Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਇਰਾਦਾ ਕਤਲ ਅਤੇ ਲੁੱਟਾਂ ਖੋਹਾਂ ਦੇ 5 ਮੁਕਦਮਿਆਂ  ਵਿੱਚ ਭਗੌੜੇ ਨੂੰ ਪੁਲਿਸ ਨੇ ਕੀਤਾ ਕਾਬੂ

ਇਰਾਦਾ ਕਤਲ ਅਤੇ ਲੁੱਟਾਂ ਖੋਹਾਂ ਦੇ 5 ਮੁਕਦਮਿਆਂ ਵਿੱਚ ਭਗੌੜੇ ਨੂੰ ਪੁਲਿਸ ਨੇ ਕੀਤਾ ਕਾਬੂ

ਹੁਸ਼ਿਆਰਪੁਰ (PPT NEWS) 

3 ਜੁਲਾਈ : ਇਰਾਦਾ ਕਤਲ ਅਤੇ ਲੁੱਟਾਂ ਖੋਹਾ ਦੇ 5 ਮੁਕਦਮਿਆਂ ਵਿੱਚ ਭਗੌੜੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ ।

ਮਾਨਯੋਗ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਪਰ, ਸਰਬਜੀਤ ਸਿੰਘ ਬਾਹੀਆ ਪੀ ਪੀ ਐਸ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਅਤੇ ਪਰਮਿੰਦਰ ਸਿੰਘ ਪੀ.ਪੀ.ਐਸ ਉੱਪ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਇੰਸਪੈਕਟਰ ਬਲਵਿੰਦਰ ਪਾਲ ਇੰਚਾਰਜ ਸੀ.ਆਈ.ਏ ਸਟਾਫ ਹੁਸ਼ਿਆਰਪੁਰ ਦੇ ਅਧੀਨ ਵਿਸ਼ੇਸ਼ ਟੀਮ ਵੱਲੋਂ ਜਿਲਾ ਹੁਸ਼ਿਆਰਪੁਰ ਦੇ ਵੱਖ ਵੱਖ ਥਾਣਿਆਂ ਵਿੱਚ ਦਰਜ ਹੇਠ ਲਿਖੇ ਮੁਕਦਮਿਆਂ ਵਿੱਚ ਲੜੀਂਦਾ ਭਗੌੜਾ(PO) ਦੋਸ਼ੀ ਜਤਿੰਦਰ ਕੁਮਾਰ ਉਰਫ ਪਟਵਾਰੀ ਪੁੱਤਰ ਬਲਵੀਰ ਚੰਦ ਵਾਸੀ ਮੁਹੱਲਾ ਫਤਹਿਗੜ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਨੂੰ ਗਿ੍ਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਉਕਤ ਦੋਸ਼ੀ ਪਾਸੋਂ ਪੁੱਛ ਗਿੱਛ ਜਾਰੀ ਹੈ ਜਿਸ ਨੂੰ ਅੱਜ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

ਪਹਿਲਾਂ ਦਰਜ ਮੁਕੱਦਮੇ

1 ਮੁਕਦਮਾਂ ਨੰ: 92 ਮਿਤੀ 08.08.2015 ਅ/ਧਾ 307,379-ਬੀ, 148,149 ਭ.ਦ ਅਤੇ 25,27 ਅਸਲਾ ਐਕਟ ਥਾਣਾ ਸਿਟੀ ਹੁਸ਼ਿਆਰਪੁਰ

2 ਮੁਕਦਮਾਂ ਨੰ: 90 ਮਿਤੀ 23.07.2017 ਅ/ਧ 307 ਭਦ 25,27 ਅਸਲਾ ਐਕਟ ਥਾਣਾ ਸਿਟੀ ਹੁਸ਼ਿਆਰਪੁਰ

3 ਮੁਕਦਮਾਂ ਨੰ: 164 ਮਿਤੀ 22.12.2016 ਅ/ਧਾ 307,379-ਬੀ, 148,149 ਭ.ਦ ਥਾਣਾ ਸਦਰ ਹੁਸ਼ਿਆਰਪੁਰ

4 ਮੁਕਦਮਾਂ ਨੰ: 11 ਮਿਤੀ 07.02.2018 ਅ/ਧਾ 379-ਬੀ, ਭ.ਦ ਥਾਣਾ ਸਦਰ ਹੁਸ਼ਿਆਰਪੁਰ

5 ਮੁਕਦਮਾਂ ਨੰ: 22 ਮਿਤੀ 28.03.2019 ਅਧਾ 379-ਬੀ, 323,34 ਭ.ਦ ਅਤੇ 25,27 ਅਸਲਾ ਐਕਟ ਥਾਣਾ ਚੱਬੇਵਾਲ ਹੁਸ਼ਿਆਰਪੁਰ।