Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing 1000 ਗ੍ਰਾਮ ਨਸ਼ੀਲੇ ਪਦਾਰਥ, 15 ਟੀਕੇ ਅਤੇ ਡੱਰਗ ਮਨੀ ਸਮੇਤ ਇਨੋਵਾ ਗੱਡੀ ਸਵਾਰ ਦੋ ਵਿਅਕਤੀ ਕਾਬੂ

1000 ਗ੍ਰਾਮ ਨਸ਼ੀਲੇ ਪਦਾਰਥ, 15 ਟੀਕੇ ਅਤੇ ਡੱਰਗ ਮਨੀ ਸਮੇਤ ਇਨੋਵਾ ਗੱਡੀ ਸਵਾਰ ਦੋ ਵਿਅਕਤੀ ਕਾਬੂ

ਗੜ੍ਹਦੀਵਾਲਾ (ਚੌਧਰੀ / ਪ੍ਰਦੀਪ ਕੁਮਾਰ) 

12 ਜੁਲਾਈ : 1000 ਗ੍ਰਾਮ ਨਸ਼ੀਲੇ ਪਦਾਰਥ, 15 ਟੀਕੇ ਅਤੇ 4900 ਰੁਪਏ ਡੱਰਗ ਮਨੀ ਸਮੇਤ ਇਨੋਵਾ ਗੱਡੀ ਸਵਾਰ ਦੋ ਵਿਅਕਤੀਆਂ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮਾਂ ਦੀ ਪਛਾਣ ਸੁਖਰਾਜ ਸਿੰਘ ਉਰਫ ਰਾਜਾ ਪੁੱਤਰ ਸਤਪਾਲ ਸਿੰਘ ਉਰਫ ਸਾਬੀ ਵਾਸੀ ਖੁਰਦਾਂ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਅਤੇ ਸਤਪਾਲ ਸਿੰਘ ਉਰਫ ਸਾਬੀ ਪੁੱਤਰ ਚਰਨ ਸਿੰਘ ਵਾਸੀ ਖੁਰਦਾਂ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

 ਸ: ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸਾ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੋਕਣ ਲਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਚਲ ਰਹੀ ਸਪੈਸਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ ਪੀਪੀਐਸ ਡੀਐਸਪੀ ਸਬ ਡਵੀਜਨ ਟਾਂਡਾ ਵਲੋਂ ਦਿੱਤੀਆਂ ਹਾਦਾਇਤਾਂ ਮੁਤਾਬਿਕ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਗੜਦੀਵਾਲਾ ਵਿੱਚ ਚਲ ਰਹੀ ਚੈਕਿੰਗ ਦੌਰਾਨ ਸਬ ਇੰਸਪੈਕਟਰ ਅਜੀਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ਖੁਰਦਾ ਮੋੜ ਪਰ ਪੁੱਜੇ ਤਾਂ ਇੱਕ ਇਨੋਵਾ ਗੱਡੀ PB 08-CP 5855 ਪਿੰਡ ਖੁਰਦਾ ਵੱਲੋ ਆਈ | ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਚਾਲਕ ਨੇ ਆਪਣਾ ਨਾਮ ਸੁਖਰਾਜ ਸਿੰਘ ਉਰਫ ਰਾਜਾ ਪੁੱਤਰ ਸਤਪਾਲ ਸਿੰਘ ਉਰਫ ਸਾਬੀ ਵਾਸੀ ਖੁਰਦਾ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਅਤੇ ਡਰਾਈਵਰ ਸੀਟ ਦੇ ਪਿੱਛੇ ਬੈਠੇ ਵਿਆਕਤੀ ਨੇ ਆਪਣਾ ਨਾਮ ਸਤਪਾਲ ਸਿੰਘ ਉਰਫ ਸਾਬੀ ਪੁੱਤਰ ਚਰਨ ਸਿੰਘ ਵਾਸੀ ਖੁਰਦਾ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਦੱਸਿਆ | ਜੋ ਸੁਖਰਾਜ ਸਿੰਘ ਉਰਫ ਰਾਜਾ ਦੀ ਤਲਾਸ਼ੀ ਕਰਨ ਤੇ 500 ਗ੍ਰਾਮ ਨਸ਼ੀਲਾ ਪਦਾਰਥ ਅਤੇ 13 ਟੀਕੇ EUPRENORPHINE INJECTION IF 0.3 MG/ML ਅਤੇ ਸਤਪਾਲ ਸਿੰਘ ਉਰਫ ਸਾਬੀ ਦੀ ਤਲਾਸ਼ੀ ਕਰਨ ਤੇ 500 ਗ੍ਰਾਮ ਨਸ਼ੀਲਾ ਪਦਾਰਥ ਅਤੇ 12 ਟੀਕੇ BUPRENORPHINE INJECTION IP 03 MG/ML ਅਤੇ 4900 ਰੁਪਏ ਡਰੱਗ ਮਨੀ ਬਰਾਮਦ ਹੋਣ ਤੇ ਮੁਕੱਦਮਾ ਨੰਬਰ 65 ਮਿਤੀ 11-07-2023 ਅਧ 22-61-85 ਐਨ ਡੀ ਪੀ ਐਸ ਐਕਟ ਥਾਣਾ ਗੜਦੀਵਾਲਾ ਦਰਜ ਰਜਿਸਟਰ ਕੀਤਾ ਗਿਆ।

error: copy content is like crime its probhihated