Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬਰਸਾਤ ਕਾਰਨ ਜ਼ਿਲ੍ਹੇ ’ਚ ਪੈਦਾ ਹੋਏ ਹਾਲਾਤ ਹੋਏ ਹੋਰ ਵੀ ਬਿਹਤਰ : ਕੋਮਲ ਮਿੱਤਲ

ਬਰਸਾਤ ਕਾਰਨ ਜ਼ਿਲ੍ਹੇ ’ਚ ਪੈਦਾ ਹੋਏ ਹਾਲਾਤ ਹੋਏ ਹੋਰ ਵੀ ਬਿਹਤਰ : ਕੋਮਲ ਮਿੱਤਲ

ਹੁਸ਼ਿਆਰਪੁਰ (ਬਿਊਰੋ) 

–ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੜ੍ਹਸ਼ੰਕਰ ਦੇ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
–ਬਿਸਤ ਦੁਆਬ ਨਹਿਰ, ਬੇਈਂ ਅਤੇ ਬਿਆਸ ਦਰਿਆ ’ਚ ਪਾਣੀ ਦਾ ਪੱਧਰ ਘਟਿਆ
–ਡੈਮਾਂ ’ਚ ਵੀ ਸਥਿਤੀ ਕਾਬੂ ਹੇਠ, ਪਾਣੀ ਛੱਡਣ ਦੀ ਜ਼ਰੂਰਤ ਪਈ, ਤਾਂ ਜ਼ਿਲ੍ਹਾ ਵਾਸੀਆਂ ਨੂੰ ਪਹਿਲਾਂ ਕਰ ਦਿੱਤਾ ਜਾਵੇਗਾ ਸੂਚਿਤ
–ਅਫ਼ਵਾਹਾਂ ਤੋਂ ਰਹੋ ਸਾਵਧਾਨ, ਲੋੜ ਪੈਣ ’ਤੇ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਬਣਾਏ ਗਏ ਹੜ੍ਹ ਕੰਟਰੋਲ ਰੂਮ ਦੇ ਨੰਬਰਾਂ ’ਤੇ ਕੀਤਾ ਜਾਵੇ ਸੰਪਰਕ

