Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing 152 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

152 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਹਰਿਆਣਾ / ਗੜ੍ਹਦੀਵਾਲਾ (ਚੌਧਰੀ) 

11 ਜੁਲਾਈ : 152 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਸਕੂਟਰੀ ਸਵਾਰ ਨੌਜਵਾਨ ਨੂੰ ਹਰਿਆਣਾ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਅਰਜਨ ਕੁਮਾਰ ਉਰਫ ਅਜੂ ਪੁੱਤਰ ਮੋਹਨ ਲਾਲ ਵਾਸੀ ਪਹਾੜੀ ਗੇਟ ਥਾਣਾ ਹਰਿਆਣਾ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵਲੋਂ ਦਿੱਤੇ ਦਿਸ਼ਾ ਨਿਰਦੇਸ਼ ਤੇ  ਰਵਿੰਦਰ ਸਿੰਘ ਡੀ ਐਸ ਪੀ ਸਬ ਡਵੀਜਨ ਦਿਹਾਤੀ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠਾਂ ਨਸ਼ਾ ਵੇਚਣ ਵੇਚਣ ਵਾਲੇ ਵਿਅਕਤੀਆਂ ਦੇ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਵਿੱਚ ਥਾਣਾ ਹਰਿਆਣਾ ਜਿਲ੍ਹਾ ਹੁਸ਼ਿਆਰਪੁਰ ਨੂੰ ਕਾਮਯਾਬੀ ਹਾਸਲ ਹੋਈ ਹੈ।

ਇਸ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਇੰਸਪੈਕਟਰ ਨਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਹਰਿਆਣਾ ਵੱਲੋ ਥਾਣਾ ਹਜਾ ਦੇ ਏਰੀਆ ਵਿੱਚ ਨਸ਼ਾ ਵੇਚਣ ਵਾਲੇ ਵਿਅਕਤੀਆਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਮਿਤੀ 09-07-2023 ਨੂੰ ਏ.ਐਸ. ਆਈ.ਮਦਨ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਸਬੰਧੀ ਸ਼ਾਮ ਚੁਰਾਸੀ ਮੋੜ ਹਰਿਆਣਾ ਮੋਜੂਦ ਸੀ ਤਾਂ ਇੱਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਮੁੜਣ ਲੱਗਾ। ਜਿਸ ਦੀ ਸਕੂਟਰੀ ਬੰਦ ਹੋ ਗਈ। ਜਿਸ ਨੇ ਆਪਣੇ ਪਹਿਨੇ ਹੋਏ ਪਜਾਮੇ ਦੀ ਖੱਬੀ ਜੇਬ ਵਿੱਚੋਂ ਇੱਕ ਵਜਨਦਾਰ ਮੋਮੀ ਲਿਫਾਫਾ ਸੜਕ ਕਿਨਾਰੇ ਜਮੀਨ ਤੇ ਸੁੱਟ ਦਿੱਤਾ। ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਅਤੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਅਰਜਨ ਕੁਮਾਰ ਉਰਫ ਅਜੂ ਪੁੱਤਰ ਮੋਹਨ ਲਾਲ ਵਾਸੀ ਪਹਾੜੀ ਗੇਟ ਥਾਣਾ ਹਰਿਆਣਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ ਜਿਸ ਨੂੰ ਸੁੱਟੇ ਹੋਏ ਲਿਫਾਫੇ ਬਾਰੇ ਪੁੱਛਿਆ। ਜਿਸ ਨੇ ਦੱਸਿਆ ਕਿ ਉਸ ਪਾਸ ਨਸ਼ੀਲਾ ਪਦਾਰਥ ਹੈਂ। ਜਿਸ ਨੂੰ ਪੁੱਛਿਆ ਗਿਆ ਕਿ ਤੂੰ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਕਿਉਂ ਲੱਗਾ ਸੀ ਜਿਸ ਨੇ ਘਬਰਾਉਂਦੇ ਹੋਏ ਦੱਸਿਆ ਕਿ ਉਸ ਪਾਸ ਨਸ਼ੀਲਾ ਪਦਾਰਥ ਹੈ। ਜਿਸ ਦੀ ਤਲਾਸ਼ੀ ਲੈਣ ਤੇ 152 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ। ਜਿਸਤੇ ਮੁਕੱਦਮਾ ਨੰਬਰ 67 ਮਿਤੀ 09-07-2023 ਅਧ 22-61-85 ਐਨ.ਡੀ.ਪੀ.ਐਸ ਐਕਟ ਥਾਣਾ ਹਰਿਆਣਾ ਜਿਲ੍ਹਾ ਹੁਸ਼ਿਆਰਪੁਰ ਤਹਿਤ ਦਰਜ ਰਜਿਸਟਰ ਕੀਤਾ ਗਿਆ ਜਿਸ ਨੂੰ ਪੇਸ਼ ਅਦਾਲਤ ਕੀਤਾ ਜਾਣਾ ਹੈ।