Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਮਾਤਾ ਚਿੰਤਪੁਰਨੀ ਮੇਲੇ ਤੋਂ ਪਹਿਲਾਂ ਹੁਸ਼ਿਆਰਪੁਰ ਸ਼ਹਿਰ ਤੋਂ ਚੌਹਾਲ ਤੱਕ ਸੜਕ ਬਣਾਈ ਜਾਵੇ : ਬ੍ਰਮ ਸ਼ੰਕਰ ਜਿੰਪਾ 

ਮਾਤਾ ਚਿੰਤਪੁਰਨੀ ਮੇਲੇ ਤੋਂ ਪਹਿਲਾਂ ਹੁਸ਼ਿਆਰਪੁਰ ਸ਼ਹਿਰ ਤੋਂ ਚੌਹਾਲ ਤੱਕ ਸੜਕ ਬਣਾਈ ਜਾਵੇ : ਬ੍ਰਮ ਸ਼ੰਕਰ ਜਿੰਪਾ 

ਹੁਸ਼ਿਆਰਪੁਰ (ਬਿਊਰੋ) 
–ਕੈਬਨਿਟ ਮੰਤਰੀ ਨੇ ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ 
–ਕਿਹਾ, ਮੇਲੇ ਦੌਰਾਨ ਸ਼ਰਧਾਲੂਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ
–ਸੜਕ ਨਿਰਮਾਣ ਦੀ ਗੁਣਵੱਤਾ ਦੀ ਜਾਂਚ ਕਰਕੇ ਤਸੱਲੀ ਦਾ ਪ੍ਰਗਟਾਵਾ ਕੀਤਾ
 –ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕਰਨ ਦੀਆਂ ਹਦਾਇਤਾਂ ਦਿੱਤੀਆਂ
–13.74 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਹੋਵੇਗਾ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ
15 ਜੁਲਾਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਪਿੰਡ ਅਡਵਾਲ ਵਿਖੇ ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦੇ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੁਸ਼ਿਆਰਪੁਰ ਸ਼ਹਿਰ ਤੋਂ ਚੌਹਾਲ ਤੱਕ ਸੜਕ ਨੂੰ ਮਾਤਾ ਚਿੰਤਪੁਰਨੀ ਮੇਲੇ ਦੀ ਸ਼ੁਰੂਆਤ ਤੋਂ ਪਹਿਲਾਂ ਤਿਆਰ ਕਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਂਦੀ ਜਾਵੇ। ਇਸ ਦੌਰਾਨ ਉਨ੍ਹਾਂ ਸੜਕ ਨਿਰਮਾਣ ਦੇ ਕੰਮ ਦੀ ਗੁਣਵੱਤਾ ਦਾ ਵੀ ਨਿਰੀਖਣ ਕੀਤਾ ਅਤੇ ਤਸੱਲੀ ਪ੍ਰਗਟਾਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੜਕ ਨਿਰਮਾਣ ਦੇ ਕੰਮ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਐੱਸ.ਡੀ.ਓ. ਲੋਕ ਨਿਰਮਾਣ ਵਿਭਾਗ ਗੁਰਮੀਤ ਸਿੰਘ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਾ ਸਿਰਫ ਸੜਕ ਦੇ ਨਿਰਮਾਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ, ਸਗੋਂ ਸਾਰੀਆਂ ਮੁਸ਼ਕਲਾਂ ਨੂੰ ਦੂਰ ਕਰਕੇ ਇਸ ਦੇ ਨਿਰਮਾਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 17 ਮਈ ਨੂੰ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 13.74 ਕਰੋੜ ਰੁਪਏ ਦੀ ਲਾਗਤ ਨਾਲ ਆਦਮਪੁਰ ਤੋਂ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਸਾਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਜਲੰਧਰ ਸ਼ਹਿਰ ਤੋਂ ਹੁਸ਼ਿਆਰਪੁਰ ਜਾਣ ਵਾਲੇ ਅਤੇ ਮਾਤਾ ਚਿੰਤਪੁਰਨੀ ਦੇ ਪਵਿੱਤਰ ਅਸਥਾਨ ਅਤੇ ਹੋਰ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਸ ਸੜਕ ਦਾ ਕੰਮ ਸ਼ੁਰੂ ਹੋਣ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਿੰਨੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੜਕ ਦੇ ਨਿਰਮਾਣ ਕਾਰਜ ਨੂੰ ਨੇਪਰੇ ਚਾੜ੍ਹਨ ਸਮੇਂ ਉੱਚ ਗੁਣਵੱਤਾ ਦੇ ਮਿਆਰ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ ਅਤੇ ਸੜਕ ਦੇ ਨਿਰਮਾਣ ਦਾ ਕੰਮ ਮਿੱਥੇ ਸਮੇਂ ਅੰਦਰ ਮੁਕੰਮਲ ਕੀਤਾ ਜਾਵੇਗਾ।