11 ਜੁਲਾਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਲਗਾਤਾਰ ਹੋਈ ਬਰਸਾਤ ਕਾਰਨ ਜ਼ਿਲ੍ਹੇ ਵਿਚ ਪੈਦਾ ਹੋਏ ਹਾਲਾਤ ਪਹਿਲਾਂ ਨਾਲੋਂ ਹੋਰ ਵੀ ਬਿਹਤਰ ਹਨ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਉਪ ਮੰਡਲ ਵਿਚ ਬਰਸਾਤ ਕਾਰਨ ਕਾਫ਼ੀ ਥਾਵਾਂ ’ਤੇ ਪਾਣੀ ਖੜ੍ਹਾ ਹੋ ਗਿਆ ਸੀ ਅਤੇ ਹੁਣ ਪਾਣੀ ਦਾ ਪੱਧਰ ਲਗਭਗ ਜ਼ੀਰੋ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੀਤੇ ਦਿਨ ਗੜ੍ਹਸ਼ੰਕਰ ਦੇ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਜਿਥੇ ਪਾਣੀ ਖੜ੍ਹਾ ਹੋਣ ਕਾਰਨ ਬੰਦ ਹੋਏ ਪਾਵਰ ਸਟੇਸ਼ਨ ਦੀਆਂ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਗੜ੍ਹਸ਼ੰਕਰ ਉਪ ਮੰਡਲ ਵਿਚ ਸਥਿਤੀ ਬਿਲਕੁਲ ਆਮ ਵਾਂਗ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਿਸਤ ਦੁਆਬ ਨਹਿਰ ਤੇ ਬੇਈਂ ਦਾ ਪੱਧਰ ਕਾਫ਼ੀ ਥੱਲੇ ਚਲਾ ਗਿਆ ਹੈ ਅਤੇ ਗੜ੍ਹਸ਼ੰਕਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਵੀ ਪਾਣੀ ਦਾ ਪੱਧਰ ਥੱਲੇ ਜਾਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਥੱਲੇ ਜਾ ਚੁੱਕਾ ਹੈ ਅਤੇ ਪੌਂਗ ਡੈਮ ਸਮੇਤ ਹੁਸ਼ਿਆਰਪੁਰ ਦੇ ਹੋਰ ਛੋਟੇ ਡੈਮਾਂ ਵਿਚ ਵੀ ਸਥਿਤੀ ਕਾਬੂ ਹੇਠ ਹੈ, ਕਿਉਂਕਿ ਇਨ੍ਹਾਂ ਡੈਮਾਂ ਵਿਚ ਪਾਣੀ ਦਾ ਪੱਧਰ ਹੁਣ ਖਤਰੇ ਦੇ ਨਿਸ਼ਾਨ ਤੋਂ ਥੱਲੇ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਡੈਮ ਤੋਂ ਪਾਣੀ ਛੱਡਣ ਦੀ ਲੋੜ ਵੀ ਪਈ, ਤਾਂ ਉਸ ਸਬੰਧ ਵਿਚ ਜ਼ਿਲ੍ਹਾ ਵਾਸੀਆਂ ਨੂੰ ਪਹਿਲਾਂ ਸੂਚਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੈਮਾਂ, ਦਰਿਆਵਾਂ, ਨਹਿਰਾਂ, ਖੱਡਾਂ, ਚੋਆਂ ਅਤੇ ਨੀਵੇਂ ਇਲਾਕਿਆਂ ਤੋਂ ਦੂਰ ਰਹਿਣ ਕਿਉਂਕਿ ਆਉਣ ਦਿਨਾਂ ਵਿਚ ਜੇਕਰ ਹਿਮਾਚਲ ਪ੍ਰਦੇਸ਼ ਸੂਬੇ ਵਿਚ ਬਾਰਿਸ਼ ਹੁੰਦੀ ਹੈ, ਤਾਂ ਡੈਮਾਂ ਤੋਂ ਪਾਣੀ ਛੱਡਣਾ ਪੈ ਸਕਦਾ ਹੈ ਅਤੇ ਸਾਡੀਆਂ ਖੱਡਾਂ ਅਤੇ ਚੋਆਂ ਵਿਚ ਬਰਸਾਤੀ ਪਾਣੀ ਆ ਸਕਦਾ ਹੈ।
ਕੋਮਲ ਮਿੱਤਲ ਨੇ ਇਸ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਅਫਵਾਹਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸੰਭਾਵੀਂ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਲੈਣ ਅਤੇ ਜਾਣਕਾਰੀ ਦੇਣ ਲਈ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਖੋਲ੍ਹੇ ਗਏ ਹੜ੍ਹ ਕੰਟਰੋਲ ਰੂਮ ਦੇ ਨੰਬਰਾਂ ’ਤੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਰਸਾਤ ਦੌਰਾਨ ਜੋ ਫਲੱਡ ਪ੍ਰੋਟੈਕਸ਼ਨ ਵਰਕ ਅਤੇ ਹੋਰ ਨੁਕਸਾਨ ਹੋਏ ਹਨ, ਉਸ ਸਬੰਧੀ ਬਚਾਅ ਕਾਰਜ ਚੱਲ ਰਹੇ ਹਨ। ਗੜ੍ਹਸ਼ੰਦਰ ਵਿਚ ਲੋਕ ਨਿਰਮਾਣ ਵਿਭਾਗ, ਮਾਲ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਇਸ ਸਬੰਧੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਠੱਪ ਹੋਈਆਂ ਐਮਰਜੈਂਸੀ ਸੇਵਾਵਾਂ ਬਹਾਰ ਕਰ ਦਿੱਤੀਆਂ ਗਈਆਂ ਹਨ।