Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਪੰਜਾਬ ਸਟੇਟ ਸਬ-ਜੂਨੀਅਰ ਬੈਡਮਿੰਟਨ ਚੈਂਪਿਅਨਸ਼ਿਪ ਲਈ ਟ੍ਰਾਇਲ 13 ਨੂੰ : ਜ਼ਿਲ੍ਹਾ ਖੇਡ ਅਫ਼ਸਰ

ਪੰਜਾਬ ਸਟੇਟ ਸਬ-ਜੂਨੀਅਰ ਬੈਡਮਿੰਟਨ ਚੈਂਪਿਅਨਸ਼ਿਪ ਲਈ ਟ੍ਰਾਇਲ 13 ਨੂੰ : ਜ਼ਿਲ੍ਹਾ ਖੇਡ ਅਫ਼ਸਰ

ਹੁਸ਼ਿਆਰਪੁਰ (ਬਿਊਰੋ) 

11 ਜੁਲਾਈ : ਜ਼ਿਲ੍ਹਾ ਖੇਡ ਅਫ਼ਸਰ-ਕਮ-ਸਕੱਤਰ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਵਲੋਂ ਪੰਜਾਬ ਸਟੇਟ ਸਬ-ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ (ਅੰਡਰ-15 ਤੇ ਅੰਡਰ-17) ਲੜਕੇ/ਲੜਕੀਆਂ ਕਰਵਾਈ ਜਾ ਰਹੀ ਹੈ। ਇਸ ਚੈਂਪੀਅਨਸ਼ਿਪ ਵਿਚ ਜ਼ਿਲ੍ਹੇ ਦੇ ਖਿਡਾਰੀਆਂ ਦੀ ਐਂਟਰੀ ਭੇਜਣ ਲਈ 13 ਜੁਲਾਈ ਨੂੰ ਸਿਲੈਕਸ਼ਨ ਟ੍ਰਾਇਲ (ਲੜਕੇ ਤੇ ਲੜਕੀਆਂ) ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਇਹ ਸਿਲੈਕਸ਼ਨ ਟ੍ਰਾਇਲ 13 ਜੁਲਾਈ ਨੂੰ ਇਨਡੋਰ ਸਟੇਡੀਅਮ (ਬੈਡਮਿੰਟਨ ਹਾਲ) ਹੁਸ਼ਿਆਰਪੁਰ ਵਿਚ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਦੇ ਲਈ ਜਿਹੜੇ ਖਿਡਾਰੀ ਆਪਣੀ ਐਂਟਰੀ ਪੰਜਾਬ ਸਟੇਟ ਸਬ-ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ (ਅੰਡਰ-15 ਤੇ ਅੰਡਰ-17) ਲੜਕੇ/ਲੜਕੀਆਂ ਬੈਡਮਿੰਟਨ ਚੈਂਪੀਅਨਸ਼ਿਪ ਲਈ ਭੇਜਣਾ ਚਾਹੁੰਦੇ ਹਨ, ਉਹ ਸਾਰੇ ਖਿਡਾਰੀ ਉਕਤ ਮਿਤੀ ਨੂੰ ਸਬੰਧਤ ਟ੍ਰਾਇਲ ਵਾਲੇ ਸਥਾਨ ’ਤੇ ਸਵੇਰੇ 9 ਵਜੇ ਰਿਪੋਰਟ ਕਰਨ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਅੰਡਰ-15 (ਲੜਕੇ ਤੇ ਲੜਕੀਆਂ) ਲਈ ਖਿਡਾਰੀ ਦੀ ਜਨਮ ਮਿਤੀ 1-1-2019 ਤੋਂ ਬਾਅਦ ਦੀ ਅਤੇ ਅੰਡਰ-17 (ਲੜਕੇ ਤੇ ਲੜਕੀਆਂ) ਦੇ ਲਈ ਖਿਡਾਰੀ ਦੀ ਜਨਮ ਮਿਤੀ 1-1-2017 ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। ਸਾਰੇ ਖਿਡਾਰੀ ਸਬੂਤ ਵਜੋਂ ਆਪਣਾ ਅਸਲੀ ਜਨਮ ਸਰਟੀਫਿਕੇਟ ਅਤੇ ਆਧਾਰ ਕਾਰਡ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਨ੍ਹਾਂ ਟ੍ਰਾਇਲਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੀ ਪੀ.ਬੀ.ਏ/ਬੀ.ਏ.ਆਈ ਆਈ.ਡੀ ਹੋਣਾ ਜ਼ਰੂਰੀ ਹੋਵੇਗਾ। ਇਨ੍ਹਾਂ ਟ੍ਰਾਇਲਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਕੋਈ ਟੀ.ਏ/ਡੀ.ਏ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਟ੍ਰਾਇਲ ਬੈਡਮਿੰਟਨ ਕੋਚ ਮੀਨਾ ਸ਼ਰਮਾ ਤੇ ਨੀਤਿਨ ਤੂਰ ਦੀ ਦੇਖ-ਰੇਖ ਵਿਚ ਹੋਵੇਗਾ।