Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਵਿਜੀਲੈਂਸ ਵੱਲੋਂ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਸੀਨੀਅਰ ਕਾਂਸਟੇਬਲ ਅਤੇ ਹੋਮਗਾਰਡ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਸੀਨੀਅਰ ਕਾਂਸਟੇਬਲ ਅਤੇ ਹੋਮਗਾਰਡ ਗ੍ਰਿਫ਼ਤਾਰ

ਹੁਸ਼ਿਆਰਪੁਰ (PPT NEWS) 
• *ਪੁਲਿਸ ਮੁਲਾਜ਼ਮਾਂ ਨੇ ਬੱਸ ਕੰਡਕਟਰ ਤੋਂ ਮੰਗੀ ਸੀ 2.50 ਲੱਖ ਰੁਪਏ ਰਿਸ਼ਵਤ*
21 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਅੱਜ ਹੁਸ਼ਿਆਰਪੁਰ ਤੋਂ ਸੀਨੀਅਰ ਕਾਂਸਟੇਬਲ ਕਿੰਦਰ ਸਿੰਘ, ਹੋਮ ਗਾਰਡ ਜੁਝਾਰ ਅਤੇ ਇੱਕ ਪ੍ਰਾਈਵੇਟ ਵਿਅਕਤੀ ਰੋਹਿਤ ਹਾਂਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਪੰਜਾਬ ਰੋਡਵੇਜ਼ ਡਿੱਪੂ ਹੁਸ਼ਿਆਰਪੁਰ ਵਿਖੇ ਤਾਇਨਾਤ ਕੰਡਕਟਰ ਗੁਰਮੇਲ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਬੱਸ ਕੰਡਕਟਰ ਨੇ ਵਿਜੀਲੈਂਸ ਫਲਾਇੰਗ ਸਕੁਐਡ-1, ਪੰਜਾਬ ਮੋਹਾਲੀ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਕਬਜ਼ੇ ਵਿਚੋਂ ਮਾਮੂਲੀ ਮਾਤਰਾ ਵਿਚ ਅਫੀਮ ਬਰਾਮਦ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਇਹ ਕਹਿ ਕੇ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਕਿ ਜੇਕਰ ਉਹ 2.5 ਲੱਖ ਰੁਪਏ ਰਿਸ਼ਵਤ ਨਹੀਂ ਦੇਵੇਗਾ ਤਾਂ ਉਹ ਉਸ ਨੂੰ ਨਸ਼ਾ ਬਰਾਮਦਗੀ ਦੇ ਵੱਡੇ ਕੇਸ ਵਿੱਚ ਫਸਾ ਦੇਣਗੇ।
ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵੀ.ਬੀ. ਫਲਾਇੰਗ ਸਕੁਐਡ-1, ਪੰਜਾਬ ਦੀ ਟੀਮ ਨੇ ਟਰੈਪ ਲਗਾ ਕੇ ਰੋਹਿਤ ਹਾਂਸ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਮੌਕੇ ਤੋਂ ਕਾਬੂ ਕਰ ਲਿਆ। ਇਸ ਬਾਅਦ ਵਿਜੀਲੈਂਸ ਬਿਊਰੋ ਨੇ ਥਾਣਾ ਮਾਡਲ ਟਾਊਨ, ਹੁਸ਼ਿਆਰਪੁਰ ਤੋਂ ਸੀਨੀਅਰ ਕਾਂਸਟੇਬਲ ਕਿੰਦਰ ਸਿੰਘ ਅਤੇ ਹੋਮਗਾਰਡ ਜੁਝਾਰ ਨੂੰ ਵੀ ਗ੍ਰਿਫਤਾਰ ਕਰ ਲਿਆ। ਵੀ.ਬੀ. ਦੀਆਂ ਟੀਮਾਂ ਫਰਾਰ ਕਾਂਸਟੇਬਲ ਅਮਿਤ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਵੀ.ਬੀ ਫਲਾਇੰਗ ਸਕੁਐਡ-1, ਪੰਜਾਬ ਮੋਹਾਲੀ ਵਿਖੇ ਮੁਲਜ਼ਮਾਂ ਖਿਲਾਫ਼ ਐਫ.ਆਈ.ਆਰ. ਨੰ. 25/2023 ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
error: copy content is like crime its probhihated