Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਪੰਜਾਬ ਨੂੰ 218.40 ਕਰੋੜ ਰੁਪਏ ਜਾਰੀ ਕਰਨ ’ਤੇ ਧੰਨਵਾਦ : ਹੀਰਾ ਵਾਲੀਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਪੰਜਾਬ ਨੂੰ 218.40 ਕਰੋੜ ਰੁਪਏ ਜਾਰੀ ਕਰਨ ’ਤੇ ਧੰਨਵਾਦ : ਹੀਰਾ ਵਾਲੀਆ

ਬਟਾਲਾ ( ਅਵਿਨਾਸ਼ ਸ਼ਰਮਾ)

ਹੜ ਕਾਰਨ ਆਮ ਲੋਕਾਂ ਤੇ ਕਿਸਾਨਾਂ ਦੇ ਹੋਏ ਨੁਕਸਾਨ ਸਬੰਧੀ ਪੰਜਾਬ ਸਰਕਾਰ ਤੁਰੰਤ ਮੁਆਵਜ਼ਾ ਰਾਸ਼ੀ ਜਾਰੀ ਕਰੇ : ਵਿਜੇ ਫੌਜੀ

14 ਜੁਲਾਈ – ਹੜ ਪ੍ਰਭਾਵਿਤ ਪੰਜਾਬ ਨੂੰ ਸੂਬਾਈ ਆਫ਼ਤ ਨਾਲ ਨਜਿੱਠਣ ਲਈ ਫੰਡ ਜਾਰੀ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾ ਵਿੱਚ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹੋਏ ਭਾਜਪਾ ਦੇ ਜਿਲਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੰਕਟ ਵਿਚ ਘਿਰੇ ਲੋਕਾਂ ਤੱਕ ਪਹੁੰਚ ਕਰਨ ਵਿਚ ਹੁਣ ਕੋਈ ਵੀ ਪਲ ਬਰਬਾਦ ਨਾ ਕਰਨ। ਉਹਨਾਂ ਕਿਹਾ ਕਿ ਪੇਂਡੂ ਅਤੇ ਸ਼ਹਿਰੀ ਖੇਤਰ ਵਿਚ ਫ਼ਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਬਿਨਾਂ ਦੇਰੀ 20,000 ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਦਾ ਹਾਂ ਕਿ ਉਹ ਹੜਾਂ ਦੇ ਮਾੜੇ ਪ੍ਰਭਾਵ ਵਾਲੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਕੇਂਦਰ ਦੁਆਰਾ ਦਿੱਤੇ ਫੰਡਾਂ ਨੂੰ ਤੁਰੰਤ ਵੰਡਣ ਅਤੇ ਇਸ ਸਮੇਂ ਗਿਰਦਾਵਰੀ ਦਾ ਇੰਤਜਾਰ ਨਾ ਕੀਤਾ ਜਾਵੇ। ਹੀਰਾ ਵਾਲੀਆ ਨੇ ਇਥੇ ਇਕ ਬਿਆਨ ਵਿਚ ਕਿਹਾ ਕਿ ਹਰੇਕ ਨੂੰ ਤੁਰੰਤ ਠੋਸ ਰਾਹਤ ਦੇਣਾ ਰਾਜ ਦੀ ਪ੍ਰਮੁੱਖ ਤਰਜੀਹ ਹੋਣੀ ਚਾਹੀਦੀ ਹੈ। ਦੱਸ ਦਈਏ ਕਿ ਕੇਂਦਰ ਨੇ ਭਾਰੀ ਮੀਂਹ ਅਤੇ ਇਸ ਨਾਲ ਜੁੜੀਆਂ ਕੁਦਰਤੀ ਆਫਤਾਂ ਦੇ ਮੱਦੇਨਜਰ ਸੂਬਿਆਂ ਨੂੰ ਤੁਰੰਤ ਫੰਡ ਮੁਹੱਈਆ ਕਰਵਾਉਣ ਲਈ ਮੌਜੂਦਾ ਦਿਸ਼ਾ ਨਿਰਦੇਸ਼ਾ ਵਿੱਚ ਢਿੱਲ ਦੇ ਕੇ ਅੱਜ ਸੂਬਿਆਂ ਨੂੰ ਫੰਡ ਜਾਰੀ ਕੀਤੇ ਹਨ। ਪੰਜਾਬ ਨੂੰ ਇਸ ਮਕਸਦ ਲਈ 218.40 ਕਰੋੜ ਰੁਪਏ ਮਿਲੇ ਹਨ। ਸੂਬਾ ਸਰਕਾਰ ਨੂੰ ਪੇਂਡੂ ਅਤੇ ਸ਼ਹਿਰੀ ਦੋਵਾਂ ਖੇਤਰਾਂ ਵਿੱਚ ਨਾਗਰਿਕਾਂ ਨੂੰ ਰਾਹਤ ਯਕੀਨੀ ਬਣਾਉਣ ਵਿਚ ਕਿਸੇ ਵੀ ਤਰਾਂ ਦੀ ਢਿੱਲ ਮੱਠ ਤੋਂ ਬਚਣ ਦੀ ਅਪੀਲ ਕਰਦਿਆਂ ਹੀਰਾ ਵਾਲੀਆ ਨੇ ਅੱਜ ਕੇਂਦਰ ਸਰਕਾਰ ਵਲੋਂ ਲੋਂੜੀਦੀ ਮਦਦ ਅਤੇ ਸਹਾਇਤਾ ਦਾ ਭਰੋਸਾ ਦਿੱਤਾ। ਹੀਰਾ ਵਾਲੀਆ ਨੇ ਅੱਗੇ ਕਿਹਾ ਕਿ ਇਹ ਗ੍ਰਹਿ ਮੰਤਰੀ ਅਮਿਤ ਸ਼ਾਹ ਹੀ ਸਨ, ਜਿਹਨਾਂ ਨੇ ਰਾਜ ਸਰਕਾਰ ਨੂੰ ਆਫ਼ਤ ਦੀ ਗੰਭੀਰਤਾ ਨੂੰ ਸਮਝਣ ਤੋਂ ਪਹਿਲਾ ਹੀ ਮੁੱਖ ਮੰਤਰੀ ਤੱਕ ਪਹੁੰਚ ਕੀਤੀ ਸੀ ਅਤੇ ਹਰ ਤਰਾਂ ਦੀ ਮਦਦ ਦਾ ਭਰੋਸਾ ਦਿੱਤਾ ਸੀ।
ਇਸ ਮੌਕੇ ਗੱਲਬਾਤ ਕਰਦਿਆਂ ਭਾਜਪਾ ਸਿਵਲ ਲਾਇਨ ਮੰਡਲ ਦੇ ਪ੍ਰਧਾਨ ਵਿਜੇ ਫੌਜੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਹਮੇਸ਼ਾ ਹੀ ਮੁਸੀਬਤ ਸਮੇਂ ਪੰਜਾਬ ਦੀ ਬਾਂਹ ਫੜੀ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੇ ਵਿਕਾਸ ਲਈ ਮੋਹਰੀ ਹੋ ਕੇ ਭੂਮਿਕਾ ਨਿਭਾਈ ਹੈ। ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਸੂਬਾ ਸਰਕਾਰ ਦੀ ਲਾਪਰਵਾਹੀ ਵਾਲਾ ਅਤੇ ਗੈਰ ਜਿੰਮੇਵਾਰਾਨਾ ਰਵੱਈਆ ਹੈ ਜਿਸ ਨੇ ਸੂਬੇ ਦੇ ਜਿਆਦਾਤਰ ਹਿੱਸਿਆ ਵਿੱਚ ਹੜਾਂ ਦੀ ਸਥਿਤੀ ਨੂੰ ਹੋਰ ਵਿਗਾੜ ਦਿੱਤਾ ਹੈ। ਭਗਵੰਤ ਮਾਨ ਸਰਕਾਰ ਨੇ ਕਾਰਵਾਈ ਕਰਨ ਵਿੱਚ ਦੇਰ ਕੀਤੀ ਅਤੇ ਨਾਗਰਿਕਾਂ ਦੀਆਂ ਜਾਨਾਂ ਨੂੰ ਖਤਰੇ ਵਿੱਚ ਪਾਇਆ। ਜੋ ਰਾਜ ਦੀ ਮਸ਼ੀਨਰੀ ਦੇ ਕੰਮ ਕਰਨ ਵਿਚ ਇਕ ਚਿੰਤਾਜਨਕ ਪੈਟਰਨ ਨੂੰ ਦਰਸਾਉਂਦਾ ਹੈ। ਵਿਜੇ ਫੌਜੀ ਨੇ ਤੰਜ ਕੱਸਦਿਆਂ ਕਿਹਾ ਕਿ ਇਸ ਨਾਜੁਕ ਸਮੇਂ ਵਿੱਚ ਮੁੱਖ ਮੰਤਰੀ ਪੰਚਕੂਲਾ ਵਿੱਚ ਵੋਟਾਂ ਮੰਗ ਰਹੇ ਸਨ, ਜਦਕਿ ਪੰਜਾਬ ਵਿੱਚ ਉਹਨਾਂ ਨੂੰ ਵੋਟਾਂ ਪਾਉਣ ਵਾਲਿਆਂ ਨੂੰ ਉਨਾਂ ਦੀ ਵੱਡੀ ਲੋੜ ਸੀ। ਇਸ ਮੌਕੇ ਤੇ ਭਾਜਪਾ ਸ਼ਹਿਰੀ ਮੰਡਲ ਪ੍ਰਧਾਨ ਪੰਕਜ ਸ਼ਰਮਾ, ਸਿਵਲ ਲਾਇਨ ਮੰਡਲ ਪ੍ਰਧਾਨ ਵਿਜੇ ਫੌਜੀ, ਜਿਲਾ ਪ੍ਰੈਸ ਸੈਕਟਰੀ ਅਮਨ ਖੀਵਾ, ਸ਼ਹਿਰੀ ਮੰਡਲ ਜਨਰਲ ਸਕੱਤਰ ਸ੍ਰੀਕਾਂਤ ਸਰਮਾ, ਪੁਨੀਤ ਸ਼ਰਮਾ, ਭਾਜਪਾ ਸੀਨੀਅਰ ਆਗੂ ਭੂਸ਼ਨ ਬਜਾਜ, ਸਚਿਨ ਸ਼ਰਮਾ, ਮਿੰਕੂ ਭਾਜਪਾ ਵਰਕਰ ਆਦਿ ਹਾਜ਼ਰ ਸਨ।