Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਆਪਣੀਆਂ ਅੱਖਾਂ ਨੂੰ ਜੀਵਨ ਦੇ ਬਾਅਦ ਵੀ ਸੁਰੱਖਿਅਤ ਰਹਿਣ ਦੇਈਏ : ਭਾਈ ਬਰਿੰਦਰ ਸਿੰਘ

ਆਪਣੀਆਂ ਅੱਖਾਂ ਨੂੰ ਜੀਵਨ ਦੇ ਬਾਅਦ ਵੀ ਸੁਰੱਖਿਅਤ ਰਹਿਣ ਦੇਈਏ : ਭਾਈ ਬਰਿੰਦਰ ਸਿੰਘ

ਦਸੂਹਾ (ਚੌਧਰੀ) 

6 ਜੁਲਾਈ : ਅੱਜ ਸੰਸਾਰ ਵਿੱਚ ਲੱਖਾਂ ਲੋਕਾਂ ਅੱਖਾਂ ਦੀ ਰੌਸ਼ਨੀ ਨਾ ਹੋਣ ਕਰਕੇ ਹਨੇਰੀ ਦੁਨੀਆਂ ਵਿੱਚ ਜਿਉਣ ਲਈ ਮਜ਼ਬੂਰ ਹਨ। ਅਸੀਂ ਆਪਣੀਆਂ ਅੱਖਾਂ ਨੂੰ ਜੀਵਨ ਦੇ ਬਾਅਦ ਵੀ ਸੁਰੱਖਿਅਤ ਰਹਿਣ ਦੇਈਏ ਅੱਜ ਵੀ ਮੁੱਖ ਲੋੜ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਬਰਿੰਦਰ ਸਿੰਘ ਮਸੀਤੀ ਵੱਲੋਂ ਉਪ ਮੰਡਲ ਦਫ਼ਤਰ ਮੈਜਿਸਟਰੇਟ ਦਸੂਹਾ ਵਿਖੇ ਕੀਤਾ ਗਿਆ। ਇਸ ਮੌਕੇ ਸੁਪਰਡੈਂਟ ਸੰਜੀਵ ਕੁਮਾਰ, ਰਾਜੇਸ਼ ਕੁਮਾਰ ਰੀਡਰ, ਭੁਪਿੰਦਰ ਸਿੰਘ ਸਟੈਨੋ, ਹਰਜੀਤ ਸਿੰਘ ਫੁੱਟਕਲ ਕਲਰਕ, ਮਨਪ੍ਰੀਤ ਸਿੰਘ, ਸੰਦੀਪ ਸਿੰਘ ਫੁੱਟਕਲ ਕਲਰਕ –2 ਤੋਂ ਇਲਾਵਾ ਹੋਰ ਵੀ ਹਾਜਰ ਸਨ। ਇਸ ਮੌਕੇ ਭਾਈ ਬਰਿੰਦਰ ਸਿੰਘ ਨੇ ਹਾਜਰ ਸਾਰਿਆਂ ਨੂੰ ਮਰਨ ਉਪਰੰਤ ਅੱਖਾਂ ਦਾਨ, ਸਰੀਰਦਾਨ ਤੇ ਅੰਗ ਦਾਨ ਕਰਨ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਅੱਖਾਂ ਦੀ ਹੋਂਦ ਤੋਂ ਵਗੈਰ ਜ਼ਿੰਦਗੀ ਕਿੰਨੀ ਔਖੀ ਹੋ ਸਕਦੀ ਹੈ ਇਸ ਦਾ ਅੰਦਾਜ਼ਾ ਅਸੀਂ ਅੱਖਾਂ ਬੰਦ ਕਰਕੇ ਲਗਾ ਸਕਦੇ ਹਾਂ । ਉਹਨਾਂ ਕਿਹਾ ਕਿਸੇ ਵਿਅਕਤੀ ਦੀਆਂ ਅੱਖਾਂ ਨਾ ਸਿਰਫ ਉਸ ਨੂੰ ਸਾਰੀ ਉਮਰ ਰੌਸ਼ਨੀ ਦਿੰਦੀਆਂ ਹਨ ਸਗੋਂ ਮਰਨ ਤੋਂ ਬਾਅਦ ਕਿਸੇ ਹੋਰ ਦੀ ਜ਼ਿੰਦਗੀ ਦੇ ਹਨੇਰੇ ਨੂੰ ਦੂਰ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਸਾਨੂੰ ਅੱਖਾਂ ਜ਼ਰੂਰ ਦਾਨ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਵਿੱਚ ਪੰਜਾਬ ਸਰਕਾਰ ਦੇ ਉਪਰਾਲੇ ਦੇ ਨਾਲ-ਨਾਲ ਸਮਾਜ ਸੇਵੀ ਸੰਸਥਾਵਾਂ ਦਾ ਵੀ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅੱਖਾਂ ਦਾਨ ਕਰਨ ਵਿੱਚ ਪਹਿਲ ਕਦਮੀਂ ਕਰਨੀ ਚਾਹੀਦੀ ਹੈ ਅਤੇ ਹੋਰਨਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ। ਗੌਰ ਹੈ ਕਿ ਭਾਈ ਬਰਿੰਦਰ ਸਿੰਘ ਸਾਈਕਲ ਤੇ ਸਵਾਰ ਹੋ ਕੇ ਘਰਾਂ, ਪਿੰਡਾਂ ਅਤੇ ਸ਼ਹਿਰਾਂ ਵਿੱਚ ਅੱਖਾਂ ਦਾਨ ਕਰਨ ਸਬੰਧੀ ਜਾਗਰੂਕਤਾ ਕਾਫੀ ਲੰਬੇ ਸਮੇਂ ਤੋਂ ਫੈਲਾ ਰਹੇ ਹਨ। ਇਸ ਮੌਕੇ ਸਮੂਹ ਸਟਾਫ਼ ਵੱਲੋਂ ਭਾਈ ਬਰਿੰਦਰ ਸਿੰਘ ਮਸੀਤੀ ਦੀ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਨੇਤਰ ਦਾਨ ਮਹਾਨ ਦਾਨ ਸਬੰਧੀ ਸਾਈਕਲ ਤੇ ਯਾਤਰਾ ਕਰਨ ਦੇ ਮਿਸ਼ਨ ਦੀ ਸ਼ਲਾਘਾ ਕੀਤੀ।