ਬਟਾਲਾ (ਅਵਿਨਾਸ਼ ਸ਼ਰਮਾ )
ਡਾ.ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਨੇਕ ਕਾਰਜ : ਇੰਜੀ. ਲੇਹਲ
5 ਜੁਲਾਈ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਡਾ. ਐੱਸ ਪੀ ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਟੀਮ ਮੈਂਬਰਾਂ ਵੱਲੋਂ ਵਿਧਵਾ ਔਰਤਾਂ , ਅੰਗਹੀਣਾਂ , ਗਰੀਬਾਂ ਤੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡਣ ਦੇ ਲਈ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ
ਇੰਜੀਨੀਅਰ ਗੁਰਦੀਪ ਸਿੰਘ ਲੇਹਲ ਆਰਕੀਟੈਕਟ
ਸ਼ਾਮਲ ਹੋਏ। ਜਦ ਕਿ ਵਿਸ਼ੇਸ਼ ਮਹਿਮਾਨ ਵਜੋਂ ਉਦਯੋਗਪਤੀ ਕੁਲਵੰਤ ਸਿੰਘ ਮਠਾਰੂ ਸ਼ਾਮਲ ਹੋਏ। ਇਸ ਮੌਕੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈਕ ਭੇਂਟ ਕਰਦਿਆ ਇੰਜੀਨੀਅਰ ਗੁਰਦੀਪ ਸਿੰਘ ਲੇਹਲ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਕਿਹਾ ਕਿ ਡਾ. ਐੱਸ ਪੀ ਸਿੰਘ ਓਬਰਾਏ ਵੱਲੋਂ ਆਪਣੀ ਨੇਕ ਕਿਰਤ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ ਅਤੇ ਲੋੜਵੰਦਾਂ ਦੀ ਭਲਾਈ ਵਾਸਤੇ ਖਰਚ ਕੀਤਾ ਜਾ ਰਿਹਾ ਹੈ। ਜਦ ਕਿ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਉੱਚਾ ਚੁੱਕਣ ਦੇ ਲਈ ਡਾ ਉਬਰਾਏ ਵੱਲੋਂ ਦੇਸ਼-ਵਿਦੇਸ਼ ਦੇ ਅੰਦਰ ਬਹੁਤ ਹੀ ਨੇਕ ਤੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ। ਇੰਜੀਨੀਅਰ ਗੁਰਦੀਪ ਸਿੰਘ ਲੇਹਲ ਨੇ ਕਿਹਾ ਕਿ ਡਾ. ਉਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਉਹਨਾਂ ਦੀ ਸਮੁੱਚੀ ਟੀਮ ਬਹੁਤ ਹੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੀ ਹੈ। ਇਸ ਦੌਰਾਨ ਪੈਨਸ਼ਨਾਂ ਲੈਣ ਵਾਲੇ ਪਰਿਵਾਰਾਂ ਨੇ ਡਾ. ਉਬਰਾਏ ਦਾ ਧੰਨਵਾਦ ਕੀਤਾ ।ਇਸ ਮੌਕੇ ਮੈਂਬਰ ਤੇ ਹੋਰ ਵੀ ਆਗੂ ਹਾਜਰ ਸਨ।
ਕੈਪਸ਼ਨ…
ਲੋੜਵੰਦਾਂ ਨੂੰ ਪੈਨਸ਼ਨਾਂ ਵੰਡਦੇ ਹੋਏ ਇੰਜੀ. ਗੁਰਦੀਪ ਸਿੰਘ ਲੇਹਲ,ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਕੁਲਵੰਤ ਸਿੰਘ ਤੇ ਹੋਰ ਆਗੂ।








