Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing ਪੌਂਗ ਡੈਮ ’ਚੋਂ ਬਿਆਸ ਦਰਿਆ ਵਿੱਚ ਛੱਡਿਆ ਗਿਆ 20,000 ਕਿਊਸਿਕ ਪਾਣੀ

ਪੌਂਗ ਡੈਮ ’ਚੋਂ ਬਿਆਸ ਦਰਿਆ ਵਿੱਚ ਛੱਡਿਆ ਗਿਆ 20,000 ਕਿਊਸਿਕ ਪਾਣੀ

ਗੁਰਦਾਸਪੁਰ ( ਅਸ਼ਵਨੀ ) 

ਜ਼ਿਲ੍ਹਾ ਪ੍ਰਸ਼ਾਸਨ ਨੇ ਦਰਿਆ ਬਿਆਸ ਦੇ ਨਜ਼ਦੀਕ ਰਹਿੰਦੀ ਵਸੋਂ ਨੂੰ ਚੌਕਸ ਕੀਤਾ ਗਿਆ

ਲੋੜ ਪੈਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਜਾਂ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 1800-180-1852 ਉੱਪਰ ਕੀਤਾ ਜਾ ਸਕਦਾ ਹੈ ਸੰਪਰਕ

12 ਜੁਲਾਈ  – ਬੀਤੇ ਕੁਝ ਦਿਨਾਂ ਤੋਂ ਪਹਾੜ੍ਹੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ। ਇਸੇ ਤਰਾਂ ਬਿਆਸ ਦਰਿਆ ਉੱਪਰ ਬਣੇ ਪੌਂਗ ਡੈਮ ਵਿੱਚ ਵੀ ਪਾਣੀ ਦਾ ਪੱਧਰ ਵੱਧਿਆ ਹੋਇਆ ਹੈ।
ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਕੈਨਾਲ ਡਵੀਜ਼ਨ ਤਲਵਾੜਾ ਦੇ ਕਾਰਜਕਾਰੀ ਇੰਜੀਨੀਅਰ ਨੇ ਆਪਣੇ ਪੱਤਰ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਹੈ ਕਿ ਅੱਜ ਸਵੇਰੇ 10:00 ਵਜੇ ਪੌਂਗ ਡੈਮ ਤੋਂ 20000 ਕਿਊਸਿਕ ਪਾਣੀ ਬਿਆਸ ਦਰਿਆ ਵਿੱਚ ਛੱਡਿਆ ਗਿਆ ਹੈ, ਜਿਸ ਨਾਲ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵੱਧ ਜਾਵੇਗਾ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬਿਆਸ ਦਰਿਆ ਦੇ ਨੇੜੇ ਵਸੋਂ ਨੂੰ ਚੌਕਸ ਕਰਦਿਆਂ ਕਿਹਾ ਹੈ ਕਿ ਉਹ ਦਰਿਆ ਦੇ ਕਿਨਾਰੇ ਤੋਂ ਦੂਰ ਸੁਰੱਖਿਅਤ ਥਾਵਾਂ ’ਤੇ ਹੀ ਰਹਿਣ। ਉਨ੍ਹਾਂ ਦਰਿਆ ਬਿਆਸ ਦੇ ਕਿਨਾਰੇ ਰਹਿੰਦੇ ਗੁੱਜਰ ਭਾਈਚਾਰੇ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਮਾਲ-ਡੰਗਰ ਸਮੇਤ ਦਰਿਆ ਬਿਆਸ ਦੇ ਕਿਨਾਰੇ ਤੋਂ ਦੂਰ ਸੁਰੱਖਿਅਤ ਥਾਵਾਂ ’ਤੇ ਚਲੇ ਜਾਣ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸੇ ਵੀ ਸੰਭਾਵੀ ਹੜ੍ਹ ਦੇ ਖ਼ਤਰੇ ਨਾਲ ਨਜਿੱਠਣ ਲਈ ਪੂਰੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਮੁਸ਼ਕਲ ਆਉਂਦੀ ਹੈ ਜਾਂ ਪਾਣੀ ਦਾ ਪੱਧਰ ਜਿਆਦਾ ਵੱਧ ਜਾਂਦਾ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਜਾਂ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 1800-180-1852 ਉੱਪਰ ਸੰਪਰਕ ਕਰ ਸਕਦੇ ਹਨ।

error: copy content is like crime its probhihated