Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਅਬਜ਼ਰਵੇਸ਼ਨ ਹੋਮ, ਓਲਡ ਏਜ ਹੋਮ ਤੇ ਚਿਲਡਰਨ ਹੋਮ ਦਾ ਕੀਤਾ ਅਚਨਚੇਤ ਨਿਰੀਖਣ

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਅਬਜ਼ਰਵੇਸ਼ਨ ਹੋਮ, ਓਲਡ ਏਜ ਹੋਮ ਤੇ ਚਿਲਡਰਨ ਹੋਮ ਦਾ ਕੀਤਾ ਅਚਨਚੇਤ ਨਿਰੀਖਣ

ਹੁਸ਼ਿਆਰਪੁਰ (ਬਿਊਰੋ) 

7 ਜੁਲਾਈ : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਵਲੋਂ ਅਬਜ਼ਰਵੇਸ਼ਨ ਹੋਮ, ਓਲਡ ਏਜ ਹੋਮ ਤੇ ਚਿਲਡਰਨ ਹੋਮ ਰਾਮ ਕਲੋਨੀ ਕੈਂਪ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਮੌਜੂਦ ਸਨ। ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਅਬਜ਼ਰਵੇਸ਼ਨ ਹੋਮ ਵਿਚ ਰਹਿ ਰਹੇ 42 ਬੱਚਿਆਂ ਅਤੇ ਸਪੈਸ਼ਲ ਹੋਮ ਵਿਚ ਰਹਿ ਰਹੇ 21 ਬੱਚਿਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੇ ਕੇਸਾਂ ਵਿਚ ਨਿਯੁਕਤ ਕੀਤੇ ਗਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਐਡਵੋਕੇਟਾਂ ਅਤੇ ਪ੍ਰਾਈਵੇਟ ਐਡਵੋਕੇਟਾਂ ਦੀ ਕਾਰਗੁਜ਼ਾਰੀ ਬਾਰੇ ਪੁੱਛਿਆ ਗਿਆ। ਇਸ ਮੌਕੇ ਉਨ੍ਹਾਂ ਨੇ ਓਲਡ ਏਜ ਹੋਮ ਵਿਚ ਰਹਿ ਰਹੇ ਬਜ਼ੁਰਗਾਂ ਨਾਲ ਵੀ ਗੱਲਬਾਤ ਕੀਤੀ ਅਤੇ ਸੁਪਰਡੈਂਟ ਓਲਡ ਏਜ ਹੋਮ ਵਿਚ ਬਜ਼ੁਰਗਾਂ ਦੇ ਰਹਿਣ, ਖਾਣ-ਪੀਣ ਸਬੰਧੀ ਜਾਣਕਾਰੀ ਲਈ। ਇਸ ਮੌਕੇ ਸੁਪਰਡੈਂਟ ਅਬਜ਼ਰਵੇਸ਼ਨ ਹੋਮ ਨਰੇਸ਼ ਕੁਮਾਰ, ਪੁਨੀਤ ਕੁਮਾਰ, ਡਾ. ਰਜਿੰਦਰ ਪਾਲ ਰੋਜੀ ਅਤੇ ਸੁਨੀਲ ਕੁਮਾਰ ਵੀ ਮੌਜੂਦ ਸਨ।

error: copy content is like crime its probhihated