ਬਟਾਲਾ (ਅਵਿਨਾਸ਼ ਸ਼ਰਮਾ)
1 ਜੁਲਾਈ : ਆਬਕਾਰੀ ਵਿਭਾਗ ਅਤੇ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਛਾਪੇਮਾਰੀ ਦੌਰਾਨ 12 ਬੋਤਲਾਂ ਨਜਾਇਜ ਸ਼ਰਾਬ ਬਰਾਮਦ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਜਿੰਦਰਾ ਵਾਈਨ ਦੇ ਜੀ.ਐਮ ਗੁਰਪ੍ਰੀਤ ਸਿੰਘ ਗੋਪੀ ਉੱਪਲ ਨੇ ਦੱਸਿਆ ਕਿ ਜਿਲ੍ਹਾ ਆਬਕਾਰੀ ਸਹਾਇਕ ਕਮਿਸਨਰ ਰਾਹੁਲ ਭਾਟੀਆ, ਐਸ.ਐਸ.ਪੀ ਬਟਾਲਾ ਅਸ਼ਵਿਨੀ ਗੋਟਿਆਲ ਅਤੇ ਈ.ਟੀ.ਓ ਦੀਵਾਨ ਚੰਦ ਦੇ ਦਿਸਾ-ਨਿਰਦੇਸਾਂ ਤਹਿਤ ਆਬਕਾਹੀ ਵਿਭਾਗ ਵੱਲੋਂ ਨਾਜਾਇਜ ਸਰਾਬ ਦਾ ਕਾਰੋਬਾਰ ਕਰਨ ਵਾਲਿਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਆਬਕਾਰੀ ਵਿਭਾਗ ਦੀ ਟੀਮ ਅਤੇ ਥਾਣਾ ਸਿਵਲ ਲਾਈਨ ਦੀ ਪੁਲਸ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਸਿੰਬਲ ਚੌਕ ਬਟਾਲਾ ਤੋਂ ਬਲਜੀਤ ਰਾਜ ਤੇ ਪ੍ਰਦੀਪ ਕੁਮਾਰ ਵਾਸੀਆਨ ਭੁੱਲਰ ਰੋਡ ਬਟਾਲਾ ਨੂੰ 12 ਬੋਤਲਾਂ ਨਾਜਾਇਜ ਸਰਾਬ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਉਕਤ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਜਮਾਨਤ ’ਤੇ ਰਿਹਾਅ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸਹਿਰ ਵਿੱਚ ਕਿਸੇ ਵੀ ਕੀਮਤ ‘ਤੇ ਨਜਾਇਜ ਸਰਾਬ ਦੀ ਵਿਕਰੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਨਾਜਾਇਜ ਸਰਾਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।








