Prime Punjab Times

Latest news
ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦਾ ਧਰਨਾ, ਕੀਤੀ ਨਾਅਰੇਬਾਜ਼ੀ ਨਸ਼ਾ ਮੁਕਤ ਸਕੂਲ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿੱਚ ਸੈਮੀਨਾਰ *ਮਣੀਮਹੇਸ਼ ਜਾਂਦਿਆਂ ਥਾਰ ਤੇ ਡਿੱਗਿਆ ਪੱਥਰ,ਪਿੰਡ ਮੱਲੀਆਂ ਦੇ ਨੌਜਵਾਨ ਦੀ ਹੋਈ ਮੌ+ਤ* ਲੋਕਾਂ ਨੂੂੰ ਅੰਗਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾਐ : ਡਾ. ਸੁਦੇਸ਼ ਰਾਜਨ DAV ਪਬਲਿਕ ਸਕੂਲ 'ਚ ਤੀਜ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ ਖ਼ਾਲਸਾ ਕਾਲਜ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਚੋਰ ਮੋਟਰਾਂ ਚੋਂ ਤਾਰਾਂ ਚੋਰੀ ਦੀਆਂ ਵਾਰਦਾਤਾਂ ਨੂੰ ਦੇ ਰਹੇਐ ਅੰਜਾਮ, ਕਿਸਾਨ ਡਾਢੇ ਪ੍ਰੇਸ਼ਾਨ - ਲੱਕੀ ਰਾਏ ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ...
ADVERTISEMENT
You are currently viewing ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਅਮਰੀਕਾ ਵਿੱਚ ਵੱਖ-ਵੱਖ ਹਾਦਸਿਆਂ ਵਿੱਚ ਮਾਰੇ ਗਏ ਮੁਕੇਰੀਆਂ ਦੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ  

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਅਮਰੀਕਾ ਵਿੱਚ ਵੱਖ-ਵੱਖ ਹਾਦਸਿਆਂ ਵਿੱਚ ਮਾਰੇ ਗਏ ਮੁਕੇਰੀਆਂ ਦੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ  

ਮੁਕੇਰੀਆਂ / ਦਸੂਹਾ (ਚੌਧਰੀ)

30 ਜੂਨ : ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ, ਅਮਰੀਕਾ ਵਿੱਚ ਵੱਖ-ਵੱਖ ਹਾਦਸਿਆਂ ਵਿੱਚ ਮਾਰੇ ਗਏ ਮੁਕੇਰੀਆਂ ਦੇ ਦੋ ਨੌਜਵਾਨਾਂ ਦੇ ਘਰ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਇੰਚਾਰਜ ਪ੍ਰੋ. ਜੀ.ਐਸ ਮੁਲਤਾਨੀ, ਐਸ.ਡੀ.ਐਮ ਮੁਕੇਰੀਆਂ ਕਨੂੰ ਥਿੰਦ, ਐਸ.ਪੀ (ਹੈਡਕੁਆਰਟਰ) ਮਨਜੀਤ ਕੌਰ ਨੇ ਵੀ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ।
 

ਕੈਬਨਿਟ ਮੰਤਰੀ ਸਭ ਤੋਂ ਪਹਿਲਾਂ ਮੁਕੇਰੀਆਂ ਸਬ-ਡਵੀਜ਼ਨ ਦੇ ਪਿੰਡ ਮੁਰਾਦਪੁਰ ਅਵਾਣਾ ਪਹੁੰਚੇ, ਜਿੱਥੋਂ ਦਾ 24 ਸਾਲਾ ਮਨਦੀਪ ਸਿੰਘ 20 ਜੂਨ ਨੂੰ ਅਮਰੀਕਾ ਦੇ ਨਵੇਦਾ ਸ਼ਹਿਰ ‘ਚ ਸੜਕ ਹਾਦਸੇ ‘ਚ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਸੀ ਅਤੇ ਬੀਤੇ ਦਿਨੀਂ ਅਮਰੀਕਾ ਵਿਚ ਹੀ ਹਸਪਤਾਲ ‘ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ।
ਇਸ ਤੋਂ ਬਾਅਦ ਉਹ ਮੁਕੇਰੀਆਂ ਦੇ ਪਿੰਡ ਅੱਲੋ ਭੱਟੀ ਪਹੁੰਚੇ, ਜਿੱਥੋਂ ਦੇ 27 ਸਾਲਾ ਪਰਵੀਨ ਕੁਮਾਰ ਦਾ ਅਮਰੀਕਾ ਦੇ ਕੈਲੀਫੋਰਨੀਆ ਦੀ ਵਿਕਟਰ ਵੈਲੀ ‘ਚ ਅੱਜ  ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੈਬਨਿਟ ਮੰਤਰੀ ਨੇ ਦੁਖੀ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਦੁਖੀ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।

ਫੋਟੋ ਕੈਪਸ਼ਨ —  ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁਕੇਰੀਆਂ ਦੇ ਪਿੰਡ ਮੁਰਾਦਪੁਰ ਅਵਾਣਾ ਵਿਚ ਮ੍ਰਿਤਕ ਮਨਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਮੁਕੇਰੀਆਂ ਦੇ ਪਿੰਡ ਅੱਲੋ ਭੱਟੀ ਵਿਚ ਮ੍ਰਿਤਕ ਪ੍ਰਵੀਨ ਕੁਮਾਰ ਦੇ ਘਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ।

error: copy content is like crime its probhihated