Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵਿਧਾਇਕ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦਸੂਹਾ ਦੇ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਵਿਧਾਇਕ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦਸੂਹਾ ਦੇ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਦਸੂਹਾ / ਹੁਸ਼ਿਆਰਪੁਰ (ਚੌਧਰੀ) 

17 ਜੁਲਾਈ : ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਦਸੂਹਾ ਦੇ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਪੰਡੋਰੀ ਅਰਾਈਆਂ, ਗੋਰਸੀਆਂ, ਸਫਦਰਪੁਰ ਕੁੱਲੀਆਂ, ਗਾਲੋਵਾਲ, ਢੱਡਰ, ਘੋਗਰਾ, ਜੀਓ ਚੱਕ ਅਤੇ ਮਾਖੋਵਾਲ ਆਦਿ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ ਓਜਸਵੀ ਅਲੰਕਾਰ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।
ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਕਿਹਾ ਕਿ ਬੀਤੇ ਦਿਨੀਂ ਹੋਈ ਭਾਰੀ ਬਰਸਾਤ ਕਾਰਨ ਹਲਕੇ ਦੇ ਇਨ੍ਹਾਂ ਪਿੰਡਾਂ ਦੇ ਖੇਤਾਂ ਅਤੇ ਘਰਾਂ ਵਿਚ ਪਾਣੀ ਭਰ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪ੍ਰਭਾਵਿਤ ਪਿੰਡਾਂ ਵਿਚ ਫ਼ਸਲਾਂ ਅਤੇ ਘਰਾਂ ਦਾ ਸਰਵੇਖਣ ਕਰਵਾ ਦੇ ਹੋਏ ਨੁਕਸਾਨ ਦੀ ਰਿਪੋਰਟ ਸਰਕਾਰ ਨੂੰ ਭੇਜ ਕੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਔਖੀ ਘੜੀ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਪ੍ਰਸ਼ਾਸਨ ਨੂੰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।     ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਮੌਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਗਠਿਤ ਕੀਤੀਆਂ ਗਈਆਂ ਟੀਮਾਂ ਲਗਾਤਾਰ ਆਪਣੇ ਕੰਮ ਵਿਚ ਲੱਗੀਆਂ ਹੋਈਆਂ ਹਨ ਅਤੇ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਨੂੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕਰਨ ਅਤੇ ਨਾ ਹੀ ਘਬਰਾਹਟ ਵਿਚ ਆਉਣ ਅਤੇ ਲੋੜ ਪੈਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਗਏ ਫਲੱਡ ਕੰਟਰੋਲ ਰੂਮਾਂ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਣੀ ਦੇ ਕੁਦਰਤੀ ਵਹਾਅ ਨੂੰ ਬਹਾਲ ਕਰਦੇ ਹੋਏ ਇਸ ਨੂੰ ਅੱਗੇ ਵਹਿਣ ਦੇਣ। ਇਸ ਦੌਰਾਨ ਤਹਿਸੀਲਦਾਰ ਮਨਬੀਰ ਸਿੰਘ ਢਿੱਲੋਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ :
-ਦਸੂਹਾ ਦੇ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦੇ ਹੋਏ ਵਿਧਾਇਕ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ।