Prime Punjab Times

Latest news
ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਫੌਜ ਦੇਵੇਗੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ : ਆਸ਼ਿਕਾ ਜੈਨ *01 ਜੁਲਾਈ ਤੋਂ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਅੱਗੇ ਕੀਤਾ ਜਾਵੇਗਾ ਰੋਸ਼ ਮੁਜਾਹਰਾ* ਇੰਸਪੈਕਟਰ 70 ਹਜ਼ਾਰ ਤੇ ਆਡੀਟਰ 50 ਹਜਾਰ ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅਮਰਪ੍ਰੀਤ ਸਿੰਘ ਸੋਨੂੰ ਖਾਲਸਾ ਪ੍ਰਧਾਨ ਤੇ ਸੁਖਵਿੰਦਰ ਕੌਰ ਮੀਤ ਪ੍ਰਧਾਨ ਨਿਯੁਕਤ ਗੁਰਪ੍ਰੀਤ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਵਜੋਂ ਅਹੁਦਾ ਸੰਭਾਲਿਆ ਮਹਿਲਾਵਾਂ ਲਈ 1500 ਰੁ ਵਾਲੀ ਫ੍ਰੀ ਸਕੀਮ ਨੇ ਲੋਕਾਂ ਦੇ ਕੱਢੇ ਸਾਹ,ਕੀ ਬੋਲੇ ਸੀਨੀਅਰ ... ਅੰਕਿਤ ਸ਼ਰਮਾ ਯੂਥ ਕਾਂਗਰਸ ਗੜ੍ਹਦੀਵਾਲਾ ਦੇ ਪ੍ਰਧਾਨ ਨਿਯੁਕਤ  DAV ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲਾ ਲੈਣ ਦੀ ਅਪੀਲ KMS ਕਾਲਜ ਦਸੂਹਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ
ADVERTISEMENT
You are currently viewing ਲਾਜਵੰਤੀ ਮਲਟੀਪਰਪਜ਼ ਸਟੇਡੀਅਮ ’ਚ ਆਧੁਨਿਕ ਜਿੰਮ ਤੇ ਸਕਵੈਸ਼ ਦੀ ਸੁਵਿਧਾ ਹੋਈ ਸ਼ੁਰੂ : ਡਿਪਟੀ ਕਮਿਸ਼ਨਰ

ਲਾਜਵੰਤੀ ਮਲਟੀਪਰਪਜ਼ ਸਟੇਡੀਅਮ ’ਚ ਆਧੁਨਿਕ ਜਿੰਮ ਤੇ ਸਕਵੈਸ਼ ਦੀ ਸੁਵਿਧਾ ਹੋਈ ਸ਼ੁਰੂ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਬਿਊਰੋ) 

ਚਾਹਵਾਨ ਵਿਅਕਤੀ ਨਾਮਜ਼ਦਗੀ ਫੀਸ ਦੇ ਕੇ ਇਨ੍ਹਾਂ ਸੁਵਿਧਾਵਾਂ ਦਾ ਲੈ ਸਕਦੇ ਹਨ ਲਾਭ

21 ਜੁਲਾਈ : ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਾਜਵੰਤੀ ਮਲਟੀਪਰਪਜ਼ ਸਟੇਡੀਅਮ ਹੁਸ਼ਿਆਰਪੁਰ ਵਿਚ ਅਤਿ-ਆਧੁਨਿਕ ਜਿੰਮ ਅਤੇ ਸਕਵੈਸ਼ ਸੁਵਿਧਾ ਆਮ ਜਨਤਾ ਲਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿੰਮ ਦੀ ਸੁਵਿਧਾ ਕੇਵਲ 500 ਰੁਪਏ ਮਹੀਨਾ ਫੀਸ ਦੇ ਕੇ ਲਈ ਜਾ ਸਕਦੀ ਹੈ, ਜਦਕਿ ਵਿਦਿਆਰਥੀਆਂ ਤੇ ਖਿਡਾਰੀਆਂ ਲਈ ਫੀਸ 300 ਰੁਪਏ ਮਹੀਨਾ ਨਿਰਧਾਰਤ ਕੀਤੀ ਗਈ ਹੈ, ਬਸ਼ਰਤੇ ਉਨ੍ਹਾਂ ਨੂੰ ਆਪਣੇ ਸਕੂਲ-ਕਾਲਜ ਦੇ ਆਈ.ਕਾਰਡ ਦੀ ਕਾਪੀ ਜਮ੍ਹਾਂ ਕਰਵਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਫੀਸ ਪ੍ਰਤੀ ਦਿਨ ਇਕ ਘੰਟੇ ਦੇ ਹਿਸਾਬ ਨਾਲ ਹੈ ਅਤੇ ਹਰ ਐਤਵਾਰ ਸਟੇਡੀਅਮ ਬੰਦ ਰਹੇਗਾ। ਉਨ੍ਹਾਂ ਦੱਸਿਆ ਕਿ ਜਿੰਮ ਦਾ ਸਮਾਂ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ, ਦੁਪਹਿਰ 12 ਵਜੇ ਤੋਂ 1 ਵਜੇ (ਕੇਵਲ ਔਰਤਾਂ ਲਈ) ਅਤੇ ਸ਼ਾਮ 5 ਵਜੇ ਤੋਂ 9 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਰ੍ਹਾਂ ਸਟੇਡੀਅਮ ਵਿਚ ਇਨਡੋਰ ਸਕਵੈਸ਼ ਕੋਰਟ ਵੀ ਬਣਾਇਆ ਗਿਆ ਹੈ, ਜਿਸ ਦੀ ਫੀਸ ਵੀ 500 ਰੁਪਏ ਮਹੀਨਾ ਨਿਰਧਾਰਤ ਕੀਤੀ ਗਈ ਹੈ ਅਤੇ ਐਤਵਾਰ ਨੂੰ ਛੱਡ ਕੇ ਕਿਸੇ ਵੀ ਸਮੇਂ ਆ ਕੇ ਸਕਵੈਸ਼ ਕੋਰਟ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਉਕਤ ਫੀਸ ਪ੍ਰਤੀ ਦਿਨ ਇਕ ਘੰਟੇ ਦੇ ਹਿਸਾਬ ਨਾਲ ਹੈ। ਜਿੰਮ ਅਤੇ ਸਕਵੈਸ਼ ਖੇਡਣ ਦੇ ਚਾਹਵਾਨ ਵਿਅਕਤੀ ਦਾਖਲਾ ਲੈਣ ਲਈ ਜਿੰਮ ਕੋਚ ਰੋਹਿਤ ਕੁਮਾਰ ਦੇ ਮੋਬਾਇਲ ਨੰਬਰ 8837855563 ’ਤੇ ਸੰਪਰਕ ਕਰ ਸਕਦੇ ਹਨ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ.ਡੀ.ਐਮ. ਦਸੂਹਾ ਓਜਸਵੀ ਅਲੰਕਾਰ, ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਤੋਂ ਇਲਾਵਾ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਦੇ ਹੋਰ ਮੈਂਬਰ ਵੀ ਮੌਜੂਦ ਸਨ।

error: copy content is like crime its probhihated