Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਕੈਬਨਿਟ ਮੰਤਰੀ ਨੇ ਜ਼ਿਲ੍ਹੇ ਵਿਚ ਨਿਯੁਕਤ ਹੋਏ 30 ਹਾਊਸ ਸਰਜਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕੈਬਨਿਟ ਮੰਤਰੀ ਨੇ ਜ਼ਿਲ੍ਹੇ ਵਿਚ ਨਿਯੁਕਤ ਹੋਏ 30 ਹਾਊਸ ਸਰਜਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਹੁਸ਼ਿਆਰਪੁਰ (ਬਿਊਰੋ) 

ਨਵੇਂ ਨਿਯੁਕਤ ਹਾਊਸ ਸਰਜਨਾਂ ਵਿਚੋਂ 12 ਸਿਵਲ ਹਸਪਤਾਲ ਹੁਸ਼ਿਆਰਪੁਰ, 8 ਸਿਵਲ ਹਸਪਤਾਲ ਦਸੂਹਾ, 6 ਸਿਵਲ ਹਸਪਤਾਲ ਮੁਕੇਰੀਆਂ ਅਤੇ 4 ਸਿਵਲ ਹਸਪਤਾਲ ਗੜ੍ਹਸ਼ੰਕਰ ਵਿਚ ਦੇਣਗੇ ਸੇਵਾਵਾਂ

8 ਜੁਲਾਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਉਪਲਬੱਧ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ਦੀ ਕਮੀ ਨੂੰ ਪੂਰਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸੂਬੇ ਵਿਚ 537 ਹਾਊਸ ਸਰਜਨਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿਚ ਨਿਯੁਕਤ ਕੀਤਾ ਗਿਆ ਹੈ। ਉਹ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਚ ਜ਼ਿਲ੍ਹੇ ਵਿਚ ਨਵੇਂ ਨਿਯੁਕਤ ਕੀਤੇ ਗਏ 30 ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਸਤਵੰਤ ਸਿੰਘ ਸਿਆਣ, ਸਿਵਲ ਸਰਜਨ ਬਲਵਿੰਦਰ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ, ਐਸ.ਐਮ.ਓ ਸਿਵਲ ਹਸਪਤਾਲ ਡਾ. ਸਵਾਤੀ ਸ਼ੀਂਮਾਰ, ਡਾ. ਹਰਬੰਸ ਕੌਰ, ਡਾ. ਮਨਮੋਹਨ ਸਿੰਘ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਦੇਣ ਦੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿਚ ਜਿਥੇ ਆਮ ਆਦਮੀ ਕਲੀਨਿਕਾਂ ਨੂੰ ਖੋਲ੍ਹਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਉਥੇ ਡਾਕਟਰਾਂ ਦੀਆਂ ਨਿਯੁਕਤੀਆਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ 35 ਡਾਕਟਰਾਂ ਦੀ ਨਿਯੁਕਤੀ ਕੀਤੀ ਜਾਣੀ ਹੈ, ਜਿਸ ਵਿਚੋਂ 30 ਨੂੰ ਅੱਜ ਨਿਯੁਕਤੀ ਪੱਤਰ ਸੌਂਪੇ ਦਿੱਤੇ ਗਏ ਹਨ ਅਤੇ ਹੋਰ ਡਾਕਟਰਾਂ ਨੂੰ ਵੀ ਜਲਦ ਨਿਯੁਕਤੀ ਪੱਤਰ ਸੌਂਪ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਨਵੇਂ ਨਿਯੁਕਤ ਕੀਤੇ ਗਏ ਹਾਊਸ ਸਰਜਨਾਂ ਵਿਚ 12 ਸਿਵਲ ਹਸਪਤਾਲ ਹੁਸ਼ਿਆਰਪੁਰ, 8 ਸਿਵਲ ਹਸਪਤਾਲ ਦਸੂਹਾ, 6 ਸਿਵਲ ਹਸਪਤਾਲ ਮੁਕੇਰੀਆਂ ਅਤੇ 4 ਸਿਵਲ ਹਸਪਤਾਲ ਗੜ੍ਹਸ਼ੰਕਰ ਵਿਚ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਿਹਤ ਸੇਵਾਵਾਂ ਦੀ ਬਿਹਤਰੀ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਲੋਕਾਂ ਨੂੰ ਉਤਮ ਸਿਹਤ ਸੁਵਿਧਾਵਾਂ ਮੁਹੱਈਆ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਡਾਕਟਰਾਂ ਦੀ ਕਾਫੀ ਕਮੀ ਸੀ ਅਤੇ ਐਮ.ਬੀ.ਐਸ ਕੀਤੇ ਹੋਏ ਇਨ੍ਹਾਂ ਹਾਊਸ ਸਰਜਨਾਂ ਦੀ ਨਿਯੁਕਤੀ ਨਾਲ ਆਮ ਜਨਤਾ ਨੂੰ ਬਹੁਤ ਲਾਭ ਮਿਲੇਗਾ।