ਫਗਵਾੜਾ (ਲਾਲੀ ਦਾਦਰ )
*ਪ੍ਰਸ਼ਾਸਨ ਤੇ ਸਰਕਾਰ ਤੋਂ ਕੀਤੀ ਮੁਆਵਜੇ ਦੀ ਮੰਗ
15 ਜੁਲਾਈ : ਬੇਸ਼ਕ ਪਿਛਲੇ ਕੁਝ ਦਿਨਾਂ ਤੋਂ ਫਗਵਾੜਾ ਇਲਾਕੇ ‘ਚ ਬਰਸਾਤ ਨਹੀਂ ਹੋਈ ਪਰ ਰਾਵਲਪਿੰਡੀ-ਮਲਕਪੁਰ ਬੇਂਈ ਦੇ ਓਵਰ ਫਲੋਅ ਹੋਏ ਪਾਣੀ ਨਾਲ ਨੇੜਲੇ ਪਿੰਡਾਂ ਲੱਖਪੁਰ, ਰਾਵਲਪਿੰਡੀ, ਸਾਹਨੀ, ਮਲਕਪੁਰ, ਸੰਗਤਪੁਰ, ਨਸੀਰਾਬਾਦ ਸਮੇਤ ਕਰੀਬ ਇਕ ਦਰਜਨ ਪਿੰਡਾਂ ‘ਚ ਕਿਸਾਨਾਂ ਦੀ ਹਜਾਰਾਂ ਏਕੜ ਝੋਨੇ ਦੀ ਫਸਲ ਤਬਾਹ ਹੋ ਗਈ ਹੈ ਅਤੇ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂ ਸੰਤੋਖ ਸਿੰਘ ਲੱਖਪੁਰ, ਨਿਰਮਲਜੀਤ ਸਿੰਘ ਸਰਪੰਚ ਲੱਖਪੁਰ, ਕਾਮਰੇਡ ਰਣਦੀਪ ਸਿੰਘ ਰਾਣਾ ਸਾਹਨੀ, ਪਰਮਜੀਤ ਸਿੰਘ, ਬਲਜਿੰਦਰ ਸਿੰਘ, ਸਾਬਕਾ ਸਰਪੰਚ ਮਹਿੰਦਰ ਸਿੰਘ ਢੱਡਵਾਲ ਆਦਿ ਨੇ ਦੱਸਿਆ ਕਿ ਨਾਲ ਲੱਗਦੇ ਸੂਬੇ ਹਿਮਾਚਲ ਪ੍ਰਦੇਸ਼ ‘ਚ ਹੋ ਰਹੀ ਭਾਰੀ ਬਰਸਾਤ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਨਾਲ ਬੇਂਈ ਦੇ ਪਾਣੀ ਦਾ ਪੱਧਰ ਬਹੁਤ ਵਧਿਆ ਹੋਇਆ ਹੈ ਅਤੇ ਇਸ ਵਧੇ ਜਲ ਸਤਰ ਦੀ ਮਾਰ ਉਹਨਾਂ ਨੂੰ ਝੱਲਣੀ ਪੈ ਰਹੀ ਹੈ। ਉਹਨਾਂ ਦੱਸਿਆ ਕਿ ਸਿਰਫ ਫਸਲ ਹੀ ਨਹੀਂ ਬਲਕਿ ਡੰਗਰਾਂ ਦਾ ਚਾਰਾ ਵੀ ਇਸ ਕੁਦਰਤੀ ਆਫਤ ਦੀ ਭੇਂਟ ਚੜ੍ਹ ਗਿਆ ਹੈ। ਉਹਨਾਂ ਲੋਕਲ ਪ੍ਰਸ਼ਾਸਨ ਤੇ ਸਰਕਾਰ ਤੋਂ ਮੰਗ ਕੀਤੀ ਕਿ ਉਹਨਾਂ ਦੇ ਨੁਕਸਾਨ ਦੀ ਜਲਦੀ ਤੋਂ ਜਲਦੀ ਪੂਰਤੀ ਕੀਤੀ ਜਾਵੇ। ਇੱਥੇ ਦੱਸਣ ਯੋਗ ਹੈ ਕਿ ਖੇਤਾਂ ਵਿਚ ਪਾਣੀ ਦਾ ਪੱਧਰ ਇੰਨਾ ਜਿਆਦਾ ਹੈ ਕਿ ਕਿਸਾਨਾਂ ਦੀਆਂ ਮੋਟਰਾਂ ਵੀ ਨੱਕੋ-ਨੱਕ ਡੁਬ ਗਈਆਂ ਹਨ। ਇਸ ਮੌਕੇ ਸੁਖਵਿੰਦਰ ਸਿੰਘ ਬਿੱਲਾ ਸਾਹਨੀ, ਰਣਜੀਤ ਸਿੰਘ ਸਾਹਨੀ, ਸੰਦੀਪ ਸਿੰਘ, ਬਲਰਾਜ ਸਿੰਘ, ਮੇਜਰ ਸਿੰਘ, ਜਰਨੈਲ ਸਿੰਘ, ਹਰਨੇਕ ਸਿੰਘ, ਸਤਨਾਮ ਸਿੰਘ, ਹਰਭਜਨ ਸਿੰਘ, ਸਤਵਿੰਦਰ ਸਿੰਘ, ਰਵੀ ਰਾਵਲਪਿੰਡੀ, ਬਿੰਦਰ ਸਿੰਘ ਰਾਵਲਪਿੰਡੀ, ਕੁਲਵੰਤ ਸਿੰਘ ਨੰਬਰਦਾਰ, ਲੈਂਬਰ ਸਿੰਘ, ਮੋਹਨ ਸਿੰਘ ਆਦਿ ਹਾਜਰ ਸਨ।
ਤਸਵੀਰ ਸਮੇਤ।








