Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਸੰਜੀਵ ਸਿੰਘ ਤੇ ਜਾਨਲੇਵਾ ਹਮਲਾ

ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਸੰਜੀਵ ਸਿੰਘ ਤੇ ਜਾਨਲੇਵਾ ਹਮਲਾ

ਗੜ੍ਹਦੀਵਾਲਾ (ਯੋਗੇਸ਼ ਗੁਪਤਾ / ਚੌਧਰੀ )

3 ਜੁਲਾਈ : ਸ਼੍ਰੋਮਣੀ ਅਕਾਲੀ ਦਲ (ਬ) ਦੇ ਕੰਢੀ ਸਰਕਲ ਪ੍ਰਧਾਨ ਸੰਜੀਵ ਸਿੰਘ ਤੇ ਕੁਝ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕਰ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਜਿਸ ਸਬੰਧੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਕਮਲਜੀਤ ਸਿੰਘ ਕੁਲਾਰ ਨੇ ਇਸ ਹਮਲੇ ਵਿੱਚ ਜਖਮੀ ਹੋਏ ਪਾਰਟੀ ਦੇ ਸਰਕਲ ਪ੍ਰਧਾਨ ਸੰਜੀਵ ਸਿੰਘ ਦਾ ਹਾਲ-ਚਾਲ ਪੁੱਛਿਆ ਤੇ ਘਟਨਾ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਇਸ ਸਬੰਧੀ ਸੰਜੀਵ ਸਿੰਘ ਵਲੋਂ ਇੱਕ ਲਿਖਤੀ ਸ਼ਿਕਾਇਤ ਥਾਣਾ ਗੜਦੀਵਾਲਾ ਵੀ ਦਿੱਤੀ ਗਈ ਹੈ। ਇਸ ਲਿਖਤੀ ਸ਼ਿਕਾਇਤ ਵਿੱਚ ਸੰਜੀਵ ਸਿੰਘ ਨੇ ਕਿਹਾ ਬੀਤੇ ਦਿਨ ਮੈਂ ਤਕਰੀਬਨ 8.45 ਤੇ ਆਪਣੀ ਦੁਕਾਨ ਬੰਦ ਕਰਕੇ ਆਪਣੇ ਪਿੰਡ ਕੋਈ ਪਰਤ ਰਿਹਾ ਸੀ। ਜਦੋਂ ਮੈਂ ਆਪਣੀ ਪਿੰਡ ਦੀ ਹੱਦ ਤੇ ਬਣੇ ਸ਼ਰਾਬ ਦੇ ਠੇਕੇ ਕੋਲ ਪੁੱਜ ਤਾਂ ਰੋੜ ਉੱਪਰ ਪੱਥਰ ਖਿਲਰੇ ਪਏ ਸਨ ਤੇ ਇੱਕ ਮੋਟਰਸਾਈਕਲ ਸੜਕ ਦੇ ਵਿਚਾਲੇ ਰਾਹ ਰੋਕਿਆ ਸੀ। ਜਦੋਂ ਮੈਂ ਆਪਣੀ ਸਕੂਟਰੀ ਨੂੰ ਹੋਲੀ ਕੀਤਾ ਤਾਂ ਝਾੜੀਆਂ ਵਿਚੋਂ ਨਿਕਲਕੇ ਚਾਰ /ਪੰਜ ਲੜਕਿਆਂ ਨੇ ਮੇਰੇ ਕਿਰਪਾਨ ਨਾਲ ਹਮਲਾ ਕਰ ਦਿੱਤਾ। ਮੈਂ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ। ਇਸ ਹਮਲੇ ਚ ਮੇਰੇ ਸ਼ਰੀਰ ਗੰਭੀਰ ਸੱਟਾਂ ਲੱਗੀਆਂ ਹਨ। ਜਿਸ ਉਪਰੰਤ ਮੈਂਨੂੰ ਸਿਵਲ ਹਸਪਤਾਲ ਭੂੰਗਾ ਵਿਖੇ ਦਾਖਲ ਕਰਵਾਇਆ ਗਿਆ। ਗੜ੍ਹਦੀਵਾਲਾ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।