Prime Punjab Times

Latest news
ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ
ADVERTISEMENT
You are currently viewing ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ 16 ਵਿਅਕਤੀਆਂ ਦੇ ਕੱਟੇ ਚਲਾਨ 

ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ 16 ਵਿਅਕਤੀਆਂ ਦੇ ਕੱਟੇ ਚਲਾਨ 

ਬਟਾਲਾ / ਸੁਜਾਨਪੁਰ  (ਅਵਿਨਾਸ਼ ਸ਼ਰਮਾ)

20 ਜੁਲਾਈ : ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਗੁਰਮੁੱਖ ਸਿੰਘ ਦੀ ਅਗਵਾਈ ਹੇਠ ਸੁਜਾਨਪੁਰ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ 16 ਵਿਅਕਤੀਆਂ ਦੇ ਚਲਾਨ ਕੱਟ ਕੇ ਮੌਕੇ ‘ਤੇ 330 ਰੁਪਏ ਵਸੂਲ ਕੀਤੇ ਗਏ। ਇਹ ਦੁਕਾਨਦਾਰ ਕੋਟਪਾ ਐਕਟ ਦੀ ਉਲੰਘਣਾ ਕਰਕੇ ਖੁੱਲ੍ਹੇਆਮ ਤੰਬਾਕੂ ਉਤਪਾਦ, ਸਿਗਰਟ ਅਤੇ ਖਾਣ-ਪੀਣ ਦੀਆਂ ਵਸਤੂਆਂ ਵੇਚ ਰਹੇ ਸਨ। ਕਿਉਂਕਿ ਭੋਜਨ ਵਿਕਰੇਤਾ ਕਿਸੇ ਵੀ ਕਿਸਮ ਦਾ ਤੰਬਾਕੂ ਨਹੀਂ ਵੇਚ ਸਕਦੇ। ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਹੈਲਥ ਇੰਸਪੈਕਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਸਾਡਾ ਮੁੱਖ ਉਦੇਸ਼ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣਾ ਹੈ।ਉਨ੍ਹਾਂ ਕਿਹਾ ਕਿ ਤੰਬਾਕੂ ਦੇ ਸੇਵਨ ਨਾਲ ਕੈਂਸਰ ਵਰਗੀਆਂ ਕਈ ਭਿਆਨਕ ਬਿਮਾਰੀਆਂ ਲੱਗ ਜਾਂਦੀਆਂ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਕਦੇ ਵੀ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਉਤਪਾਦ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਵੀ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਟਪਾ ਐਕਟ ਦੀ ਧਾਰਾ 4 ਅਨੁਸਾਰ ਜਨਤਕ ਥਾਵਾਂ ‘ਤੇ ਸਿਗਰਟਨੋਸ਼ੀ ਕਰਨ ਅਤੇ ਧਾਰਾ 5 ਅਨੁਸਾਰ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਸਿੱਧੀ ਅਤੇ ਅਸਿੱਧੀ ਇਸ਼ਤਿਹਾਰਬਾਜ਼ੀ ‘ਤੇ ਪਾਬੰਦੀ ਹੈ। ਧਾਰਾ 6ਏ ਅਧੀਨ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ‘ਤੇ ਪਾਬੰਦੀ, ਧਾਰਾ 6ਬੀ ਤਹਿਤ ਕਿਸੇ ਵੀ ਵਿਦਿਅਕ ਸੰਸਥਾ ਦੀ ਬਾਹਰੀ ਕੰਧ ਤੋਂ 100 ਗਜ਼ ਦੇ ਅੰਦਰ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ‘ਤੇ ਪਾਬੰਦੀ, ਧਾਰਾ 7 ਅਧੀਨ ਸਿਗਰਟਾਂ ਦੀ ਵਿਕਰੀ ‘ਤੇ ਪਾਬੰਦੀ। ਅਤੇ ਸਿਹਤ ਚੇਤਾਵਨੀਆਂ ਤੋਂ ਬਿਨਾਂ ਹੋਰ ਤੰਬਾਕੂ ਉਤਪਾਦਾਂ ਬਾਰੇ ਵੀ ਜਾਗਰੂਕਤਾ ਪੈਦਾ ਕੀਤੀ ਗਈ ਹੈ। ਇਸ ਮੌਕੇ ਪ੍ਰਦੀਪ ਭਗਤ, ਰਵਿੰਦਰ ਪਾਲ, ਗੁਲਾਬ ਸਿੰਘ, ਗੁਰਪਿੰਦਰ ਸਿੰਘ ਆਦਿ ਹਾਜ਼ਰ ਸਨ।