Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing NRI ਸੁਰਜੀਤ ਸਿੰਘ ਰੱਤੂ ਨੇ ਸ.ਪ੍ਰਾ. ਤੇ ਮਿਡਲ ਸਕੂਲ ਦੇ ਗੇਟ ਦੀ ਉਸਾਰੀ ਲਈ ਭੇਜੀ ਇੱਕ ਲੱਖ ਦੀ ਸਹਾਇਤਾ

NRI ਸੁਰਜੀਤ ਸਿੰਘ ਰੱਤੂ ਨੇ ਸ.ਪ੍ਰਾ. ਤੇ ਮਿਡਲ ਸਕੂਲ ਦੇ ਗੇਟ ਦੀ ਉਸਾਰੀ ਲਈ ਭੇਜੀ ਇੱਕ ਲੱਖ ਦੀ ਸਹਾਇਤਾ

ਫਗਵਾੜਾ  (ਲਾਲੀ ਦਾਦਰ )

* ਸਕੂਲ ਦੇ ਨਵੀਨੀਕਰਣ ‘ਚ ਐਨ.ਆਰ.ਆਈਜ. ਦਾ ਵਢਮੁੱਲਾ ਯੋਗਦਾਨ – ਬੰਗੜ

18 ਜੁਲਾਈ : ਪ੍ਰਵਾਸੀ ਭਾਰਤੀ ਸੁਰਜੀਤ ਸਿੰਘ ਰੱਤੂ ਯੂ.ਐਸ.ਏ. ਨੇ ਆਪਣੀ ਮਾਤਾ ਬੀਬੀ ਕਰਤਾਰ ਕੌਰ ਤੇ ਪਿਤਾ ਸ. ਜਗਤ ਸਿੰਘ ਰੱਤੂ ਦੀ ਨਿੱਘੀ ਯਾਦ ‘ਚ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਦੇ ਸੁੰਦਰ ਗੇਟ ਦੀ ਉਸਾਰੀ ਲਈ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਭੇਜਿਆ ਹੈ। ਉਕਤ ਚੈਕ ਨੂੰ ਉਹਨਾਂ ਦੇ ਪਰਿਵਾਰਕ ਮੈਂਬਰਾਂ ਬੀਬੀ ਬਲਵਿੰਦਰ ਕੌਰ ਰੱਤੂ ਅਤੇ ਸੁਖਦੇਵ ਸਿੰਘ ਸੰਗਤਪੁਰ ਵਲੋਂ ਸੰਤ ਬਾਬਾ ਨਿਹਾਲ ਸਿੰਘ ਸਕੂਲ ਡਿਵੈਲਪਮੈਂਟ ਕਮੇਟੀ ਪਿੰਡ ਸੰਗਤਪੁਰ ਤਹਿਸੀਲ ਫਗਵਾੜਾ ਦੇ ਚੇਅਰਮੈਨ ਅਤੇ ਰਿਟਾ. ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਦੇ ਸਪੁਰਦ ਕੀਤਾ ਗਿਆ। ਕਮੇਟੀ ਚੇਅਰਮੈਨ ਜਸਵਿੰਦਰ ਸਿੰਘ ਬੰਗੜ ਨੇ ਪ੍ਰਵਾਸੀ ਭਾਰਤੀ ਸੁਰਜੀਤ ਸਿੰਘ ਰੱਤੂ ਪਰਿਵਾਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਕੂਲ ਦੇ ਵਿਕਾਸ ਵਿਚ ਪ੍ਰਵਾਸੀ ਭਾਰਤੀਆਂ ਦਾ ਬਹੁਤ ਹੀ ਵਢਮੁੱਲਾ ਯੋਗਦਾਨ ਰਿਹਾ ਹੈ ਜਿਸਦੇ ਲਈ ਉਹ ਸਮੂਹ ਐਨ.ਆਰ.ਆਈ. ਵੀਰਾਂ ਦਾ ਧੰਨਵਾਦ ਕਰਦੇ ਹਨ। ਉਹਨਾਂ ਦੱਸਿਆ ਕਿ ਸੁਰਜੀਤ ਸਿੰਘ ਰੱਤੂ ਦਾ ਪਰਿਵਾਰ ਬੇਸ਼ਕ ਵਿਦੇਸ਼ ਵਿਚ ਰਹਿੰਦਾ ਹੈ ਪਰ ਉਹਨਾਂ ਦੇ ਦਿਲ ਵਿਚ ਹਮੇਸ਼ਾ ਆਪਣੇ ਪੰਜਾਬ ਤੇ ਪਿੰਡ ਦੀ ਬਿਹਤਰੀ ਲਈ ਕੁੱਝ ਕਰਨ ਦੀ ਲਾਲਸਾ ਹਿਲੌਰੇ ਮਾਰਦੀ ਰਹਿੰਦੀ ਹੈ। ਉਹਨਾਂ ਨੇ ਕਿਹਾ ਕਿ ਸਕੂਲ ਦੇ ਸੁੰਦਰ ਗੇਟ ਦੀ ਉਸਾਰੀ ਦਾ ਕੰਮ ਜਲਦੀ ਮੁਕੰਮਲ ਕਰ ਲਿਆ ਜਾਵੇਗਾ। ਉਹਨਾਂ ਵਿਦਿਆਰਥੀਆਂ ਨੂੰ ਵਧੀਆ ਆਧੁਨਿਕ ਵਿਦਿਅਕ ਸਹੂਲਤਾਂ ਉਪਲੱਬਧ ਕਰਵਾਉਣ ਦੀ ਗੱਲ ਵੀ ਕਹੀ। ਇਸ ਮੌਕੇ ਸਰਕਾਰੀ ਮਿਡਲ ਸਕੂਲ ਦੇ ਇੰਚਾਰਜ ਪਰਮਜੀਤ ਕੌਰ ਦਾਦਰਾ, ਸਰਕਾਰੀ ਪ੍ਰਾਇਮਰੀ ਸਕੂਲ ਇੰਚਾਰਜ ਕੀਰਤੀ ਮੱਕੜ ਤੋਂ ਇਲਾਵਾ ਹਰਸ਼ ਦੇਵ ਹੈਰੀ, ਵਿਸ਼ਾਲ ਗੁਪਤਾ, ਬਾਲ ਕ੍ਰਿਸ਼ਨ ਨਾਗਰਾ, ਸੰਦੀਪ ਕੁਮਾਰ, ਪ੍ਰਤਿਭਾ, ਠੇਕੇਦਾਰ ਗੋਪੀ ਨਾਥ ਝਾਅ, ਅਵਤਾਰ ਚੰਦ ਆਦਿ ਹਾਜਰ ਸਨ।
ਤਸਵੀਰ ਸਮੇਤ।