Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਪੰਜਾਬੀ ਸਾਹਿਤ ਸਿਰਜਣਾ ਅਤੇ ਕਵਿਤਾ ਗਾਇਨ ਮੁਕਾਬਲੇ 4 ਅਗਸਤ ਨੂੰ

ਪੰਜਾਬੀ ਸਾਹਿਤ ਸਿਰਜਣਾ ਅਤੇ ਕਵਿਤਾ ਗਾਇਨ ਮੁਕਾਬਲੇ 4 ਅਗਸਤ ਨੂੰ

ਪਠਾਨਕੋਟ (ਤਰੁਣ ਸਣਹੋਤਰਾ)

14 ਜੁਲਾਈ : ਭਾਸ਼ਾ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਅੰਦਰ ਸਾਹਿਤਕ ਸੂਝ ਅਤੇ ਸਾਹਿਤ ਸਿਰਜਣਾ ਪ੍ਰਤਿ ਰੁਚੀ ਪੈਦਾ ਕਰਨ ਹਿੱਤ ਜ਼ਿਲ੍ਹਾ ਤੇ ਰਾਜ ਪੱਧਰ ‘ਤੇ ਹਰ ਸਾਲ ਰਾਜ ਪੱਧਰ ‘ਤੇ ਸਾਹਿਤ ਸਿਰਜਣਾ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਜਾਂਦੇ ਹਨ ਤੇ ਜ਼ਿਲ੍ਹਿਆਂ ਤੋਂ ਪਹਿਲੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀ ਰਾਜ ਪੱਧਰੀ ਮੁਕਾਬਲਿਆਂ ਵਿੱਚ ਭੇਜੇ ਜਾਂਦੇ ਹਨ।ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਵੱਲੋਂ ਜ਼ਿਲ੍ਹਾ ਪੱਧਰੀ ਇਹ ਮੁਕਾਬਲੇ 4 ਅਗਸਤ,2023 ਨੂੰ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਪਠਾਨਕੋਟ ਵਿਖੇ ਕਰਵਾਏ ਜਾ ਰਹੇ ਹਨ, ਜਿਸ ਵਿੱਚ ਮੈਟ੍ਰਿਕ ਸ਼੍ਰੇਣੀ ਤੱਕ ਦੇ ਸਰਕਾਰੀ/ ਸਰਕਾਰੀ ਸਹਾਇਤਾ ਪ੍ਰਾਪਤ/ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ।ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੁਰੇਸ਼ ਮਹਿਤਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੇ ਐਂਟਰੀ ਫ਼ਾਰਮ ਭੇਜਣ ਦੀ ਆਖ਼ਰੀ ਮਿਤੀ 28 ਜੁਲਾਈ,2023 ਨਿਰਧਾਰਿਤ ਕੀਤੀ ਗਈ ਹੈ।ਇਹ ਮੁਕਾਬਲੇ ਕਵਿਤਾ ਲੇਖਣ,ਕਹਾਣੀ ਲੇਖਣ,ਨਿਬੰਧ ਲੇਖਣ ਤੇ ਕਵਿਤਾ ਗਾਇਨ ਦੇ ਹੋਣਗੇ।ਕਵਿਤਾ,ਕਹਾਣੀ ਤੇ ਨਿਬੰਧ ਲੇਖਣ ਲਈ ਵਿਸ਼ਾ ਮੌਕੇ ‘ਤੇ ਦਿੱਤਾ ਜਾਵੇਗਾ ਜਦਕਿ ਕਵਿਤਾ ਗਾਇਨ ਲਈ ਵਿਭਾਗ ਵੱਲੋਂ ਨਿਰਧਾਰਿਤ ਕੀਤੇ ਕਵੀਆਂ ਦੀ ਰਚਨਾ ਨੂੰ ਵਿਦਿਆਰਥੀ ਚੁਣ ਸਕਦਾ ਹੈ।ਇਹਨਾਂ ਮੁਕਾਬਲਿਆਂ ਸੰਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ ਜ਼ਿਲ੍ਹਾ ਭਾਸ਼ਾ ਦਫ਼ਤਰ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।