Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸੰਜੀਵ ਮਨਹਾਸ ਵੱਲੋ ਦਸੂਹਾ ਦੇ ਪਿੰਡ ਲਮੀਨ ਦੀ ਪੰਚਾਇਤ ਨੂੰ ਦੋ ਲੱਖ ਦੀ ਗਰਾਂਟ ਦਾ ਚੈੱਕ ਭੇੰਟ

ਸੰਜੀਵ ਮਨਹਾਸ ਵੱਲੋ ਦਸੂਹਾ ਦੇ ਪਿੰਡ ਲਮੀਨ ਦੀ ਪੰਚਾਇਤ ਨੂੰ ਦੋ ਲੱਖ ਦੀ ਗਰਾਂਟ ਦਾ ਚੈੱਕ ਭੇੰਟ

ਦਸੂਹਾ (ਚੌਧਰੀ) 

20 ਜੁਲਾਈ : ਅੱਜ ਦਸੂਹਾ ਬਲਾਕ ਦੀ ਗ੍ਰਾਮ ਪੰਚਾਇਤ ਲਮੀਨ ਵਲੋ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਭਾਜਪਾ ਜਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਵਿਸ਼ੇਸ਼ ਰੂਪ ਵਿੱਚ ਸ਼ਾਮਲ ਹੋਏ।ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਜੀ ਵੱਲੋਂ ਪਿੰਡ ਦੇ ਵਿਕਾਸ ਲਈ ਦੋ ਲੱਖ ਦੀ ਭੇਜੀ ਗਰਾਂਟ ਜਿਲ੍ਹਾ ਇੰਚਾਰਜ ਸੰਜੀਵ ਮਨਹਾਸ ਵੱਲੋਂ ਪੰਚਾਇਤ ਨੂੰ ਦਿੱਤੀ ਗਈ।ਇਸ ਮੋਕੇ ਸੰਜੀਵ ਮਨਹਾਸ ਨੇ ਕਿਹਾ ਕਿ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਜੀ ਦੇ ਸਹਿਯੋਗ ਨਾਲ ਦਸੂਹਾ ਹਲਕੇ ਦੇ ਪਿੰਡਾਂ ਦਾ ਵਿਕਾਸ ਗਤੀ ਨਾਲ ਚੱਲ ਰਿਹਾ। ਉਨ੍ਹਾਂ ਦੱਸਿਆ ਕਿ ਵਿੱਤ ਕਮਿਸ਼ਨ ਦੇ ਮਾਧਿਅਮ ਨਾਲ ਕੇਂਦਰ ਸਰਕਾਰ ਵੱਲੋਂ ਵੀ ਗਰਾਂਟਾ ਸਰਪੰਚਾ ਦੇ ਅਕਾਊਂਟ ਵਿਚ ਭੇਜੀਆਂ ਜਾ ਰਹੀਆਂ ਹਨ।ਉਨ੍ਹਾਂ ਮੋਦੀ ਸਰਕਾਰ ਦੀਆਂ ਸਕੀਮਾਂ ਬਾਰੇ ਦੱਸਦਿਆਂ ਕਿਹਾ ਕਿ ਦੇਸ਼ ਵਿੱਚ ਹਰ ਲੋੜਵੰਦ ਨਾਗਰਿਕ ਨੂੰ ਅਲੱਗ ਅਲੱਗ ਸਕੀਮਾਂ ਦਾ ਲਾਭ ਮਿਲ ਰਿਹਾ। ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਇੱਕ ਜ਼ਰੂਰਤ ਮੰਦ ਨੂੰ ਮਿਲੇਗਾ ।ਭਾਵੇਂ ਜਰੂਰਤ ਮੰਦ ਵੇਅਕਤੀ ਕਿਸੇ ਪਾਰਟੀ ਨਾਲ ਸਬੰਧਤ ਰੱਖਦਾ ਹੋਵੇ।ਆਪ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਹੋਇਆ ਕਿਹਾ ਕੇ ਪੰਜਾਬ ਸਰਕਾਰ ਦੀ ਘਟੀਆ ਕਾਰਗੁਜ਼ਾਰੀ ਕਾਰਨ ਪੰਜਾਬ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ ਪਰ ਪੰਜਾਬ ਸਰਕਾਰ ਗੂੜੀ ਨੀਂਦੇ ਸੁਤੀ ਪਈ ਹੈ।ਪੰਜਾਬ ਵਿੱਚ ਦਿਨ ਦਿਹਾੜੇ ਗੁੰਡਾਗਰਦੀ, ਚੋਰੀਆਂ, ਡਕੈਤੀਆਂ,ਲੁਟਾ ਖੋਹਾਂ ਸ਼ਰੇਆਮ ਹੋ ਰਹੀਆਂ। ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ। ਮਨਹਾਸ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਭਾਰੀ ਮੀਂਹ ਨਾਲ ਹੋਏ ਕਿਸਾਨਾਂ ਨੂੰ ਮੁਆਵਜ਼ਾ ਤੇ ਗ਼ਰੀਬ ਪਰਿਵਾਰਾਂ ਦੇ ਡਿਗੇ ਮਕਾਨਾਂ ਦੀ ਭਰਭਾਈ ਵੀ ਸਰਕਾਰ ਕਰੇ। ਤਾਂ ਜੋ ਜ਼ਰੂਰਤ ਮੰਦ ਲੋਕਾਂ ਦੀ ਸਹਾਇਤਾ ਹੋ ਸਕੇ।ਇਸ ਮੌਕੇ ਵੀਜੇ ਸ਼ਰਮਾ, ਸਰਪੰਚ ਜਸਵੀਰ ਸਿੰਘ, ਕੁਲਵਿੰਦਰ ਸਿੰਘ ਨੀਟਾ,ਸੁਨੀਲ ਕੌਸ਼ਲ, ਰੂਪ ਲਾਲ, ਗੋਵਰਧਨ ਸਿੰਘ ਪੰਚ, ਅਵਤਾਰ ਸਿੰਘ ਪੰਚ, ਸੁਰਿੰਦਰ ਪਾਲ, ਕਰਨੈਲ ਸਿੰਘ, ਅਸ਼ਵਨੀ ਕੁਮਾਰ, ਰਕੇਸ਼ ਕੁਮਾਰ, ਰਸ਼ਪਾਲ ਸਿੰਘ ਆਦਿ ਹਾਜ਼ਰ ਸਨ।