾਈਕਲ  ਅਤੇ ਇੱਕ ਖਿਲੋਣਾ ਪਿਸਤੌਲ ਸਮੇਤ ਇੱਕ ਵਿਅਕਤੀ ਨੂੰ ਆਇਆ ਪੁਲਿਸ ਅੜਿੱਕੇ

ਚੋਰੀ ਸ਼ੁਦਾ ਮੋਟਰਸਾਈਕਲ  ਅਤੇ ਇੱਕ ਖਿਲੋਣਾ ਪਿਸਤੌਲ ਸਮੇਤ ਇੱਕ ਵਿਅਕਤੀ ਨੂੰ ਆਇਆ ਪੁਲਿਸ ਅੜਿੱਕੇ

ਹੁਸ਼ਿਆਰਪੁਰ (ਬਿਊਰੋ) 

30 ਜੂਨ : ਚੋਰੀ ਸ਼ੁਦਾ ਮੋਟਰਸਾਈਕਲ  ਅਤੇ ਇੱਕ ਖਿਲੋਣਾ ਪਿਸਤੌਲ ਸਮੇਤ ਇੱਕ ਵਿਅਕਤੀ ਨੂੰ ਮਾਡਲ ਟਾਊਨ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਮਲਕੀਤ ਉਰਫ ਮਿਲਖੀ ਰਾਮ ਪੁੱਤਰ ਹਰੀ ਚੰਦ ਵਾਸੀ ਘੋੜਾਵਾਹੀ ਥਾਣਾ ਕਰਤਾਰਪੁਰ ਜਿਲਾ ਜਲੰਧਰ ਹਾਲ ਵਾਸੀ ਨੇੜੇ ਹਨੁਮਾਨ ਮੰਦਿਰ ਸੁੰਦਰ ਨਗਰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਣਯੋਗ ਸਰਤਾਜ ਸਿੰਘ ਚਾਹਲ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਜਿਲਾ ਹੁਸ਼ਿਆਰਪੁਰ ਦੀ ਹਦਾਇਤ ਅਤੇ  ਪਲਵਿੰਦਰ ਸਿੰਘ ਪੀ ਪੀ ਐਸ ਉਪ ਪੁਲਿਸ ਕਪਤਾਨ (ਸਿਟੀ) ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੋਰੀ ਅਤੇ ਲੁੱਟਾਂ ਖੋਹਾ ਦੀ ਰੋਕਥਾਮ ਲਈ ਵਿੱਢੀ ਮੁਹਿੰਮ ਤਹਿਤ ਇੰਸ:/ ਐਸ ਐਚ ਓ ਕਰਨੈਲ ਸਿੰਘ ਮੁੱਖ ਅਫਸਰ ਥਾਣਾ ਮਾਡਲ ਟਾਊਨ ਹੁਸਿਆਰਪੁਰ ਦੀ ਨਿਗਰਾਨੀ ਹੇਠ ਏ ਐਸ ਆਈ ਮਨਜੀਤ ਸਿੰਘ ਪੁਲਿਸ ਚੌਂਕੀ ਪੁਰਹੀਰਾ ਨੇ ਸਮੇਤ ਪੁਲਿਸ ਪਾਰਟੀ ਨੇ ਮਿਤੀ 28-06-2023 ਨੂੰ ਨਾਕਾਬੰਦੀ ਦੌਰਾਨ ਮੋਟਰਸਾਈਕਲ ਮਾਰਕਾ ਹਾਂਡਾ ਸ਼ਾਈਨ ਜਿਸ ਨੂੰ ਅੱਗੇ ਨੰਬਰ HP-20-G-0990 ਅਤੇ ਪਿੱਛਲੀ ਪਲੇਟ ਤੇ ਨੰਬਰ HP-20-G-0996 ਲੱਗਿਆ ਹੋਇਆ ਤੇ ਸਵਾਰ ਹੋ ਕੇ ਆ ਰਹੇ ਮਲਕੀਤ ਉਰਫ ਮਿਲਖੀ ਰਾਮ ਪੁੱਤਰ ਹਰੀ ਚੰਦ ਵਾਸੀ ਘੋੜਾਵਾਹੀ ਥਾਣਾ ਕਰਤਾਰਪੁਰ ਜਿਲਾ ਜਲੰਧਰ ਹਾਲ ਵਾਸੀ ਨੇੜੇ ਹਨੁਮਾਨ ਮੰਦਿਰ ਸੁੰਦਰ ਨਗਰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਨੂੰ ਇਸ ਚੋਰੀ ਸ਼ੁਦਾ ਮੋਟਰਸਾਈਕਲ ਸਮੇਤ ਕਾਬੂ ਕੀਤਾ ਅਤੇ ਚੈਕਿੰਗ ਦੋਰਾਨ ਇਸ ਪਾਸੋਂ ਇੱਕ ਖਿਲੋਣਾ ਪਿਸਤੌਲ ਵੀ ਬ੍ਰਾਮਦ ਹੋਇਆ ।ਜਿਸ ਤੇ ਮੁਕੱਦਮਾ ਨੰਬਰ 168 ਮਿਤੀ 28-06-2023 ਅਧ 379,482,411 ਭ:ਦ ਥਾਣਾ ਮਾਡਲ ਟਾਊਨ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ । ਮੁਢਲੀ ਪੁਛਗਿਛ ਦੌਰਾਨ ਦੋਸ਼ੀ ਮਲਕੀਤ ਉਰਫ ਮਿਲਖੀ ਰਾਮ ਨੇ ਮੰਨਿਆ ਕਿ ਉਹ ਚੋਰੀਆਂ ਕਰਨ ਦਾ ਆਦੀ ਹੈ ਇਹ ਮੋਟਰਸਾਈਕਲ ਉਸ ਨੇ ਜਿਲਾ ਊਨਾ ਹਿਮਾਚਲ ਪ੍ਰਦੇਸ਼ ਤੋਂ ਚੋਰੀ ਕੀਤਾ ਹੈ । ਦੋਸ਼ੀ ਦੇ ਖਿਲਾਫ ਪਹਿਲਾ ਵੀ ਚੋਰੀ ਦੇ ਜਿਲਾ ਜਲੰਧਰ ਅਤੇ ਜਿਲਾ ਹੁਸ਼ਿਆਰਪੁਰ ਦੇ ਵੱਖ ਵੱਖ ਥਾਣਿਆ ਥਾਣਾ ਭੋਗਪੁਰ ਥਾਣਾ ਕਰਤਾਰਪੁਰ, ਥਾਣਾ ਨਵੀਂ ਬਾਰਾਦਰੀ ਜਿਲਾ ਜਲੰਧਰ ਅਤੇ ਥਾਣਾ ਬੁਲੋਵਾਲ, ਥਾਣਾ ਹਰਿਆਣਾ, ਥਾਣਾ ਸਿਟੀ ਹੁਸਿਆਰਪੁਰ ਵਿੱਚ 7/8 ਮੁਕੱਦਮੇ ਦਰਜ ਹਨ ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਦੋਸ਼ੀ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਇਸ ਵਲੋ ਕੀਤੀਆ ਗਈਆ ਹੋਰ ਵਾਰਦਾਤਾਂ ਬਾਰੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ।

error: copy content is like crime its probhihated