Prime Punjab Times

Latest news
ਵੁਸ਼ੂ ਮੁਕਾਬਲਿਆਂ 'ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕ... ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ दसूहा में सफाई कर्मचारियों द्वारा किए रोष प्रदर्शन को मिला संपूर्ण सहयोग 02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਚੜ੍ਹੇ ਪੁਲਿਸ ਦੇ ਹੱਥੇ  ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ
ADVERTISEMENT
You are currently viewing 102 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

102 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਗੜਸ਼ੰਕਰ (PPT NEWS) 

18 ਜੁਲਾਈ : 102 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਨੂੰ ਗੜਸ਼ੰਕਰ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਅਮਰੀਕ ਸਿੰਘ ਵਾਸੀ ਕੁੱਕੜਾ ਥਾਣਾ ਮਾਹਿਲਪੁਰ ਹਾਲ ਵਾਸੀ ਰਾਮਪੁਰ ਥਾਣਾ ਗੜ੍ਹਸ਼ੰਕਰ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਸਰਤਾਜ ਸਿੰਘ ਚਾਹਲ ਆਈ.ਪੀ.ਐਸ.ਐਸ.ਐਸ.ਪੀ. ਸਾਹਿਬ ਹੁਸ਼ਿਆਰਪੁਰ ਵਲੋਂ ਨਸ਼ੇ ਦੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆਂ ਐਸ.ਪੀ (ਇੰਨਵੈਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਸ਼੍ਰੀ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ ਦੀ ਯੋਗ ਰਹਿਨੁਮਾਈ ਹੇਠ ਐਸ.ਆਈ.ਹਰਪ੍ਰੇਮ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਮਿਤੀ 17-07- 23 ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋ ਏ.ਐਸ.ਆਈ ਕੁਲਵਿੰਦਰ ਸਿੰਘ ਪੀ.ਪੀ ਬੀਨੇਵਾਲ ਥਾਣਾ ਗੜ੍ਹਸ਼ੰਕਰ ਸਮੇਤ ਪੁਲਿਸ ਪਾਰਟੀ ਦੋਰਾਨੇ ਗਸ਼ਤ ਵਾ ਚੈਕਿੰਗ ਸੱਕੀ ਪੁਰਸ਼ਾ ਦੇ ਸਬੰਧ ਵਿਚ ਗੜਸ਼ੰਕਰ ਤੋਂ ਬੀਰਮਪੁਰ ਸਾਇਡ ਨੂੰ ਜਾ ਰਹੇ ਸੀ ਤਾਂ ਟੀ-ਪੁਆਇੰਟ ਬੀਰਮਪੁਰ ਰੋਡ ਗੜਸ਼ੰਕਰ ਲਾਗੇ ਤੋਂ ਇੱਕ ਨੌਜਵਾਨ ਮੋਟਰਸਾਇਕਲ ਬਿਨਾ ਨੰਬਰੀ ਮਾਰਕਾ TVS SPORT ਤੇ ਆਉਂਦਾ ਦਿਖਾਈ ਦਿੱਤਾ। ਜਿਸਨੂੰ ਸ਼ੱਕ ਦੀ ਬਿਨਾ ਤੇ ਰੋਕ ਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਅਮਰੀਕ ਸਿੰਘ ਵਾਸੀ ਕੁੱਕੜਾ ਥਾਣਾ ਮਾਹਿਲਪੁਰ ਹਾਲ ਵਾਸੀ ਰਾਮਪੁਰ ਥਾਣਾ ਗੜ੍ਹਸ਼ੰਕਰ ਜਿਲਾ ਹੁਸ਼ਿਆਰਪੁਰ ਦੱਸਿਆ ।ਜਿਸ ਪਾਸੋਂ 102 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਣ ਤੇ ਮੁੱਕਦਮਾ ਨੰਬਰ 117 ਮਿਤੀ 17-07-2023 ਅ/ਧ 22-61-85 NDPS ACT ਥਾਣਾ ਗੜਸ਼ੰਕਰ ਦਰਜ ਰਜਿਸਟਰ ਕਰਵਾ ਕੇ ਗ੍ਰਿਫਤਾਰ ਕੀਤਾ ਅਤੇ ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ ਕਿ ਉਕਤ ਦੋਸ਼ੀ ਇਹ ਨਸ਼ੀਲਾ ਪਦਾਰਥ ਕਿਸ ਪਾਸੋ ਖਰੀਦ ਕਰਦਾ ਹੈ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆ ਨੂੰ ਵੇਚਦਾ ਹੈ ।

error: copy content is like crime its probhihated