Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਟਵੀਟ, ਕਿਹਾ 17 ਜੁਲਾਈ ਤੋਂ ਪੰਜਾਬ ਦੇ ਸਾਰੇ ਸਕੂਲ ਖੁਲਣਗੇ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਟਵੀਟ, ਕਿਹਾ 17 ਜੁਲਾਈ ਤੋਂ ਪੰਜਾਬ ਦੇ ਸਾਰੇ ਸਕੂਲ ਖੁਲਣਗੇ

ਚੰਡੀਗੜ੍ਹ (PPT NEWS) 

16 ਜੁਲਾਈ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਕਿਹਾ ਕਿ ਕੱਲ ਸੋਮਵਾਰ 17 ਜੁਲਾਈ 2023 ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲਣਗੇ।

ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਪੰਚਾਇਤ, ਸਿੱਖਿਆ, ਸਥਾਨਕ ਸਰਕਾਰ, ਸਿੰਚਾਈ, ਲੋਕ ਨਿਰਮਾਣ ਤੇ ਜਾਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਬੱਚਿਆਂ ਦੀ ਸੁਰੱਖਿਆ ਪੱਖੋਂ ਖਤਰੇ ਤੋਂ ਰਹਿਤ ਹਨ।

ਸਾਰੇ ਸਕੂਲਾਂ ਦੇ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਨੂੰ ਵੀ ਹਦਾਇਤਾਂ ਹਨ ਕਿ ਉਹ ਆਪਣੇ ਪੱਧਰ ਤੇ ਅੱਜ ਹੀ ਇਹ ਯਕੀਨੀ ਬਣਾਉਣ ਕਿ ਸਕੂਲ ਇਮਾਰਤਾਂ ਵਿਦਿਆਰਥੀਆਂ ਵਾਸਤੇ ਸੁਰੱਖਿਆ ਹਨ ਅਤੇ ਉਹ ਹੀ ਵਿਦਿਆਰਥੀਆਂ ਦੀ ਹਰ ਕਿਸਮ ਦੀ ਸੁਰੱਖਿਆ ਬਾਰੇ ਜ਼ਿੰਮੇਵਾਰ ਹੋਣਗੀਆਂ।

ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਹਨਾਂ ਹੀ ਸਕੂਲਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਉੱਥੇ ਛੁੱਟੀ ਐਲਾਨਣਗੇ।

error: copy content is like crime its probhihated