Prime Punjab Times

Latest news
ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ* ਸਰਕਾਰੀ ਅਦਾਰਿਆਂ ਅੰਦਰ 27 ਅਗਸਤ ਦੇ ਪੰਜਾਬ ਮਹਾਂਬੰਦ ਨੂੰ ਦਸੂਹਾ ਵਿੱਚ ਮਿਲਿਆ ਭਰਵਾਂ ਹੁੰਗਾਰਾ ਰੱਖੜੀ ਮੁਕਾਬਲੇ ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦਿਖਾਇਆ ਹੁਨਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਵਿੱਚ ਪੰਜਾਬੀ ਭਾਸ਼ਾ ਦਾ ਸਥਾਨ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਵਿਖੇ "ਟੈਲੇਂਟ ਹੰਟ ਫਿਏਸਟਾ 2026" ਦੌਰਾਨ ਵਿਦਿਆਰਥੀਆਂ ਨੇ ਵਿਖਾਈ ਸੱਭਿਆਚਾਰ ਦੀ ਝਲਕ  ਸੰਯੁਕਤ ਮੁਲਾਜ਼ਮ ਮੋਰਚੇ ਦੇ ਹੱਕ 'ਚ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਯੂਨੀਅਨ ਮੈਂਬਰਾਂ ਵਲੋਂ ਰੋਸ ਧਰਨਾ  *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ. 26 ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੋ... ਗੜ੍ਹਦੀਵਾਲਾ ਜ਼ੋਨ ਦੀ ਅੰਡਰ-17 ਬੀਚ ਵਾਲੀਬਾਲ ਟੀਮ ਵਿੱਚ ਨਵਜੋਤ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤ... ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਬੀਬੀਐਮਬੀ ਹਸਪਤਾਲ ਵੱਲੋਂ ਸਵਾਇਨ ਫਲੂ ਤੋਂ ਬਚਾਅ ਬਾਰੇ ਐਡਵਾਈਜਰੀ ਜਾਰੀ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਗੜ੍ਹਦੀਵਾਲਾ (ਚੌਧਰੀ) 

10 ਜੁਲਾਈ : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਅੱਜ 90 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸੁਸਾਇਟੀ ਵੱਲੋਂ ਲਗਭਗ 300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਜਿਨ੍ਹਾਂ ‘ਚ ਵਿਧਵਾ ਔਰਤਾਂ,ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ । ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਮੂਹ ਆਈਆਂ ਹੋਈਆਂ ਸੰਗਤਾਂ ਅਤੇ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਅਪਣਾ ਯੋਗਦਾਨ ਪਾਉਂਦੇ ਹਨ। ਜਿਨਾਂ ਵਿਚ ਵਿਸ਼ੇਸ਼ ਕਰਕੇ ਵੀਰ ਗੁਰਿੰਦਰ ਸਿੰਘ ਮੈਲਬੋਰਨ,ਹਰਜੀਤ ਕਨੇਡਾ, ਮੈਲਬੋਰਨ ਦੀ ਸੰਗਤਾਂ, ਜੋ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਅਪਣੀ ਨੇ ਕਮਾਈ ਵਿੱਚੋਂ ਦਸਬੰਧ ਕੱਢਦੇ ਹਨ।ਇਸ ਸੁਸਾਇਟੀ ਵਲੋਂ ਐਨ ਆਰ ਆਈ ਵੀਰਾਂ ਦੀ ਚੜਦੀ ਕਲਾ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਸੁਸਾਇਟੀ ਦੇ ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਪ੍ਰਿਥੀਪਾਲ ਸਿੰਘ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ,ਬਿੱਟੂ ਬਾਹਗਾ, ਕਮਲਜੀਤ ਸਿੰਘ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।