Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਸੁਨੀਲ ਜਾਖੜ ਦੇ ਭਾਜਪਾ ਪੰਜਾਬ ਪ੍ਰਧਾਨ ਬਣਨ ਨਾਲ ਪੰਜਾਬ ‘ਚ ਪਾਰਟੀ ਮਜ਼ਬੂਤ ​​ਹੋਵੇਗੀ : ਸੰਜੀਵ ਮਿਨਹਾਸ

ਸੁਨੀਲ ਜਾਖੜ ਦੇ ਭਾਜਪਾ ਪੰਜਾਬ ਪ੍ਰਧਾਨ ਬਣਨ ਨਾਲ ਪੰਜਾਬ ‘ਚ ਪਾਰਟੀ ਮਜ਼ਬੂਤ ​​ਹੋਵੇਗੀ : ਸੰਜੀਵ ਮਿਨਹਾਸ

ਗੜ੍ਹਦੀਵਾਲਾ (ਚੌਧਰੀ) 

4 ਜੁਲਾਈ : ਅੱਜ ਭਾਜਪਾ ਦੇ ਜ਼ਿਲ੍ਹਾ ਜਲੰਧਰ ਦੇ ਇੰਚਾਰਜ ਸੰਜੀਵ ਮਨਹਾਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਜਗਤ ਪ੍ਰਕਾਸ਼ ਨੱਡਾ ਜੀ ਨੇ ਸੁਨੀਲ ਕੁਮਾਰ ਜਾਖੜ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਮਿਨਹਾਸ ਨੇ ਕਿਹਾ ਕਿ ਸੁਨੀਲ ਜਾਖੜ ਪੰਜਾਬ ਦੀ ਰਾਜਨੀਤੀ ਦਾ ਇੱਕ ਵੱਡਾ ਨਾਮ ਹੈ, ਉਹ ਲੰਬੇ ਸਮੇਂ ਤੋਂ ਰਾਜਨੀਤੀ ਵਿੱਚ ਸਰਗਰਮ ਹਨ, ਉਨ੍ਹਾਂ ਦੇ ਰਾਜਨੀਤੀ ਵਿੱਚ ਲੰਬੇ ਤਜ਼ਰਬੇ, ਮਿਹਨਤ ਅਤੇ ਇਮਾਨਦਾਰੀ ਨੂੰ ਦੇਖਦੇ ਹੋਏ ਪਾਰਟੀ ਨੇ ਉਨ੍ਹਾਂ ਨੂੰ ਪੰਜਾਬ ਭਾਜਪਾ ਦੀ ਜ਼ਿੰਮੇਵਾਰੀ ਸੌਂਪੀ ਹੈ। ਮਿਨਹਾਸ ਨੇ ਕਿਹਾ ਕਿ ਭਾਜਪਾ ਸੁਨੀਲ ਜਾਖੜ ਦੀ ਅਗਵਾਈ ‘ਚ ਪੰਜਾਬ ਦੀਆਂ 13 ‘ਚੋਂ 13 ਸੀਟਾਂ ‘ਤੇ ਜਿੱਤ ਹਾਸਲ ਕਰੇਗੀ। ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਸੰਗਠਨ ਹੋਰ ਮਜ਼ਬੂਤ ​​ਹੋਵੇਗਾ।