Prime Punjab Times

Latest news
​ਸੰਕਟ ਵਿੱਚ ਪੰਜਾਬ ਦੇ ਏਡਿਡ ਸਕੂਲ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਅਤੇ ਅਸਤਿਤਵ ਲਈ ਸਰਕਾਰੀ ਸਕੂਲਾਂ ਵਿੱਚ ਪੂਰਨ ਵਿਲੈ ... ਰਾਜਪੁਰ ਕੰਢੀ ਵਿਖੇ ਤਿੰਨ ਦਿਨਾਂ ਸਲਾਨਾ ਛਿੰਝ ਮੇਲਾ 15 ਜੂਨ ਤੋਂ ਗਭਵਤੀਆਂ ਮਹਿਲਾਵਾਂ ਸਰਕਾਰੀ ਸੰਸਥਾਂ ਵਿਚ ਹੀ ਜਣੇਪਾ ਕਰਾਉਣ : ਡਾ. ਸੁਦੇਸ਼ ਰਾਜਨ दीन दयाल उपाध्याय मार्केट गोलीकांड मामले में गिरफ्तार युवक की पुलिस ने करवाई परेड, समाज विरोधी तत्वो... ਛੀਨਾ ਹਸਪਤਾਲ ’ਤੇ ਚੱਲੀਆਂ ਗੋਲੀਆਂ, ਨਰਸ ਜ਼ਖ਼ਮੀ; ਪੁਲਿਸ ਵੱਲੋਂ ਜਾਂਚ ਸ਼ੁਰੂ SIR - ਜ਼ਿਲ੍ਹੇ ’ਚ 89.21 ਫੀਸਦੀ ਵੋਟਰਾਂ ਦੀ ਹੋਈ ਮੈਪਿੰਗ : ਜ਼ਿਲ੍ਹਾ ਚੋਣ ਅਫ਼ਸਰ ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ
ADVERTISEMENT
You are currently viewing 260 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਮੋਟਰਸਾਈਕਲ ਸਵਾਰ ਪੁਲਿਸ ਅੜਿੱਕੇ

260 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਮੋਟਰਸਾਈਕਲ ਸਵਾਰ ਪੁਲਿਸ ਅੜਿੱਕੇ

ਹੁਸ਼ਿਆਰਪੁਰ (PPT NEWS) 

16 ਜੁਲਾਈ : 260 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਹੁਸ਼ਿਆਰਪੁਰ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜਗਦੀਪ ਸਿੰਘ ਉਰਫ ਜੱਗੀ ਪੁੱਤਰ ਨਾਗਰ ਸਿੰਘ ਵਾਸੀ ਪਿੰਡ ਹਰਖੋਵਾਲ ਥਾਣਾ ਮੇਹਟੀਆਣਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਣਯੋਗ ਸਰਤਾਜ ਸਿੰਘ ਚਾਹਲ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਜਿਲਾ ਹੁਸ਼ਿਆਰਪੁਰ ਜੀ ਦੀ ਹਦਾਇਤ ਅਤੇ  ਪਲਵਿੰਦਰ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ (ਸਿਟੀ) ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆ ਦੀ ਰੋਕਥਾਮ ਲਈ ਵਿੱਢੀ ਮੁਹਿੰਮ ਤਹਿਤ ਇੰਸ: ਕਰਨੈਲ ਸਿੰਘ ਮੁੱਖ ਅਫਸਰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਏ ਐਸ ਆਈ ਚਰਨਜੀਤ ਸਿੰਘ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਨੇ ਸਮੇਤ ਸਾਥੀ ਕਰਚਾਰੀਆਂ ਗਸਤ ਅਤੇ ਨਾਕਾਬੰਦੀ ਦੌਰਾਨ ਟੀ-ਪੁਆਇਟ ਰੇਲਵੇ ਸਟੇਸ਼ਨ ਫਗਵਾੜਾ ਰੋਡ ਇੱਕ ਮੋਟਰ ਸਾਇਕਲ ਨੰਬਰੀ PB-08 AV-21 78 ਮਾਰਕਾ CT-100 ਰੰਗ ਲਾਲ ਪਰ ਸਵਾਰ ਹੋ ਕੇ ਆ ਰਹੇ ਜਗਦੀਪ ਸਿੰਘ ਉਰਫ ਜੱਗੀ ਪੁੱਤਰ ਨਾਗਰ ਸਿੰਘ ਵਾਸੀ ਪਿੰਡ ਹਰਖੋਵਾਲ ਥਾਣਾ ਮੇਹਟੀਆਣਾ ਜਿਲਾ ਹੁਸ਼ਿਆਰਪੁਰ ਨੂੰ ਸ਼ੱਕ ਦੀ ਬਿਨਾਹ ਤੇ ਰੋਕ ਕੇ ਚੈਕ ਕਰਨ ਤੇ ਜਗਦੀਪ ਸਿੰਘ ਉਰਫ ਜੱਗੀ ਉਕਤ ਪਾਸੋਂ 260 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਣ ਤੇ ਇਸਦੇ ਖਿਲਾਫ ਮੁਕੱਦਮਾ ਨੰਬਰ 184 ਮਿਤੀ 15-07-2023 ਅ/ਧ 22-61-85 NDPS ACT ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦਰਜ ਰਜਿਸਟਰ ਕਰਵਾਇਆ।ਮੁਢਲੀ ਪੁਛਗਿਛ ਦੋਰਾਨ ਦੋਸ਼ੀ ਜਗਦੀਪ ਸਿੰਘ ਉਰਫ ਜੱਗੀ ਦੇ ਖਿਲਾਫ ਪਹਿਲਾਂ ਵੀ ਨਸ਼ਿਆਂ ਦੇ 04 ਮੁਕੱਦਮੇ ਥਾਣਾ ਮਾਡਲ ਟਾਊਨ 01 ਮੁਕੱਦਮਾ ਥਾਣਾ ਸਿਟੀ ਹੁਸ਼ਿਆਰਪੁਰ ਦਰਜ ਹੋਣ ਬਾਰੇ ਪਤਾ ਚੱਲਿਆ ਹੈ।ਦੋਸ਼ੀ ਪਾਸੋਂ ਡੂੰਘਾਈ ਨਾਲ ਪੁਛਗਿਛ ਕੀਤੀ ਜਾ ਰਹੀ ਹੈ ਕਿ ਇਹ ਨਸ਼ਾ ਕਿੱਥੋਂ ਲੈ ਕੇ ਆਉਂਦਾ ਹੈ ਅਤੇ ਅੱਗੇ ਕਿਸ ਕਿਸ ਨੂੰ ਵੇਚਦਾ ਹੈ।

error: copy content is like crime its probhihated