Prime Punjab Times

Latest news
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਕਾਲਜ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ ਗਏ DAV ਪਬਲਿਕ ਸਕੂਲ ਦੇ ਬੈਡਮਿੰਟਨ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ ਸੇਵਾ ਮੁਕਤੀ ਤੇ ਵਿਸ਼ੇਸ਼ - ਲੈਕਚਰਾਰ ਯੁੱਧਵੀਰ ਸਿੰਘ ਚੋਰਾਂ ਨੇ ਤਹਿਸੀਲ ਕੰਪਲੈਕਸ ਦਸੂਹਾ ਦੇ ਫਰਦ ਕੇਂਦਰ ਨੂੰ ਬਣਾਇਆ ਨਿਸ਼ਾਨਾ पुलिस ने ऑपरेशन प्रहार 4.0 के तहत 102 आरोपियों को किया गिरफ्तार अर्बन एस्टेट पुलिस चौकी पर हुए ग्रेनेड हमले का 48 घंटे में पर्दाफाश, दो नाबालिग आरोपी गिरफ्तार, तीसर... ਖ਼ਾਲਸਾ ਕਾਲਜ ਵਿਖੇ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਆਯੋਜਿਤ, 31 ਯੂਨਿਟ ਖੂਨ... DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਮੁਕਾਬਲਿਆਂ 'ਚ ਲਹਿਰਾਇਆ ਜਿੱਤ ਦਾ ਪਰਚਮ ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਸ਼ੰਜੀਵ ਮਨਹਾਸ ਜਿਲਾ ਹੁਸ਼ਿਆਰਪੁਰ (ਦਿਹਾਤੀ) ਪ੍ਰਧਾਨ ਨਿਯੁ... ਅਰਬਨ ਸਟੇਟ ਪੁਲਿਸ ਚੌਂਕੀ ਵਿਖੇ ਕਥਿਤ ਧਮਾਕੇ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਖੜ੍ਹੇ ਕੀਤੇ ਗੰਭੀਰ ਸਵਾਲ: ਹਰਸਿਮਰਨ ਸ...
ADVERTISEMENT
You are currently viewing ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਹੁਸ਼ਿਆਰਪੁਰ / ਗੜਸ਼ੰਕਰ (PPT NEWS) 

ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕਰਨ ਦੇ ਦਿੱਤੇ ਨਿਰਦੇਸ਼

ਹਰੇਕ ਸੋਮਵਾਰ ਤੇ ਵੀਰਵਾਰ ਆਪਣੀ ਰਿਹਾਇਸ਼ ‘ਤੇ ਸੁਣਦੇ ਨੇ ਲੋਕਾਂ ਦੀਆਂ ਸਮੱਸਿਆਂਵਾਂ ਤੇ ਸ਼ਿਕਾਇਤਾਂ

20 ਜੁਲਾਈ : ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਅੱਜ ਇੱਥੇ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਜ਼ਮੀਨੀ ਪੱਧਰ ‘ਤੇ ਹਰ ਲੋੜਵੰਦ ਨੂੰ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।

ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕਰਨ ਨੂੰ ਪਹਿਲ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਹਰੇਕ ਸੋਮਵਾਰ ਤੇ ਵੀਰਵਾਰ ਸਵੇਰੇ 8 ਵਜੇ ਤੋਂ ਆਪਣੀ ਘਰੇਲੂ ਰਿਹਾਇਸ਼ ਗੜ੍ਹਸ਼ੰਕਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ ਅਤੇ ਮੌਕੇ ‘ਤੇ ਹੱਲ ਕਰਵਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ। ਜੈ ਕ੍ਰਿਸਨ ਸਿੰਘ ਰੌੜੀ ਨੇ ਕਿਹਾ ਕਿ ਉਹ ਆਪਣੇ ਦਫ਼ਤਰ ਵਿਚ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹਨ, ਉਥੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਪਿੰਡਾਂ ਵਿਚ ਵੀ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਹਰ ਸਮੱਸਿਆ ਨੂੰ ਨਿਸ਼ਚਿਤ ਸਮੇਂ ਵਿਚ ਦੂਰ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ।

error: copy content is like crime its probhihated